''ਗਿੱਦੜ'' ਕਹੇ ਜਾਣ ਮਗਰੋਂ ਰਾਜਾ ਵੜਿੰਗ ਦਾ ਮਨਪ੍ਰੀਤ ਬਾਦਲ ਨੂੰ ਮੋੜਵਾਂ ਜਵਾਬ

Wednesday, Oct 09, 2024 - 01:23 PM (IST)

ਚੰਡੀਗੜ੍ਹ (ਵੈੱਬ ਡੈਸਕ)- ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਵਿਚ ਸਿਆਲੀ ਮਾਹੌਲ ਭੱਖਣਾ ਸ਼ੁਰੂ ਹੋ ਗਿਆ ਹੈ। ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਵੱਲੋਂ ਰਾਜਾ ਵੜਿੰਗ ਦੀ ਤੁਲਨਾ 'ਗਿੱਦੜ' ਨਾਲ ਕੀਤੇ ਜਾਣ ਮਗਰੋਂ ਰਾਜਾ ਵੜਿੰਗ ਅਤੇ ਮਨਪ੍ਰੀਤ ਬਾਦਲ ਵਿਚ ਸ਼ਬਦੀ ਜੰਗ ਸ਼ੁਰੂ ਹੋ ਗਈ ਹੈ। ਗਿੱਦੜ ਵਾਲੇ ਬਿਆਨ 'ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਮਨਪ੍ਰੀਤ ਬਾਦਲ ਨੂੰ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਤਾਂ ਲੋਕ ਹੀ ਦੱਸਣਗੇ ਕਿ 'ਗਿੱਦੜ' ਹਾਂ ਜਾਂ ਸ਼ੇਰ ਹਾਂ। ਮਨਪ੍ਰੀਤ ਬਾਦਲ ਜਦੋਂ ਮੈਦਾਨ ਆਵੇਗਾ ਫਿਰ ਪਤਾ ਲੱਗੂ ਗਿੱਦੜ ਹੈ ਜਾਂ ਸ਼ੇਰ ਹੈ।

ਇਹ ਵੀ ਪੜ੍ਹੋ-  ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਬਰਤਾਨੀਆ ਦੇ ਹਾਈ ਕਮਿਸ਼ਨਰ ਲਿੰਡੇ ਕੈਮਰੂਨ 

ਦਰਅਸਲ ਮਨਪ੍ਰੀਤ ਸਿੰਘ ਬਾਦਲ ਨੇ ਰਾਜਾ ਵੜਿੰਗ ਨੂੰ 'ਗਿੱਦੜ' ਦੱਸਦੇ ਹੋਏ ਕਿਹਾ ਕਿ ਰਾਜਾ ਵੜਿੰਗ ਗਿੱਦੜਬਾਹਾ ਦਾ 'ਗਿੱਦੜ' ਹੈ। ਉਨ੍ਹਾਂ ਕਿਹਾ ਸੀ ਕਿ ਰਾਜਾ ਵੜਿੰਗ ਨੇ ਮੇਰੀ ਗੱਡੀ ਵਿਚ ਬੈਠਣ ਲਈ ਹੱਥ ਜੋੜੇ ਸਨ ਅਤੇ ਮੇਰੀਆਂ ਮਿੰਨਤਾਂ ਤੱਕ ਕੀਤੀਆਂ ਸਨ। ਮਨਪ੍ਰੀਤ ਬਾਦਲ ਵੱਲੋਂ ਇਹ ਵੀ ਇਲਜ਼ਾਮ ਲਾਏ ਗਏ ਹਨ ਕਿ ਰਾਜਾ ਵੜਿੰਗ ਨਿਗਮ ਚੋਣਾਂ ਵੇਲੇ ਮੌਕੇ ਉਤੋਂ ਭੱਜ ਗਏ ਸਨ। ਇਸ ਦੇ ਇਲਾਵਾ ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੇ ਲੋਕਾਂ ਨੂੰ ਡਿੰਪੀ ਢਿੱਲੋਂ ਅਤੇ ਸੰਨੀ ਤੋਂ ਨਹੀਂ ਬਚਾਉਣਾ।  ਉਥੇ ਹੀ ਰਾਜਾ ਵੜਿੰਗ ਨੇ ਕਿਹਾ ਕਿ ਮਨਪ੍ਰੀਤ ਬਾਦਲ ਆਪਣੇ ਪਿਓ ਦੀ ਸਹੁੰ ਖਾ ਲਵੇ ਕਿ ਪਿਛਲੀ ਵਾਰ ਮਨਪ੍ਰੀਤ ਬਾਦਲ ਨੇ ਡਿੰਪੀ ਢਿੱਲੋਂ ਦੀ ਮਦਦ ਕੀਤੀ ਸੀ ਜਾਂ ਨਹੀਂ। ਉਨ੍ਹਾਂ ਕਿਹਾ ਕਿ ਮਨਪ੍ਰੀਤ ਬਾਦਲ ਤਾਂ ਇਥੋਂ ਭੱਜ ਕੇ ਬਠਿੰਡਾ ਚਲਾ ਗਿਆ ਸੀ। ਗਿੱਦੜ ਨੇ ਹੀ ਮਨਪ੍ਰੀਤ ਵਰਗੇ ਸ਼ੇਰਾਂ ਦੀ ਪੂਛ ਚੁਕਾਈ ਸੀ। 
 

ਇਹ ਵੀ ਪੜ੍ਹੋ- ਪੰਜਾਬ 'ਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


shivani attri

Content Editor

Related News