ਪੰਜਾਬ ਦਾ ਪੁੱਤ ਅਮਨਪ੍ਰੀਤ ਸਿੰਘ ਨਿਸ਼ਾਨੇਬਾਜ਼ੀ ''ਚ ਬਣਿਆ ਵਿਸ਼ਵ ਚੈਂਪੀਅਨ, ਖੇਡ ਮੰਤਰੀ ਨੇ ਦਿੱਤੀ ਵਧਾਈ

08/24/2023 4:56:50 AM

ਚੰਡੀਗੜ੍ਹ: ਪਟਿਆਲਾ ਦੇ ਉੱਭਰਦੇ ਨਿਸ਼ਾਨੇਬਾਜ਼ ਅਮਨਪ੍ਰੀਤ ਸਿੰਘ ਨੇ ਬਾਕੂ ਵਿਖੇ ਚੱਲ ਰਹੀ ਆਈ.ਐੱਸ.ਐੱਸ.ਐੱਫ. ਵਿਸ਼ਵ ਚੈਂਪੀਅਨਸ਼ਿਪ ਵਿਚ ਪੁਰਸ਼ਾਂ ਦੇ ਸਟੈਂਡਰਡ ਪਿਸਟਲ ਈਵੈਂਟ ਵਿਚ 577 ਸਕੋਰ ਨਾਲ ਸੋਨੇ ਦਾ ਤਮਗ਼ਾ ਜਿੱਤਿਆ। ਵਿਸ਼ਵ ਚੈਂਪੀਅਨਸ਼ਿਪ ਵਿਚ ਭਾਰਤ ਵੱਲੋਂ ਜਿੱਤਿਆ ਇਹ ਪੰਜਵਾਂ ਸੋਨ ਤਮਗ਼ਾ ਹੈ।

PunjabKesari

ਇਹ ਖ਼ਬਰ ਵੀ ਪੜ੍ਹੋ - ਮਹੂਰਤ ਕਢਵਾ ਕੇ ਕੀਤੀ 1 ਕਰੋੜ ਰੁਪਏ ਦੀ ਡਕੈਤੀ, ਡਾਕੂਆਂ ਦੇ ਨਾਲ-ਨਾਲ ਜੋਤਿਸ਼ੀ ਵੀ ਗ੍ਰਿਫ਼ਤਾਰ

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵਿਸ਼ਵ ਚੈਂਪੀਅਨ ਬਣੇ ਅਮਨਪ੍ਰੀਤ ਸਿੰਘ ਨੂੰ ਮੁਬਾਰਕਬਾਦ ਦਿੱਤੀ ਹੈ। ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿੱਚ ਵੱਡੀ ਪ੍ਰਾਪਤੀ ਕਰਕੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕੀਤਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਖਿਡਾਰੀਆਂ ਨੂੰ ਕੌਮਾਂਤਰੀ ਪੱਧਰ ਤੱਕ ਲਿਜਾਣ ਲਈ ਵਿਸ਼ੇਸ ਤਵੱਜੋਂ ਦੇ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਖਿਡਾਰੀ ਸੂਬੇ ਦਾ ਨਾਮ ਰੌਸ਼ਨ ਕਰਨ। ਅਮਨਪ੍ਰੀਤ ਸਿੰਘ ਨੇ ਪਿੱਛੇ ਜਿਹੇ ਜਰਮਨੀ ਵਿਖੇ ਜੂਨੀਅਰ ਵਿਸ਼ਵ ਕੱਪ ਵਿੱਚ ਸੋਨ ਤਮਗ਼ਾ ਜਿੱਤਿਆ ਸੀ। ਖੇਡ ਮੰਤਰੀ ਨੇ ਅਮਨਪ੍ਰੀਤ ਸਿੰਘ ਦੇ ਕੋਚ ਅੰਕੁਸ਼ ਭਾਰਦਵਾਜ ਅਤੇ ਉਸ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਮੁਬਾਰਕਾਂ ਦਿੱਤੀਆਂ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News