'ਆਪ' ਦੇ 3 ਸੀਟਾਂ ਜਿੱਤਣ 'ਤੇ ਅਮਨ ਅਰੋੜਾ ਨੇ ਦਿੱਤੀ ਵਧਾਈ, ਕੀਤਾ ਟਵੀਟ
Saturday, Nov 23, 2024 - 04:45 PM (IST)
ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਨਵੇਂ ਪ੍ਰਧਾਨ ਅਮਨ ਅਰੋੜਾ ਨੇ ਪੰਜਾਬ 'ਚ 3 ਸੀਟਾਂ 'ਤੇ ਪਾਰਟੀ ਦੀ ਜਿੱਤ ਮਗਰੋਂ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕੇਜਰੀਵਾਲ ਜੀ ਦੀ ਯੋਗ ਅਗਵਾਈ ਅਤੇ ਮਾਰਗ ਦਰਸ਼ਨ 'ਚ ਪੰਜਾਬ 'ਚ ਪਾਰਟੀ ਨੇ 4 'ਚੋਂ 3 ਸੀਟਾਂ 'ਤੇ ਵੱਡੀ ਜਿੱਤ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਨੂੰ ਲੈ ਕੇ Alert ਜਾਰੀ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਇਸ ਕਾਰਨ ਹੁਣ ਪੰਜਾਬ ਸਰਕਾਰ 'ਚ ਵਿਧਾਇਕਾਂ ਦੀ ਗਿਣਤੀ 94 ਹੋ ਗਈ ਹੈ। ਉਨ੍ਹਾਂ ਨੇ ਵੋਟਰਾਂ ਦੇ ਨਾਲ-ਨਾਲ ਸਾਰੇ ਵਾਲੰਟੀਅਰਾਂ, ਅਹੁਦੇਦਾਰਾਂ ਅਤੇ ਆਗੂਆਂ ਨੂੰ ਉਨ੍ਹਾਂ ਦੀ ਮਿਹਨਤ ਲਈ ਧੰਨਵਾਦ ਕੀਤਾ ਹੈ।
ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣ ਨਤੀਜੇ Live : 'ਆਪ' ਨੇ 3 ਸੀਟਾਂ 'ਤੇ ਮਾਰੀ ਬਾਜ਼ੀ, ਕਾਂਗਰਸ ਨੇ ਜਿੱਤੀ ਇਕ ਸੀਟ
ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਜ਼ਿਮਨੀ ਚੋਣਾਂ ਦੌਰਾਨ ਚੱਬੇਵਾਲ, ਡੇਰਾ ਬਾਬਾ ਨਾਨਕ ਅਤੇ ਗਿੱਦੜਬਾਹਾ ਵਿਖੇ ਜਿੱਤ ਹਾਸਲ ਕੀਤੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8