ਦਹਿਸ਼ਤ ਫੈਲਾਉਣ ਦੀ ਬਜਾਏ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਪੰਜਾਬ ਨਾਲ ਖੜ੍ਹੇ ਭਾਜਪਾ : ਅਮਨ ਅਰੋੜਾ

Wednesday, Dec 24, 2025 - 11:11 AM (IST)

ਦਹਿਸ਼ਤ ਫੈਲਾਉਣ ਦੀ ਬਜਾਏ ਦੇਸ਼ ਵਿਰੋਧੀ ਅਨਸਰਾਂ ਵਿਰੁੱਧ ਪੰਜਾਬ ਨਾਲ ਖੜ੍ਹੇ ਭਾਜਪਾ : ਅਮਨ ਅਰੋੜਾ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਈ-ਮੇਲ ਧਮਕੀਆਂ ’ਤੇ ਜਾਣ-ਬੁੱਝ ਕੇ ਡਰ ਅਤੇ ਦਹਿਸ਼ਤ ਫੈਲਾਉਣ ਲਈ ਭਾਜਪਾ ਦੀ ਸਖ਼ਤ ਨਿੰਦਾ ਕਰਦਿਆਂ ਉਸ ’ਤੇ ਅਸੁਰੱਖਿਆ ਦਾ ਮਾਹੌਲ ਪੈਦਾ ਕਰਕੇ ਦੇਸ਼ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ। ਐਕਸ ’ਤੇ ਭਾਜਪਾ ਦੀ ਪੋਸਟ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ, ਜਲੰਧਰ ਜਾਂ ਪਟਿਆਲਾ ’ਚ ਕੁਝ ਨਹੀਂ ਹੋਇਆ ਅਤੇ ਨਾ ਹੀ ਕੁਝ ਹੋਵੇਗਾ। ਉਨ੍ਹਾਂ ਕਿਹਾ ਕਿ ਗੈਰ-ਪ੍ਰਮਾਣਿਤ ਈ-ਮੇਲਾਂ ਨੂੰ ਬੰਬ ਧਮਕੀਆਂ ਵਜੋਂ ਪੇਸ਼ ਕਰਨਾ ਅਤੇ ਲੋਕਾਂ ਨੂੰ ਡਰਾਉਣ ਲਈ ਉਨ੍ਹਾਂ ਨੂੰ ਸਨਸਨੀਖ਼ੇਜ਼ ਬਣਾਉਣਾ ਗ਼ੈਰ-ਜ਼ਿੰਮੇਵਾਰਾਨਾ ਅਤੇ ਖ਼ਤਰਨਾਕ ਹੈ। ਸਿਰਫ਼ ਈ-ਮੇਲਾਂ ਨੂੰ 'ਬੰਬਾਂ' ’ਚ ਬਦਲ ਕੇ ਅਤੇ ਦਹਿਸ਼ਤ ਵਧਾ ਕੇ ਭਾਜਪਾ ਨੂੰ ਦੇਸ਼ ਵਿਰੋਧੀ ਤਾਕਤਾਂ ਨੂੰ ਮਜ਼ਬੂਤ ​​ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਡਰ ਦੀ ਅਜਿਹੀ ਰਾਜਨੀਤੀ ਸਿੱਧੇ ਤੌਰ ’ਤੇ ਦੇਸ਼ ਦੇ ਦੁਸ਼ਮਣਾਂ ਦੀ ਮਦਦ ਕਰਦੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ, ਸ਼ੁੱਕਰਵਾਰ ਤੇ ਸ਼ਨੀਵਾਰ ਨੂੰ ਛੁੱਟੀ ਦਾ ਐਲਾਨ! ਨੋਟੀਫਿਕੇਸ਼ਨ ਜਾਰੀ

ਉਨ੍ਹਾਂ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਤੇ ਦਿੱਲੀ ਸਰਕਾਰਾਂ ਲਾਲ ਕਿਲੇ ਨੇੜੇ ਆਪਣੀ ਨੱਕ ਹੇਠ ਹੋਏ ਭਿਆਨਕ ਬੰਬ ਧਮਾਕੇ ਨੂੰ ਰੋਕਣ ’ਚ ਅਸਫ਼ਲ ਰਹੀਆਂ ਭਾਵੇਂ ਉਨ੍ਹਾਂ ਦਾ ਰਾਸ਼ਟਰੀ ਸੁਰੱਖਿਆ ਅਤੇ ਖ਼ੁਫ਼ੀਆ ਏਜੰਸੀਆਂ ’ਤੇ ਪੂਰਾ ਕੰਟਰੋਲ ਸੀ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਸਾਰੇ ਸੁਰੱਖਿਆ ਉਪਕਰਨਾਂ ਨੂੰ ਕੰਟਰੋਲ ਕਰਨ ਦੇ ਬਾਵਜੂਦ ਦੇਸ਼ ਦੇ ਦਿਲ ਦੀ ਰੱਖਿਆ ਨਹੀਂ ਕਰ ਸਕੇ, ਉਨ੍ਹਾਂ ਨੂੰ ਪੰਜਾਬ ਨੂੰ ਕਾਨੂੰਨ ਵਿਵਸਥਾ 'ਤੇ ਭਾਸ਼ਣ ਦੇਣ ਦਾ ਕੋਈ ਨੈਤਿਕ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਬੱਚੇ ਅਤੇ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਚੌਕਸ, ਸਰਗਰਮ ਅਤੇ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਹੋਏ ਨਗਰ ਕਰੀਤਨ ਦੇ ਵਿਰੋਧ ਕਰਨ 'ਤੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News