ਸਿਰਸਾ ਪਿੱਛੋਂ ਮਜੀਠੀਆ ਵੀ ਜੇ ਭਾਜਪਾ ‘ਚ ਚਲਾ ਜਾਵੇ ਤਾਂ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ: ਰਾਜਾ ਵੜਿੰਗ

12/02/2021 5:54:43 PM

ਖਰੜ/ਚੰਡੀਗੜ੍ਹ- ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਪਿੱਛੋਂ ਅਕਾਲੀ ਦਲ ਦੀ ਭਾਜਪਾ ਨਾਲ ਸਾਂਝ ਦਾ ਪਰਦਾਫਾਸ਼ ਕਰਦਿਆਂ ਰਾਜਾ ਵੜਿੰਗ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਵੀ ਉਹੀ ਰਾਹ ਫੜਦਿਆਂ ਭਾਜਪਾ ਵਿਚ ਸ਼ਾਮਲ ਹੋ ਜਾਂਦੇ ਹਨ ਤਾਂ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੋਵੇਗੀ। ਵੜਿੰਗ ਨੇ ਅਕਾਲੀ ਆਗੂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕਿਸੇ ਵੀ ਸਮੇਂ ਮਜੀਠੀਆ ਦੀ ਭਾਜਪਾ ਵਿੱਚ ਸ਼ਾਮਲ ਹੋਣ ਦੀ ਖ਼ਬਰ ਆ ਸਕਦੀ ਹੈ। ਸਿਰਸਾ ਦੀ ਬਰਖ਼ਾਸਤਗੀ ‘ਤੇ ਅਕਾਲੀਆਂ ਵੱਲੋਂ ਹੁਣ ਝੂਠੇ ਹੰਝੂ ਵਹਾਉਣਾ ਇੱਕ ਸ਼ਰਮਨਾਕ ਗੱਲ ਹੈ ਜਿਸ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ ਹਨ।

ਇਹ ਵੀ ਪੜ੍ਹੋ: ਸੁਖਬੀਰ ਬਾਦਲ ਦਾ ਵੱਡਾ ਬਿਆਨ, ਕੇਂਦਰ ਦੇ ਦਬਾਅ ਹੇਠ ਭਾਜਪਾ ’ਚ ਸ਼ਾਮਲ ਹੋਏ ਮਨਜਿੰਦਰ ਸਿਰਸਾ

PunjabKesari

ਅੱਜ ਸਵੇਰੇ ਇਥੇ ਮਾਡਰਨ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰਾਂਸਪੋਰਟ ਮੰਤਰੀ ਨੇ ‘ਆਪ’ ਦੇ ਢਕਵੰਜਾਂ ‘ਤੇ ਪ੍ਰਤੀਕਿਰਿਆ ਪ੍ਰਗਟਾਉਂਦਿਆਂ ਕਿਹਾ ਕਿ ਸਮੁੱਚੀ ਵਿਰੋਧੀ ਧਿਰ ਬੁਰੀ ਤਰਾਂ ਬੁਖ਼ਲਾਈ ਹੋਈ ਹੈ। ਦਿੱਲੀ ਦੇ ਉੱਪ ਮੁੱਖ ਮੰਤਰੀ ‘ਤੇ ਨਿਸ਼ਾਨਾ ਸਾਧਦੇ ਹੋਏ ਟਰਾਂਸਪੋਰਟ ਮੰਤਰੀ ਨੇ ਕਿਹਾ ਕਿ ਸਿਸੋਦੀਆ ਵਰਗੇ ਆਗੂ ਸਕੂਲ ‘ਚ ਟਾਇਲਟ ਦਾ ਨਿਰੀਖਣ ਕਰਨ ਜਹੇ ਵਿਖਾਵੇ ਕਰਨ ਲਈ ਮਜਬੂਰ ਹਨ। 

PunjabKesari

ਵੜਿੰਗ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪਾਟੋ-ਧਾੜ ਹੋ ਗਈ ਹੈ ਅਤੇ ਤੁਸੀਂ ਵੇਖੋਗੇ ਕਿ ਉਹ ਵੀ ਪੰਜਾਬ ਵਿੱਚ ਕੇਜਰੀਵਾਲ ਦੇ ਝਾੜੂ ਵਾਂਗ ਖਿੱਲਰ ਜਾਵੇਗਾ। ਲੋਕਾਂ ਨੂੰ 2022 ਵਿੱਚ ਪੰਜਾਬ ਦੀ ਸੇਵਾ ਕਰਦੇ ਰਹਿਣ ਲਈ ਕਾਂਗਰਸ ਨੂੰ ਮੁੜ ਸੱਤਾ ਸੌਂਪਣ ਦੀ ਅਪੀਲ ਕਰਦਿਆਂ ਵੜਿੰਗ ਨੇ ਕਿਹਾ ਕਿ ਪੂਰੀ ਦੁਨੀਆ ਸਾਡੇ ਮੁੱਖ ਮੰਤਰੀ ਦੇ ਦੋ ਮਹੀਨਿਆਂ ਵਿੱਚ ਕੀਤੇ ਕੰਮਾਂ ਦਾ ਜ਼ਿਕਰ ਕਰ ਰਹੀ ਹੈ ,ਪਰ  ਸਾਰੀਆਂ ਵਿਰੋਧੀ ਪਾਰਟੀਆਂ ਚਿੰਤਤ ਹਨ ਕਿਉਂਕਿ ਚਰਨਜੀਤ ਸਿੰਘ ਚੰਨੀ ਨੇ ਉਨਾਂ ਕੋਲ ਕਾਂਗਰਸ ਵਿਰੋਧ ਕਰਨ ਲਈ ਕੋਈ ਵੀ ਮੁੱਦਾ ਬਾਕੀ ਨਹੀਂ ਛੱਡਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਲਈ ਪੈਟਰੋਲ ਅਤੇ ਡੀਜਲ ਦੀਆਂ ਕੀਮਤਾਂ ਵਿੱਚ ਕਟੌਤੀ ਹੋਵੇ ਜਾਂ ਬਿਜਲੀ ਦੇ ਖਰਚੇ ਘਟਾਉਣ ਅਤੇ ਪੀਪੀਏਜ਼ ‘ਤੇ ਸਖ਼ਤ ਕਾਰਵਾਈ ਹੋਵੇ, ਮੁੱਖ ਮੰਤਰੀ ਨੇ ਸਾਰੇ ਪੰਜਾਬੀਆਂ ਨੂੰ ਰਾਹਤ ਦੇਣ ਦਾ ਸੰਕਲਪ ਪੇਸ਼ ਕੀਤਾ ਹੈ।

ਇਹ ਵੀ ਪੜ੍ਹੋ:  ਸੁਖਬੀਰ ਬਾਦਲ ਦਾ ਵੱਡਾ ਐਲਾਨ, ਸਰਕਾਰ ਬਣਨ 'ਤੇ ਹਲਕਾ ਕਰਤਾਰਪੁਰ 'ਚ ਖੋਲ੍ਹੇ ਜਾਣਗੇ 10 ਵੱਡੇ ਸਕੂਲ

PunjabKesari

ਉਨ੍ਹਾਂ ਅੱਗੇ ਕਿਹਾ ਕਿ  ਮੁੱਖ ਮੰਤਰੀ ਨੇ ਬਾਦਲਾਂ ਵਰਗੇ ਟੈਕਸ ਅਪਰਾਧੀਆਂ ਨੂੰ ਕਾਬੂ ਕਰਨ ਦੀ ਖੁੱਲ ਦਿੱਤੀ ਹੈ ਤਾਂ ਜੋ ਸੂਬਾ ਸਰਕਾਰ ਦੇ ਮਾਲੀਏ ਵਿੱਚ ਵਾਧੇ ਨੂੰ ਯਕੀਨੀ ਬਣਾਇਆ ਜਾ ਸਕੇ। ਮੰਤਰੀ ਨੇ ਕਿਹਾ ਕਿ ਉਨ੍ਹਾਂ ਦਾ ਉਦੇਸ਼ ਮਹਿਕਮੇ ਦੇ ਪ੍ਰਤੀ ਦਿਨ ਮਾਲੀਏ ਨੂੰ 1.05 ਕਰੋੜ ਤੋਂ ਵਧਾ ਕੇ 1.50 ਕਰੋੜ(ਪ੍ਰਤੀ ਦਿਨ) ਕਰਨਾ ਹੈ।ਵੜਿੰਗ ਨੇ ਕਿਹਾ ਕਿ ਮਹਿਕਮੇ ਨੇ ਬਾਦਲਾਂ ਦੀ 70 ਬੱਸਾਂ ਸਮੇਤ 400 ਬੱਸਾਂ ਨੂੰ ਜ਼ਬਤ ਕੀਤਾ ਹੈ, ਜਿਨਾਂ ਨੇ ਰਾਜ ਨੂੰ ਬੁਰੀ ਤਰਾਂ ਲੁੱਟਿਆ ਹੈ। ਉਨਾਂ ਕਿਹਾ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਸੁਖਬੀਰ ਸਿੰਘ ਬਾਦਲ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News