ਵਿਸ਼ਵ ਪੁਲਸ ਤੇ ਫਾਇਰ ਖੇਡਾਂ ''ਚ 8 ਮੈਡਲ ਜਿੱਤਣ ਵਾਲੇ ਅਮਨ ਘਈ ਨੇ ਜਲੰਧਰ ਦਾ ਮਾਣ ਵਧਾਇਆ: ਸੁਸ਼ੀਲ ਰਿੰਕੂ
Sunday, Aug 13, 2023 - 03:46 PM (IST)
ਜਲੰਧਰ - ਵਿਸ਼ਵ ਪੁਲਸ ਅਤੇ ਫਾਇਰ ਗੇਮਜ਼ ਵਿੱਚ 8 ਮੈਡਲ ਜਿੱਤਣ ਵਾਲੇ ਜਲੰਧਰ ਵਾਸੀ ਅਮਨ ਘਈ ਨੇ ਐਤਵਾਰ ਨੂੰ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨਾਲ ਮੁਲਾਕਾਤ ਕੀਤੀ। ਸੰਸਦ ਮੈਂਬਰ ਰਿੰਕੂ ਨੇ ਅਮਨ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਸਨਮਾਨਤ ਕਰਦਿਆਂ ਕਿਹਾ ਕਿ ਉਸ ਨੇ ਨਾ ਸਿਰਫ਼ ਜਲੰਧਰ ਸਗੋਂ ਪੂਰੇ ਪੰਜਾਬ ਦਾ ਮਾਣ ਵਿਸ਼ਵ ਪੱਧਰ 'ਤੇ ਵਧਾਇਆ ਹੈ।
ਅਮਨ ਨੇ 28 ਜੁਲਾਈ ਤੋਂ 7 ਅਗਸਤ ਤੱਕ ਕੈਨੇਡਾ ਦੇ ਵਿਨੀਪੈਗ ਵਿੱਚ ਹੋਏ ਇਸ ਮੁਕਾਬਲੇ ਵਿੱਚ ਕੁੱਲ 8 ਮੈਡਲ ਜਿੱਤੇ ਹਨ, ਜਿਨ੍ਹਾਂ ਵਿੱਚ 3 ਸੋਨੇ, 3 ਚਾਂਦੀ ਅਤੇ 2 ਕਾਂਸੀ ਦੇ ਮੈਡਲ ਸ਼ਾਮਲ ਹਨ। ਉਸ ਨੇ ਇਹ ਮੈਡਲ ਤੈਰਾਕੀ ਦੇ ਵੱਖ-ਵੱਖ ਵਰਗਾਂ ਵਿੱਚ ਕਰਵਾਏ ਮੁਕਾਬਲਿਆਂ ਤਹਿਤ ਹਾਸਲ ਕੀਤੇ ਹਨ। ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਕਿਹਾ ਕਿ ਸਾਡੇ ਦੇਸ਼ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਇਸ ਲਈ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਸੁਰਜੀਤ ਕਰਨ ਲਈ ਕਈ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ''ਖੇਡਾਂ ਵਤਨ ਪੰਜਾਬ ਦੀਆਂ' ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਤਹਿਤ ਸੂਬੇ ਦੇ ਉੱਭਰਦੇ ਖਿਡਾਰੀਆਂ ਦੇ ਹੁਨਰ ਨੂੰ ਤਰਾਸ਼ਕੇ ਅੱਗੇ ਲਿਆਉਣ ਲਈ ਖੇਡ ਮੁਕਾਬਲੇ ਕਰਵਾਏ ਜਾਂਦੇ ਹਨ।
ਇਹ ਵੀ ਪੜ੍ਹੋ- ਲੋਨ ਦਿਵਾਉਣ ਦੇ ਬਹਾਨੇ ਕੁੜੀ ਨਾਲ ਟੱਪੀਆਂ ਹੱਦਾਂ, ਅਸ਼ਲੀਲ ਤਸਵੀਰਾਂ ਖਿੱਚ ਕੀਤਾ ਹੈਰਾਨ ਕਰਦਾ ਕਾਰਾ
ਇਸੇ ਤਰ੍ਹਾਂ ਅੰਤਰਰਾਸ਼ਟਰੀ ਪੱਧਰ 'ਤੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਲਈ ਨਵੀਂ ਖੇਡ ਨੀਤੀ ਵੀ ਲਿਆਂਦੀ ਗਈ ਹੈ, ਜਿਸ ਤਹਿਤ ਖਿਡਾਰੀਆਂ ਨੂੰ ਮਿਲਣ ਵਾਲੀ ਇਨਾਮੀ ਰਾਸ਼ੀ ਵਿੱਚ ਵੀ ਵਾਧਾ ਕੀਤਾ ਗਿਆ ਹੈ। ਸੰਸਦ ਮੈਂਬਰ ਸੁਸ਼ੀਲ ਰਿੰਕੂ ਨੇ ਅਮਨ ਘਈ ਨੂੰ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਉਹ ਆਪਣੀ ਖੇਡ ਨੂੰ ਇਸੇ ਤਰ੍ਹਾਂ ਜਾਰੀ ਰੱਖਣ ਅਤੇ ਜਲੰਧਰ ਵਿੱਚ ਪੰਜਾਬ ਦਾ ਨਾਂ ਪੂਰੀ ਦੁਨੀਆ ਵਿੱਚ ਰੌਸ਼ਨ ਕਰਨ।
ਇਹ ਵੀ ਪੜ੍ਹੋ-ਵੱਡੀ ਖ਼ਬਰ: ਭਾਖੜਾ ਡੈਮ ਦੇ ਖੋਲ੍ਹੇ ਗਏ ਫਲੱਡ ਗੇਟ ਤੇ ਸਤਲੁਜ 'ਚ ਛੱਡਿਆ ਗਿਆ ਪਾਣੀ, ਵੱਧ ਸਕਦੈ ਖ਼ਤਰਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ