ਇਕੱਲਾ ਗਿੱਦੜਬਾਹਾ ਨਹੀਂ, ਜਾਖੜ ਖ਼ਿਲਾਫ਼ ਲੜਨਾ ਪਿਆ ਤਾਂ ਲੜਾਂਗਾ : ਰਾਜਾ ਵੜਿੰਗ

Friday, Mar 20, 2026 - 03:31 PM (IST)

ਇਕੱਲਾ ਗਿੱਦੜਬਾਹਾ ਨਹੀਂ, ਜਾਖੜ ਖ਼ਿਲਾਫ਼ ਲੜਨਾ ਪਿਆ ਤਾਂ ਲੜਾਂਗਾ : ਰਾਜਾ ਵੜਿੰਗ

ਜਲੰਧਰ : ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਖਿਆ ਹੈ ਕਿ ਜੇ ਪਾਰਟੀ ਹੁਕਮ ਕਰੇਗੀ ਤਾਂ ਉਹ ਸੁਨੀਲ ਜਾਖੜ ਖਿਲਾਫ ਵੀ ਚੋਣ ਲੜਨਗੇ। ਹਾਲਾਂਕਿ ਰਾਜਾ ਵੜਿੰਗ ਨੇ ਕਿਹਾ ਕਿ ਚੋਣ ਲੜਨ ਦਾ ਆਖਰੀ ਫ਼ੈਸਲਾ ਪਾਰਟੀ ਹਾਈਕਮਾਨ ਨੇ ਕਰਨਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਪਾਰਟੀ ਕਹੇਗੀ ਤਾਂ ਉਹ ਜਾਖੜ ਖਿਲਾਫ ਚੋਣ ਲੜਨ ਤੋਂ ਪਿੱਛੇ ਨਹੀਂ ਹਟਣਗੇ। ਵੜਿੰਗ ਨੇ ਇਥੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦੀ ਨਿੱਜੀ 100% ਇੱਛਾ ਗਿੱਦੜਬਾਹ ਤੋਂ ਚੋਣ ਲੜਨ ਦੀ ਹੈ ਕਿਉਂਕਿ ਉਹ ਇਸ ਨੂੰ ਆਪਣੀ ਕਰਮਭੂਮੀ ਮੰਨਦੇ ਹਨ ਅਤੇ ਇੱਥੋਂ ਦੇ ਜੁਝਾਰੂ ਲੋਕਾਂ ਨੇ ਉਨ੍ਹਾਂ ਦਾ ਹਮੇਸ਼ਾ ਸਾਥ ਦਿੱਤਾ ਹੈ। ਪਤਨੀ ਅੰਮ੍ਰਿਤਾ ਵੜਿੰਗ ਦੇ ਮੁਕਤਸਰ ਤੋਂ ਚੋਣ ਲੜਨ ਬਾਰੇ ਉਨ੍ਹਾਂ ਕਿਹਾ ਕਿ ਇਹ ਫੈਸਲਾ ਪੂਰੀ ਤਰ੍ਹਾਂ ਹਾਈ ਕਮਾਂਡ 'ਤੇ ਨਿਰਭਰ ਕਰਦਾ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਦੀ ਪੰਜਾਬ ਨੂੰ ਸੌਗਾਤ, ਆਖਿਰ ਦੇ ਦਿੱਤਾ ਵੱਡਾ ਤੋਹਫ਼ਾ

ਪੰਜਾਬ ਦੇ ਆਰਥਿਕ ਹਾਲਾਤ ਅਤੇ ਕਰਜ਼ਾ

ਵੜਿੰਗ ਨੇ ਪੰਜਾਬ ਸਿਰ ਚੜ੍ਹੇ ਕਰਜ਼ੇ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਪੰਜ ਸਾਲਾਂ ਵਿਚ 75 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਚੜ੍ਹਿਆ ਹੈ। ਉਨ੍ਹਾਂ ਅਨੁਸਾਰ ਪਹਿਲਾਂ ਸਾਲਾਨਾ ਕਰਜ਼ਾ ਲਗਭਗ 15 ਕਰੋੜ ਰੁਪਏ ਸੀ, ਜੋ ਹੁਣ ਵੱਧ ਕੇ 33 ਹਜ਼ਾਰ ਕਰੋੜ ਰੁਪਏ ਸਾਲਾਨਾ ਹੋ ਗਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਕਿ ਸਰਕਾਰ ਨੇ ਕਰਜ਼ਾ ਤਾਂ ਦੁੱਗਣਾ ਕਰ ਦਿੱਤਾ ਹੈ ਪਰ ਕੋਈ ਨਵਾਂ ਬੁਨਿਆਦੀ ਢਾਂਚਾ (ਇਨਫਰਾਸਟਰਕਚਰ) ਜਾਂ ਵਿਕਾਸ ਨਹੀਂ ਕੀਤਾ। ਉਨ੍ਹਾਂ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਉਠਾਉਂਦਿਆਂ ਕਿਹਾ ਕਿ ਸੂਬੇ ਵਿੱਚੋਂ ਨਸ਼ਾ ਖਤਮ ਨਹੀਂ ਹੋਇਆ, ਕਾਨੂੰਨ ਵਿਵਸਥਾ (ਲਾਅ ਐਂਡ ਆਰਡਰ) ਦੀ ਹਾਲਤ ਖਰਾਬ ਹੈ। ਸਰਕਾਰ ਨੇ ਲੋਕਾਂ ਦੀਆਂ ਜ਼ਮੀਨਾਂ ਵੇਚ ਦਿੱਤੀਆਂ ਹਨ ਅਤੇ ਸਿਰਫ ਆਪਣੀਆਂ ਫੋਟੋਆਂ ਲਾਉਣ ਅਤੇ ਮੀਡੀਆ ਨੂੰ ਦਬਾਉਣ 'ਤੇ ਜ਼ੋਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪੈ ਗਿਆ ਪੰਗਾ, ਫਿਰ ਖੜ੍ਹੀ ਹੋਈ ਮੁਸੀਬਤ

ਅਫਵਾਹਾਂ ਅਤੇ ਵਿਰੋਧੀਆਂ ਨੂੰ ਜਵਾਬ

ਰਾਜਾ ਵੜਿੰਗ ਨੇ ਉਨ੍ਹਾਂ ਖਿਲਾਫ ਚੱਲ ਰਹੀਆਂ "ਸੈਟਿੰਗ" ਦੀਆਂ ਚਰਚਾਵਾਂ ਨੂੰ ਨਕਾਰਿਆ। ਉਨ੍ਹਾਂ ਕਿਹਾ ਕਿ ਪਹਿਲਾਂ ਲੋਕ ਕਹਿੰਦੇ ਸਨ ਕਿ ਉਨ੍ਹਾਂ ਦਾ ਬਾਦਲਾਂ ਨਾਲ ਸਮਝੌਤਾ ਹੈ ਅਤੇ ਹੁਣ ਭਗਵੰਤ ਮਾਨ ਨਾਲ ਸੈਟਿੰਗ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਲੁਧਿਆਣਾ, ਗਿੱਦੜਬਾਹ ਅਤੇ ਜਿੱਥੇ ਵੀ ਪਾਰਟੀ ਡਿਊਟੀ ਲਾਵੇਗੀ, ਉੱਥੇ ਹਮੇਸ਼ਾ ਹਾਜ਼ਰ ਰਹਿਣਗੇ।

ਇਹ ਵੀ ਪੜ੍ਹੋ : ਪਾਵਰਕਾਮ ਨੇ ਸ਼ੁਰੂ ਕੀਤੀ ਕਾਰਵਾਈ, ਕੱਟੇ ਇਹ ਕੁਨੈਕਸ਼ਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News