ਅਮਨ ਅਰੋੜਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਸਮਾਗਮਾਂ ’ਚ PM ਮੋਦੀ ਦੀ ਗੈਰ-ਹਾਜ਼ਰੀ ’ਤੇ ਚੁੱਕੇ ਸਵਾਲ

Thursday, Nov 27, 2025 - 11:28 AM (IST)

ਅਮਨ ਅਰੋੜਾ ਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਹੀਦੀ ਸਮਾਗਮਾਂ ’ਚ PM ਮੋਦੀ ਦੀ ਗੈਰ-ਹਾਜ਼ਰੀ ’ਤੇ ਚੁੱਕੇ ਸਵਾਲ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਮਨਾਉਣ ਲਈ ਪੰਜਾਬ ’ਚ ਹਾਲ ਹੀ ’ਚ ਸਮਾਪਤ ਹੋਏ ਮਹੀਨਾ ਭਰ ਚੱਲੇ ‘ਸ਼ਹੀਦੀ ਸਮਾਗਮ’ ’ਚ ਗ਼ੈਰ-ਹਾਜ਼ਰ ਰਹਿਣ ਲਈ ਨਿਖੇਧੀ ਕੀਤੀ। ਬੁੱਧਵਾਰ ਨੂੰ ਇਥੇ ਪੰਜਾਬ ਭਵਨ ਵਿਖੇ ਇਕ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਨਿਰਾਸ਼ਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬੇਮਿਸਾਲ ਕੁਰਬਾਨੀ ਬਾਰੇ ਜਾਗਰੂਕ ਕਰਨ ਲਈ ਯਾਦਗਾਰੀ ਸਮਾਗਮਾਂ ਨੂੰ ਪੂਰੀ ਤਰ੍ਹਾਂ ਗੈਰ-ਰਾਜਨੀਤਿਕ ਮੰਨਿਆ ਹੈ।

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਪੜ੍ਹੋ Latest ਅਪਡੇਟ! 30 ਨਵੰਬਰ ਤੱਕ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

ਉਨ੍ਹਾਂ ਖ਼ੁਲਾਸਾ ਕੀਤਾ ਕਿ ਰਾਸ਼ਟਰਪਤੀ, ਪ੍ਰਧਾਨ ਮੰਤਰੀ, ਸਾਰੇ ਕੇਂਦਰੀ ਮੰਤਰੀਆਂ ਅਤੇ ਮੁੱਖ ਮੰਤਰੀਆਂ ਸਮੇਤ ਵੱਖ-ਵੱਖ ਆਗੂਆਂ ਨੂੰ ਸੱਦੇ ਭੇਜੇ ਗਏ ਸਨ। ਅਸੀਂ ਕੈਬਨਿਟ ਮੰਤਰੀਆਂ ਨੂੰ ਨਿੱਜੀ ਤੌਰ ’ਤੇ ਸੱਦਾ ਦੇਣ ਲਈ ਭੇਜਿਆ। ਅਸੀਂ ਹੁਣ ਤੱਕ ਇਸ ਬਾਰੇ ਗੱਲ ਨਹੀਂ ਕੀਤੀ, ਉਮੀਦ ਕਰਦੇ ਹੋਏ ਕਿ ਸ਼ਾਇਦ ਗੁਰੂ ਸਾਹਿਬ ਨੂੰ ਮੱਥਾ ਟੇਕਣ ਦਾ ਮੌਕਾ ਉਨ੍ਹਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ’ਤੇ ਲੈ ਆਵੇਗਾ ਪਰ ਅੱਜ ਮੈਂ ਬਿਨਾਂ ਕਿਸੇ ਝਿਜਕ ਦੇ ਕਹਿੰਦਾ ਹਾਂ ਕਿ ਉਨ੍ਹਾਂ ਨੇ ਆਪਣਾ ਅਸਲੀ ਰੰਗ ਵਿਖਾ ਦਿੱਤਾ ਹੈ।

ਇਹ ਵੀ ਪੜ੍ਹੋ: Punjab: ਡਿਊਟੀ ਤੋਂ ਘਰ ਜਾ ਰਹੇ ਹੈੱਡ ਕਾਂਸਟੇਬਲ ਨੂੰ ਮੌਤ ਨੇ ਪਾਇਆ ਘੇਰਾ, ਤੜਫ਼-ਤੜਫ਼ ਕੇ ਨਿਕਲੀ ਜਾਨ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News