ਪਿੰਡ ਰਾਏਪੁਰ ਦੇ ਨੌਜਵਾਨ ਦੀ ਸ਼ੱਕੀ ਹਾਲਾਤ ''ਚ ਮੌਤ

11/10/2019 4:39:11 PM

ਅਮਰਗੜ੍ਹ (ਡਿੰਪਲ) - ਪਿੰਡ ਰਾਏਪੁਰ ਦੇ ਰਹਿਣ ਵਾਲੇ ਇਕ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ ਹੋ ਜਾਣ ਜਾ ਮਾਮਲਾ ਸਾਹਮਣੇ ਆਇਆ ਹੈ। ਮੌਕੇ 'ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਸੁਖਵੀਰ ਸਿੰਘ (34) ਵਜੋਂ ਹੋਈ ਹੈ, ਜੋ ਆਪਣੇ ਨੇੜਲੇ ਪਿੰਡ ਨੰਗਲ ਦੀ ਕੁੜੀ ਨਾਲ ਮੈਡੀਕਲ ਕਾਰਡ ਬਣਾਉਣ ਦਾ ਕੰਮ ਕਰਦਾ ਸੀ।

ਜਾਣਕਾਰੀ ਅਨੁਸਾਰ ਸੁਖਵੀਰ ਸਿੰਘ ਦਾ ਕੁੜੀ ਦੇ ਘਰ ਕਾਫੀ ਆਉਣ ਜਾਣਾ ਸੀ। ਦੋ ਦਿਨ ਪਹਿਲਾਂ ਕੁੜੀ ਨੇ ਸੁਖਵੀਰ ਨੂੰ ਫੋਨ ਕਰਕੇ ਨੰਗਲ ਪਹੁੰਚਣ ਲਈ ਕਿਹਾ, ਜਿਸ ਤੋਂ ਬਾਅਦ ਉਹ ਵਾਪਸ ਘਰ ਨਹੀਂ ਆਇਆ। ਨੌਜਵਾਨ ਦੀ ਭਾਲ ਕਰ ਰਹੇ ਪਰਿਵਾਰ ਨੇ ਦੱਸਿਆ ਕਿ ਅਗਲੀ ਸਵੇਰ 6.00 ਕੁ ਵਜੇ ਦੇ ਕਰੀਬ ਉਨ੍ਹਾਂ ਨੂੰ ਪਤਾ ਲੱਗਾ ਕਿ ਸੁਖਵੀਰ ਦੀ ਮੌਤ ਹੋ ਚੁੱਕੀ ਹੈ। ਭੇਤਭਰੇ ਹਾਲਾਤ 'ਚ ਹੋਈ ਮੌਤ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਥਾਣਾ ਅਮਰਗੜ੍ਹ ਨੂੰ ਸੂਚਨਾ ਦਿੱਤੀ।

ਥਾਣਾ ਅਮਰਗੜ੍ਹ ਦੇ ਮੁੱਖ ਅਫਸਰ ਰਾਜੇਸ਼ ਮਲਹੋਤਰਾ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ 'ਤੇ ਜਸਵੀਰ ਕੌਰ ਪੁੱਤਰੀ ਜਗਰੂਪ ਸਿੰਘ ਵਾਸੀ ਪਿੰਡ ਨੰਗਲ ਖਿਲਾਫ 304-ਏ ਤਹਿਤ ਪਰਚਾ ਦਰਜ ਕਰਕੇ ਗ੍ਰਿਫਤਾਰ ਕਰ ਲਿਆ, ਜਦਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀੜਤ ਪਰਿਵਾਰ ਨੇ ਕੁੜੀ ਖਿਲਾਫ ਕਤਲ ਦਾ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਉਹ ਧਰਨਾ ਦੇਣ ਲਈ ਮਜਬੂਰ ਹੋ ਜਾਣਗੇ।

rajwinder kaur

This news is Content Editor rajwinder kaur