ਅਮਨ ਅਰੋੜਾ ਕੈਬਨਿਟ ਮੰਤਰੀਆਂ ਸਣੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਟੇਕਣਗੇ ਮੱਥਾ

Friday, Dec 27, 2024 - 08:49 AM (IST)

ਅਮਨ ਅਰੋੜਾ ਕੈਬਨਿਟ ਮੰਤਰੀਆਂ ਸਣੇ ਅੱਜ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਟੇਕਣਗੇ ਮੱਥਾ

ਚੰਡੀਗੜ੍ਹ (ਅੰਕੁਰ) : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਸ਼ੁੱਕਰਵਾਰ ਨੂੰ ਪਾਰਟੀ ਦੇ ਆਗੂਆਂ, ਮੰਤਰੀਆਂ ਤੇ ਵਿਧਾਇਕਾਂ ਨਾਲ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣਗੇ। ਇਹ ਜਾਣਕਾਰੀ ਪਾਰਟੀ ਦਫ਼ਤਰ ਚੰਡੀਗੜ੍ਹ ਤੋਂ ਜਾਰੀ ਬਿਆਨ ’ਚ ਮੀਡੀਆ ਨੂੰ ਦਿੱਤੀ ਗਈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ 30 ਦਸੰਬਰ ਨੂੰ ਲੈ ਕੇ ਵੱਡੀ ਖ਼ਬਰ, ਘਰੋਂ ਨਿਕਲਣਾ ਹੋ ਜਾਵੇਗਾ ਔਖਾ

ਅਮਨ ਅਰੋੜਾ ਨਾਲ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਕੁਲਦੀਪ ਸਿੰਘ ਧਾਲੀਵਾਲ, ਡਾ. ਬਲਜੀਤ ਕੌਰ, ਬਰਿੰਦਰ ਗੋਇਲ, ਗੁਰਮੀਤ ਸਿੰਘ ਖੁੱਡੀਆਂ, ਡਾ. ਰਵਜੋਤ, ਮੋਹਿੰਦਰ ਭਗਤ, ਤਰੁਨਪ੍ਰੀਤ ਸਿੰਘ ਸੌਂਦ ਤੇ ਹਰਦੀਪ ਸਿੰਘ ਮੁੰਡੀਆਂ ਹਾਜ਼ਰ ਰਹਿਣਗੇ। ਇਸ ਮੌਕੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ, ਪਾਰਟੀ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ, ਕੁਲਵੰਤ ਸਿੰਘ, ਜਸਵੀਰ ਸਿੰਘ ਰਾਜਾ ਗਿੱਲ, ਕਰਮਵੀਰ ਸਿੰਘ ਘੁੰਮਣ, ਬ੍ਰਹਮ ਸ਼ੰਕਰ ਜਿੰਪਾ, ਜੈ ਕਿਸ਼ਨ ਸਿੰਘ ਰੌੜੀ, ਸੰਤੋਸ਼ ਕਟਾਰੀਆ, ਰਮਨ ਅਰੋੜਾ, ਇੰਦਰਜੀਤ ਕੌਰ ਮਾਨ, ਬਲਕਾਰ ਸਿੰਘ, ਲਖਬੀਰ ਸਿੰਘ ਰਾਏ, ਗੁਰਿੰਦਰ ਸਿੰਘ ਗੈਰੀ ਵੜਿੰਗ, ਰੁਪਿੰਦਰ ਸਿੰਘ ਹੈਪੀ, ਜਗਤਾਰ ਸਿੰਘ, ਰਜਿੰਦਰ ਪਾਲ ਕੌਰ ਛੀਨਾ, ਸਰਬਜੀਤ ਕੌਰ ਮਾਣੂੰਕੇ, ਅਮਨਦੀਪ ਕੌਰ ਅਰੋੜਾ, ਗੁਰਦਿੱਤ ਸਿੰਘ ਸੇਖੋਂ ਤੇ ਸੀਨੀਅਰ ਆਗੂ ਦੀਪਕ ਬਾਲੀ ਵੀ ਸ਼ਾਮਲ ਹੋਣਗੇ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਇਸ ਦਿਨ ਬੰਦ ਰਹਿਣਗੇ ਕਾਲਜ ਤੇ ਦਫ਼ਤਰ

ਇਸ ਮੌਕੇ ਮੰਤਰੀਆਂ ਤੇ ਵਿਧਾਇਕਾਂ ਤੋਂ ਇਲਾਵਾ ਪੰਜਾਬ ਭਰ ਤੋਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਅਹੁਦੇਦਾਰ ਵੀ ਹਾਜ਼ਰ ਹੋਣਗੇ। ਅਮਨ ਅਰੋੜਾ ਸਵੇਰੇ 8 ਵਜੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


author

Babita

Content Editor

Related News