ਅਮਰਿੰਦਰ ਸਰਕਾਰ ਵਲੋਂ ਕਿਸਾਨਾਂ ਦੇ ਵਪਾਰਕ ਬੈਂਕਾਂ ਦੇ ਕਰਜ਼ੇ ਮੁਆਫ ਕਰਨ ਨੂੰ ਹਰੀ ਝੰਡੀ

Wednesday, Mar 14, 2018 - 07:34 AM (IST)

ਅਮਰਿੰਦਰ ਸਰਕਾਰ ਵਲੋਂ ਕਿਸਾਨਾਂ ਦੇ ਵਪਾਰਕ ਬੈਂਕਾਂ ਦੇ ਕਰਜ਼ੇ ਮੁਆਫ ਕਰਨ ਨੂੰ ਹਰੀ ਝੰਡੀ

ਜਲੰਧਰ (ਧਵਨ) - ਪੰਜਾਬ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਸਹਿਕਾਰੀ ਬੈਂਕਾਂ ਤੋਂ ਬਾਅਦ ਹੁਣ ਕਿਸਾਨਾਂ ਦੇ ਵਪਾਰਕ ਬੈਂਕਾਂ ਦੇ ਕਰਜ਼ੇ ਮੁਆਫ ਕਰਨ ਦਾ ਫੈਸਲਾ ਲਿਆ ਹੈ। ਇਸ ਸਬੰਧ 'ਚ ਮੁੱਖ ਮੰਤਰੀ ਨੇ ਹਰੀ ਝੰਡੀ ਵੀ ਦੇ ਦਿੱਤੀ ਹੈ। ਸਰਕਾਰੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਪਹਿਲੇ ਪੜਾਅ 'ਚ ਸਰਕਾਰ ਵਲੋਂ ਸਹਿਕਾਰੀ ਬੈਂਕਾਂ ਤੋਂ ਕਰਜ਼ੇ ਲੈਣ ਵਾਲੇ 2 ਲੱਖ ਕਿਸਾਨਾਂ ਦੇ ਕਰਜ਼ਿਆਂ ਨੂੰ ਮੁਆਫ ਕੀਤਾ ਗਿਆ ਸੀ ਪਰ ਵਪਾਰਕ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਕਿਸਾਨਾਂ ਦੀ ਗਿਣਤੀ ਕਿਤੇ ਵਧ ਦੱਸੀ ਜਾ ਰਹੀ ਹੈ। ਸਰਕਾਰ ਇਨ੍ਹਾਂ ਕਿਸਾਨਾਂ ਦੇ 2-2 ਲੱਖ ਰੁਪਏ ਦੇ ਕਰਜ਼ਿਆਂ ਨੂੰ ਮੁਆਫ ਕਰਨ 'ਚ ਲੱਗੀ ਹੋਈ ਹੈ। ਪਹਿਲਾ ਪੜਾਅ ਪੂਰਾ ਹੋ ਚੁੱਕਾ ਹੈ ਜਦਕਿ ਦੂਜੇ ਪੜਾਅ 'ਚ ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਬੁੱਧਵਾਰ ਨਕੋਦਰ 'ਚ ਲੱਗਭਗ 200 ਕਰੋੜ ਰੁਪਏ ਦੇ ਹੋਰ ਕਰਜ਼ਿਆਂ ਨੂੰ ਮੁਆਫ ਕੀਤਾ ਜਾਵੇਗਾ।
ਸਰਕਾਰੀ ਸੂਤਰਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਵਪਾਰਕ ਬੈਂਕਾਂ ਤੋਂ 2-2 ਲੱਖ ਰੁਪਏ ਦਾ ਕਰਜ਼ਾ ਲੈਣ ਵਾਲੇ ਕਿਸਾਨਾਂ ਦੀ ਜਾਣਕਾਰੀ 15 ਮਾਰਚ ਤਕ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਬਾਅਦ ਸਰਕਾਰ ਇਨ੍ਹਾਂ ਕਿਸਾਨਾਂ ਵਲੋਂ ਲਏ ਗਏ ਕਰਜ਼ਿਆਂ ਦੀ ਵੈਰੀਫਿਕੇਸ਼ਨ ਦਾ ਕੰਮ ਪੂਰਾ ਕਰੇਗੀ। ਵਪਾਰਕ ਬੈਂਕਾਂ 'ਚ ਜਨਤਕ ਅਤੇ ਨਿੱਜੀ ਖੇਤਰ ਦੇ ਬੈਂਕਾਂ ਤੋਂ ਇਲਾਵਾ  ਪੇਂਡੂ ਵਿਕਾਸ ਬੈਂਕ ਵੀ ਸ਼ਾਮਲ ਹਨ।
ਕਿਸਾਨ ਕਰਜ਼ਾ ਮੁਆਫੀ ਯੋਜਨਾ ਦੇ ਤਹਿਤ ਸਭ ਤੋਂ ਵੱਡੀ ਸਮੱਸਿਆ ਕਿਸਾਨਾਂ ਦੀ ਵੈਰੀਫਿਕੇਸ਼ਨ ਨੂੰ ਲੈ ਕੇ ਆ ਰਹੀ ਹੈ। ਪਹਿਲੇ ਪੜਾਅ 'ਚ ਕੁਝ ਕਿਸਾਨਾਂ 'ਤੇ ਉਂਗਲੀਆਂ ਉੱਠੀਆਂ ਸਨ, ਕਿਉਂਕਿ ਕੁਝ ਲੋਕਾਂ ਨੇ ਕਿਹਾ ਸੀ ਕਿ ਉਹ ਕਿਸਾਨ ਵੀ ਕਰਜ਼ਾ ਮੁਆਫੀ ਦਾ ਲਾਭ ਲੈ ਗਏ ਹਨ, ਜਿਨ੍ਹਾਂ ਕੋਲ ਹੋਰ ਸੂਬਿਆਂ 'ਚ ਜ਼ਮੀਨ ਹੈ। ਇਸ ਲਈ ਬਾਅਦ 'ਚ ਮੁੱਖ ਮੰਤਰੀ ਨੇ ਵੈਰੀਫਿਕੇਸ਼ਨ ਦੇ ਕੰਮ 'ਚ ਵਿਧਾਇਕਾਂ ਨੂੰ ਸ਼ਾਮਲ ਕਰ ਲਿਆ।


Related News