ਗਿੱਦੜਬਾਹਾ 'ਚ ਸਰਗਰਮ ਹੋਏ ਅਮਰਿੰਦਰ ਸਿੰਘ ਰਾਜਾ ਵੜਿੰਗ
Tuesday, Jul 16, 2024 - 11:39 PM (IST)
ਸ੍ਰੀ ਮੁਕਤਸਰ ਸਾਹਿਬ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਹਾਰਣ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਗਿੱਦੜਬਾਹਾ ਵੱਲ ਰੁਖ਼ ਕਰ ਲਿਆ ਹੈ। ਅੰਦਾਜਨ ਆਉਣ ਵਾਲੇ 5 ਮਹੀਨਿਆਂ ਵਿਚ ਪੰਜਾਬ ਵਿਧਾਨ ਸਭਾ ਦੀਆਂ 4 ਸੀਟਾਂ 'ਤੇ ਉਪ ਚੋਣਾਂ ਹੋਣੀਆਂ ਹਨ। ਲੁਧਿਆਣਾ ਤੋਂ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਰਾਜਾ ਵੜਿੰਗ ਦੀ ਘਰੇਲੂ ਸੀਟ ਖਾਲ੍ਹੀ ਹੋ ਗਈ ਹੈ। ਜਲੰਧਰ 'ਚ ਕਾਂਗਰਸ ਦੀ ਹਾਰ ਤੋਂ ਬਾਅਦ ਹੁਣ ਰਾਜਾ ਵੜਿੰਗ
ਇਸ ਸੀਟ 'ਤੇ ਰਿਸਕ ਨਹੀਂ ਲੈਣਾ ਚਾਹੁੰਦੇ ਹਨ। ਸਿਰਫ ਵੜਿੰਗ ਹੀ ਨਹੀਂ, ਸਗੋਂ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਵੀ ਗਿੱਦੜਬਾਹਾ 'ਚ ਸਰਗਰਮ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸਮੂਹ ਗੁਰਦੁਆਰਾ ਸਾਹਿਬ ਲਈ ਸਖ਼ਤ ਹੁਕਮ ਜਾਰੀ
ਹੁਣ ਤੱਕ ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਰਾਜਾ ਵੜਿੰਗ ਹਾਈਕਮਾਂਡ ਤੋਂ ਇਹ ਸੀਟ ਆਪਣੀ ਪਤਨੀ ਲਈ ਮੰਗ ਸਕਦੇ ਹਨ। ਪਿਛਲੇ ਕੁਝ ਦਿਨਾਂ ਤੋਂ ਇਸ ਵਿਧਾਨ ਸਭਾ ਹਲਕੇ ਵਿਚ ਅੰਮ੍ਰਿਤਾ ਵੜਿੰਗ ਨੂੰ ਆਪਣੇ ਪਤੀ ਦੀ ਸਿਆਸੀ ਵਾਰਸ ਵਜੋਂ ਦੇਖਿਆ ਜਾ ਰਿਹਾ ਹੈ। ਪਤਾ ਲੱਗਾ ਹੈ ਕਿ ਅੰਮ੍ਰਿਤਾ ਨੇ ਦੋ ਵਾਰ ਇਥੋਂ ਦੇ ਕੁਝ ਪਿੰਡਾਂ ਦਾ ਦੌਰ ਕੀਤਾ ਹੈ। ਇਸੇ ਤਰ੍ਹਾਂ, ਰਾਜਾ ਵੜਿੰਗ ਵਰਕਰਾਂ ਦੇ ਨਾਲ ਬੈਠਕਾਂ ਵੀ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜ ਸਿੰਘ ਸਾਹਿਬਾਨਾਂ ਨੇ ਸੁਖਬੀਰ ਬਾਦਲ ਨੂੰ 15 ਦਿਨਾਂ 'ਚ ਸਪੱਸ਼ਟੀਕਰਨ ਦੇਣ ਲਈ ਕਿਹਾ
ਦੱਸਣਯੋਗ ਹੈ ਕਿ ਅੰਮ੍ਰਿਤਾ ਵੜਿੰਗ ਇਸ ਹਲਕੇ ਵਿਚ ਪਹਿਲਾਂ ਵੀ ਸਰਗਰਮ ਰਹੇ ਹਨ। ਪਤੀ ਦੇ ਵਿਧਾਇਕ ਹੁੰਦਿਆਂ ਅੰਮ੍ਰਿਤਾ ਵੜਿੰਗ ਉਨ੍ਹਾਂ ਦੀ ਗੈਰਮੌਜੂਦਗੀ ਵਿਚ ਹਲਕੇ ਦੇ ਕੰਮਕਾਜ ਦੇਖਦੇ ਸਨ। ਇਸ ਤੋਂ ਇਲਾਵਾ ਉਨ੍ਹਾਂ ਵਲੋਂ ਚਲਾਈ ਜਾ ਰਹੀ ਸੰਸਥਾ ਆਸਰਾ ਫਾਊਂਡੇਸ਼ਨ ਰਾਹੀਂ ਉਹ ਲੋਕਾਂ ਵਿਚ ਸਰਗਰਮ ਰਹੇ ਹਨ। ਇਥੇ ਇਹ ਵੀ ਦੱਸਣਯੋਗ ਹੈ ਕਿ ਰਾਜਾ ਵੜਿੰਗ ਕਈ ਵਾਰ ਆਖ ਚੁੱਕੇ ਹਨ ਕਿ ਗਿੱਦੜਬਾਹਾ ਦੇ ਲੋਕਾਂ ਨਾਲ ਉਨ੍ਹਾਂ ਦਾ ਬਹੁਤ ਪਿਆਰ ਹੈ, ਉਹ ਉਨ੍ਹਾਂ ਨੂੰ ਛੱਡ ਕੇ ਕਿਤੇ ਨਹੀਂ ਜਾਣਗੇ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8