ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤਾ : ਅਮਨ ਅਰੋੜਾ

Wednesday, Nov 12, 2025 - 11:28 AM (IST)

ਕੇਂਦਰ ਸਰਕਾਰ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਨਜ਼ਰਅੰਦਾਜ਼ ਕੀਤਾ : ਅਮਨ ਅਰੋੜਾ

ਜਲੰਧਰ/ਚੰਡੀਗੜ੍ਹ (ਬਿਊਰੋ)-‘ਆਪ’ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਸਿਆਸੀ ਹਮਲਾ ਕਰਦਿਆਂ ਕਿਹਾ ਕਿ ਇਸ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਹੈ। ਉਨ੍ਹਾਂ ਨੂੰ ਵਿੱਤੀ ਸਹਾਇਤਾ ਦੇਣ ਦੀ ਬਜਾਏ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਮਦਦ ਦੇਣ ਤੋਂ ਆਪਣੇ ਹੱਥ ਪਿੱਛੇ ਖਿੱਚ ਲਏ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਐਡਵਾਈਜ਼ਰੀ ਹੋ ਗਈ ਜਾਰੀ

PunjabKesari

ਬੀਤੇ ਦਿਨ ਆਪਣੇ ਹਲਕੇ ਦੇ 11 ਪਿੰਡਾਂ ਦੇ 82 ਕਿਸਾਨਾਂ ਨੂੰ ਰਾਹਤ ਰਾਸ਼ੀ ਦੇ ਚੈੱਕ ਵੰਡਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਵਿਰੋਧੀ ਹੈ ਅਤੇ ਵਾਰ-ਵਾਰ ਅਜਿਹੇ ਫ਼ੈਸਲੇ ਲੈਂਦੀ ਰਹੀ ਹੈ, ਜੋ ਕਿਸਾਨਾਂ ਦੇ ਹਿੱਤਾਂ ਦੇ ਉਲਟ ਹਨ। ਪਹਿਲਾਂ ਭਾਜਪਾ ਸਰਕਾਰ ਨੇ ਕਾਲੇ ਖੇਤੀਬਾੜੀ ਕਾਨੂੰਨ ਬਣਾਏ ਅਤੇ ਫਿਰ ਕਿਸਾਨਾਂ ਦੇ ਵਿਰੋਧ ਤੋਂ ਬਾਅਦ ਉਨ੍ਹਾਂ ਨੂੰ ਵਾਪਸ ਲੈ ਲਿਆ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਪੂਰੀ ਤਰ੍ਹਾਂ ਕਿਸਾਨ ਹਿਤੈਸ਼ੀ ਹੈ ਅਤੇ ਇਸ ਨੇ ਕਿਸਾਨਾਂ ਦੇ ਮੁੱਦਿਆਂ ’ਤੇ ਕੇਂਦਰ ਸਰਕਾਰ ਨਾਲ ਦੋ-ਦੋ ਹੱਥ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਵੇਂ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਮੁਆਵਜ਼ਾ ਨਹੀਂ ਭੇਜਿਆ ਹੈ, ਫਿਰ ਵੀ ਪੰਜਾਬ ਸਰਕਾਰ ਨੇ ਆਪਣੇ ਪੱਧਰ ’ਤੇ ਫੰਡਾਂ ਦਾ ਪ੍ਰਬੰਧ ਕਰਕੇ ਉਨ੍ਹਾਂ ਦੀ ਮਦਦ ਕੀਤੀ ਹੈ। ਪੰਜਾਬ ਸਰਕਾਰ ਨੇ ਹੜ੍ਹਾਂ ਤੋਂ ਪ੍ਰਭਾਵਿਤ ਹਰੇਕ ਵਿਅਕਤੀ ਨੂੰ ਪੂਰਾ ਮੁਆਵਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਲਾਕਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News