ਸੁਖਬੀਰ 'ਤੇ ਹਮਲੇ ਨੂੰ ਲੈ ਕੇ ਬੋਲੇ ਅਮਨ ਅਰੋੜਾ-ਦੋਸ਼ੀ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ (ਵੀਡੀਓ)
Wednesday, Dec 04, 2024 - 04:31 PM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਤਿੱਖੇ ਸ਼ਬਦਾਂ 'ਚ ਨਿਖ਼ੇਧੀ ਕੀਤੀ ਹੈ। ਉਨ੍ਹਾਂ ਨੇ ਪੁਲਸ ਵਿਭਾਗ ਦੇ ਉਨ੍ਹਾਂ ਮੁਲਾਜ਼ਮਾਂ ਦੀ ਸ਼ਲਾਘਾ ਕੀਤੀ, ਜਿਨ੍ਹਾਂ ਨੇ ਬੜੀ ਮੁਸਤੈਦੀ ਨਾਲ ਸੁਖਬੀਰ ਬਾਦਲ 'ਤੇ ਹਮਲਾ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ। ਇਸ ਨਾਲ ਬਹੁਤ ਵੱਡੀ ਘਟਨਾ ਤੋਂ ਬਚਾਅ ਹੋ ਗਿਆ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਨੂੰ ਕਿਸੇ ਵੀ ਹਾਲਤ 'ਚ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਬੇਹੱਦ ਜ਼ਰੂਰੀ ਖ਼ਬਰ, ਜਲਦ ਕਰੋ ਇਹ ਕੰਮ
ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀਆਂ ਹਦਾਇਤਾਂ ਮੁਤਾਬਕ ਪੰਜਾਬ ਪੁਲਸ ਪਿਛਲੇ ਕਈ ਦਿਨਾਂ ਤੋਂ ਅਲਰਟ ਸੀ ਅਤੇ ਜਿੱਥੇ ਸੁਖਬੀਰ ਬਾਦਲ 'ਤੇ ਹਮਲਾ ਹੋਇਆ, ਉੱਥੇ ਪਹਿਲਾਂ ਹੀ ਸਿਵਲ ਵਰਦੀ 'ਚ ਪੰਜਾਬ ਪੁਲਸ ਦੇ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਕਦੋਂ ਪਵੇਗੀ ਹੱਡ ਚੀਰਵੀਂ ਠੰਡ? ਮੌਸਮ ਵਿਭਾਗ ਦੀ ਆਈ ਨਵੀਂ Update
ਉਨ੍ਹਾਂ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਇਹੋ ਜਿਹਾ ਪਵਿੱਤਰ ਅਸਥਾਨ ਹੈ, ਜਿੱਥੇ ਸ਼ਰਧਾਲੂਆਂ ਦੀ ਚੈਕਿੰਗ ਨਹੀਂ ਹੋ ਸਕਦੀ ਅਤੇ ਨਾ ਹੀ ਵਰਦੀ 'ਚ ਪੁਲਸ ਮੁਲਾਜ਼ਮ ਉੱਥੇ ਤਾਇਨਾਤ ਹੋ ਸਕਦੇ ਹਨ। 200 ਦੇ ਕਰੀਬ ਪੁਲਸ ਮੁਲਾਜ਼ਮ ਸੁਖਬੀਰ ਬਾਦਲ ਦੀ ਸੁਰੱਖਿਆ 'ਚ ਤਾਇਨਾਤ ਸਨ। ਉਨ੍ਹਾਂ ਕਿਹਾ ਕਿ ਇਸ ਘਟਨਾ ਦੇ ਦੋਸ਼ੀ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8