ਕੋਰੋਨਾ ਮਹਾਮਾਰੀ ਦੇ ਔਖੇ ਸਮੇਂ ’ਚ ਵਿਧਾਇਕ ਰਾਜਾ ਵੜਿੰਗ ਦਾ ਸ਼ਲਾਘਾਯੋਗ ਕਦਮ
Monday, May 10, 2021 - 09:28 PM (IST)

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ) : ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਚ ਅੱਜ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋ ਹੈਲਪ ਡੈਸਕ ਸ਼ੁਰੂ ਕੀਤਾ ਗਿਆ। ਵਿਧਾਇਕ ਰਾਜਾ ਵੜਿੰਗ ਨੇ ਕਿਹਾ ਕਿ ਕੋਰੋਨਾ ਮਰੀਜ਼ ਜਾਂ ਉਸਦੇ ਵਾਰਸਾਂ ਨੂੰ ਜੇਕਰ ਕੋਈ ਵੀ ਮੁਸ਼ਕਿਲ ਹੋਵੇ ਤਾਂ ਉਹ ਇਸ ਹੈਲਪ ਡੈਸਕ ’ਤੇ ਸੰਪਰਕ ਕਰ ਸਕਦਾ ਹੈ। ਇਸ ਸਬੰਧੀ ਨੰਬਰ ਜਾਰੀ ਕਰ ਦਿੱਤੇ ਗਏ ਹਨ। ਇਸ ਹੈਲਪ ਡੈਸਕ ’ਤੇ ਵੀ ਇਕ ਦੋ ਵਰਕਰ ਹਾਜ਼ਰ ਰਹਿਣਗੇ। ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਲਿਖੇ ਪੱਤਰ ਜਿਸ ਵਿਚ ਉਨ੍ਹਾਂ ਰਾਜਸਥਾਨ ਦੀ ਤਰਜ ’ਤੇ ਪ੍ਰਾਈਵੇਟ ਹਸਪਤਾਲਾਂ ਵਿਚ ਵੀ ਕੋਰੋਨਾ ਮਰੀਜ਼ਾਂ ਦੇ ਮੁਫਤ ਇਲਾਜ ਦੀ ਮੰਗ ਕੀਤੀ, ਬਾਰੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜਿਸ ਤਰ੍ਹਾਂ ਰਾਜਸਥਾਨ ਵਿਚ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੀਤਾ ਹੈ, ਉਸੇ ਤਰ੍ਹਾਂ ਪੰਜਾਬ ਵਿਚ ਵੀ ਹੋਣਾ ਚਾਹੀਦਾ ਹੈ, ਪ੍ਰਾਈਵੇਟ ਹਸਪਤਾਲ ਵਿਚ ਕੋਰੋਨਾ ਇਲਾਜ ਕਰਵਾਉਣ ਵਾਲਿਆਂ ਦਾ ਖਰਚ ਸਰਕਾਰ ਉਠਾਏ।
ਇਹ ਵੀ ਪੜ੍ਹੋ : ਨਵਜੋਤ ਸਿੱਧੂ ਦਾ ਫਿਰ ਵੱਡਾ ਧਮਾਕਾ, ਕਿਹਾ ਬਾਦਲ ਪਰਿਵਾਰ ਦੀ ਇੱਛਾ ਮੁਤਾਬਕ ਕੰਮ ਕਰ ਰਹੀ ਸਰਕਾਰ
ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ’ਚ ਆਕਸੀਜਨ ਜਾਂ ਹੋਰ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗਿੱਦੜਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਇਹ ਦੋ ਹੈਲਪ ਡੈਸਕ ਚਲਾਏ ਗਏ ਹਨ। ਉਨ੍ਹਾਂ ਕਿਹਾ ਕਿ ਪ੍ਰਾਈਵੇਟ ਹਸਪਤਾਲਾਂ ’ਚ ਬਣੇ ਕੋਵਿਡ ਸੈਂਟਰਾਂ ’ਚ ਵੀ ਇਲਾਜ ਦੇ ਰੇਟ ਘੱਟ ਹੋਣ ਚਾਹੀਦੇ ਹਨ ਅਤੇ ਉਨ੍ਹਾਂ ਇਸ ਸਬੰਧੀ ਪ੍ਰਾਈਵੇਟ ਹਸਪਤਾਲਾਂ ਅਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਵੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਗੋਲ਼ੀਕਾਂਡ ਮਾਮਲੇ ’ਚ ਗਠਿਤ ਨਵੀਂ ‘ਸਿੱਟ’’ਤੇ ਉਠ ਰਹੇ ਸਵਾਲਾਂ ਦਾ ਪੰਜਾਬ ਸਰਕਾਰ ਵਲੋਂ ਸਪੱਸ਼ਟੀਕਰਨ
ਰਾਜਾ ਵੜਿੰਗ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਵਾਅਦਾ ਕਿ ਪੰਜਾਬ ’ਚ ਦਿੱਲੀ ਵਾਂਗ ਕੋਈ ਆਕਸੀਜਨ ਅਤੇ ਵੈਂਟੀਲੇਟਰ ਤੋਂ ਬਿਨਾ ਮੌਤ ਨਹੀਂ ਹੋਵੇਗੀ। ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਕ੍ਰਿਸ਼ਨ ਕੁਮਾਰ ਸੰਮੀ ਤੇਰ੍ਹੀਆ, ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਮਿੰਟੂ ਕੰਗ, ਕੌਂਸਲਰ ਰਾਜਬੀਰ ਸਿੰਘ ਬਿੱਟਾ ਗਿੱਲ, ਗੁਰਪ੍ਰੀਤ ਸਿੰਘ, ਜਸ਼ਨਦੀਪ ਸਿੰਘ ਚਹਿਲ, ਸੁਖਦੇਵ ਸਿੰਘ ਪਤੰਗਾ, ਰਣਜੀਤ ਸਿੰਘ ਰਾਣਾ, ਸੀਨੀਅਰ ਮੈਡੀਕਲ ਅਫਸਰ ਸਤੀਸ਼ ਗੋਇਲ, ਵਿਕਾਸ ਬਾਂਸਲ, ਗੁਰਚਰਨ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਸੂਬੇ ’ਚ ਹਾਲਾਤ ਗੰਭੀਰ, ਕੈਪਟਨ ਵਲੋਂ ਪ੍ਰਧਾਨ ਮੰਤਰੀ ਨੂੰ ਆਕਸੀਜਨ ਤੇ ਹੋਰ ਵੈਕਸੀਨ ਮੁਹੱਈਆ ਕਰਵਾਉਣ ਦੀ ਅਪੀਲ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?