ਜਲੰਧਰ ਜ਼ਿਮਨੀ ਚੋਣ ਪ੍ਰਚਾਰ ਦਾ ਆਖ਼ਰੀ ਦਿਨ: ਕਾਨੂੰਨ ਵਿਵਸਥਾ ਨੂੰ ਲੈ ਕੇ ਕਾਂਗਰਸ ਨੇ 'ਆਪ' 'ਤੇ ਲਾਏ ਵੱਡੇ ਇਲਜ਼ਾਮ
Monday, Jul 08, 2024 - 03:59 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਜ਼ਿਮਨੀ ਚੋਣ ਲਈ ਅੱਜ ਚੋਣ ਪ੍ਰਚਾਰ ਦਾ ਆਖਰੀ ਦਿਨ ਹੈ। ਚੋਣ ਪ੍ਰਚਾਰ ਦੇ ਆਖਰੀ ਦਿਨ ਪੰਜਾਬ ਕਾਂਗਰਸ ਵੱਲੋਂ ਬੀਬੀ ਸਰਿੰਦਰ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਗਿਆ। ਚੋਣ ਪ੍ਰਚਾਰ ਦੇ ਆਖਰੀ ਦਿਨ ਪੰਜਾਬ ਕਾਂਗਰਸ ਵੱਲੋਂ ਜਲੰਧਰ ਵਿਖੇ ਪ੍ਰੈੱਸ ਕਾਨਫ਼ਰੰਸ ਕੀਤੀ ਗਈ। ਇਸ ਦੌਰਾਨ ਪ੍ਰਤਾਪ ਸਿੰਘ ਬਾਜਵਾ ਅਤੇ ਰਾਜਾ ਵੜਿੰਗ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੱਡੇ ਦੋਸ਼ ਲਗਾਏ ਗਏ ਹਨ। ਪ੍ਰੈੱਸ ਕਾਨਫ਼ਰੰਸ ਕਰਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਜ਼ਿਮਨੀ ਚੋਣ ਲਈ ਸਰਕਾਰ ਹੇਠਲੇ ਪੱਧਰ 'ਤੇ ਆ ਗਈ ਹੈ। ਇਕ ਚੋਣ ਜਿੱਤਣ ਲਈ ਸਾਰੇ ਕਾਨੂੰਨ ਹੀ ਛਿੱਕੇ ਟੰਗ ਦਿੱਤੇ ਹਨ। ਹਰ ਫਰੰਟ 'ਤੇ ਪੰਜਾਬ ਸਰਕਾਰ 'ਤੇ ਫੇਲ੍ਹ ਹੋਣ ਦੇ ਵੀ ਦੋਸ਼ ਲਗਾਏ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਗੁਰਦੁਆਰਾ ਸਾਹਿਬ 'ਚ ਵਾਪਰੀ ਬੇਅਦਬੀ ਦੀ ਘਟਨਾ, ਨੇਪਾਲੀ ਨੇ ਕੀਤੀ ਨਿਸ਼ਾਨ ਸਾਹਿਬ ਨਾਲ ਛੇੜਛਾੜ
ਉਥੇ ਹੀ ਉਨ੍ਹਾਂ ਵੱਲੋਂ ਬੂਥ ਕੈਪਚਰਿੰਗ ਦਾ ਖ਼ਦਸ਼ਾ ਜ਼ਾਹਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਚੋਣਾਂ ਵਾਲੇ ਦਿਨ ਬੂਥ ਕੈਪਚਰ ਕਰ ਸਕਦੀ ਹੈ। ਉਨ੍ਹਾਂ ਵੱਲੋਂ ਚੋਣ ਕਮਿਸ਼ਨ ਨੂੰ ਸ਼ਿਕਾਇਤ ਦਿੱਤੀ ਹਈ ਹੈ। ਕਾਨੂੰਨ ਵਿਵਸਥਾ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ ਖ਼ਤਮ ਹੋ ਚੁੱਕੀ ਹੈ। ਸਿੱਧੂ ਮੂਸੇਵਾਲਾ ਕਤਲ ਕੇਸ ਦਾ ਜ਼ਿਕਰ ਕਰਦੇ ਹੋਏ ਬਾਜਵਾ ਨੇ ਕਿਹਾ ਕਿ ਗਵਰਨਰ ਸਾਬ੍ਹ ਨੇ ਕਦੇ ਮੂਸੇਵਾਲਾ ਕੇਸ ਦੀ ਰਿਪੋਰਟ ਤੱਕ ਨਹੀਂ ਮੰਗੀ ਅਤੇ ਨਾ ਹੀ ਕਦੇ ਮੂਸੇਵਾਲਾ ਦਾ ਪਰਿਵਾਰ ਨਾਲ ਮੁਲਾਕਾਤ ਕੀਤੀ ਹੈ।
ਇਹ ਵੀ ਪੜ੍ਹੋ- ਹੱਥਾਂ 'ਚ ਗੰਡਾਸੇ ਤੇ ਬੰਦੂਕਾਂ ਫੜ ਖ਼ੂਨ ਦੇ ਪਿਆਸੇ ਹੋਏ ਦੋ ਪਰਿਵਾਰ, ਚੱਲੀਆਂ ਗੋਲ਼ੀਆਂ, ਵੀਡੀਓ ਹੋਈ ਵਾਇਰਲ
ਉਨ੍ਹਾਂ ਕਿਹਾ ਕਿ ਕੱਲ੍ਹ ਹੀ ਅਜੇ ਸ੍ਰੀ ਹਰਗੋਬਿੰਦਪੁਰ ਵਿਚ ਗੋਲ਼ੀਆਂ ਚੱਲਣ ਦੀ ਘਟਨਾ ਵਾਪਰੀ ਹੈ। ਇਸ ਦੇ ਇਲਾਵਾ ਉਨ੍ਹਾਂ ਭਾਜਪਾ ਨੂੰ ਚੈਲੰਜ ਕਰਦੇ ਹੋਏ ਕਿਹਾ ਕਿ ਜੇਕਰ ਉਨ੍ਹਾਂ ਦੇ ਉਮੀਦਵਾਰ ਸ਼ੀਤਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਵਿਰੁੱਧ ਸਬੂਤ ਹੋਣ ਦਾ ਦਾਅਵਾ ਕੀਤਾ ਗਿਆ ਹੈ, ਤਾਂ ਫਿਰ ਉਨ੍ਹਾਂ ਸਬੂਤਾਂ ਨੂੰ ਹੁਣ ਤੱਕ ਜਨਤਕ ਕਿਉਂ ਨਹੀਂ ਕੀਤਾ ਗਿਆ। ਇਸ ਦੇ ਇਲਾਵਾ ਪ੍ਰਤਾਪ ਸਿੰਘ ਬਾਜਵਾ ਨੇ ਸ਼ੀਤਲ ਅੰਗੂਰਾਲ ਵੱਲੋਂ ਭਗੰਵਤ ਮਾਨ 'ਤੇ ਲਾਏ ਗਏ ਦੋਸ਼ਾਂ ਨੂੰ ਲੈ ਕੇ ਬੋਲਦੇ ਹੋਏ ਕਿਹਾ ਕਿ ਜਿਹੜੇ ਦੋਸ਼ ਸ਼ੀਤਲ ਅੰਗੂਰਾਲ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ 'ਤੇ ਲਗਾਏ ਹਨ, ਉਸ ਦਾ ਜਵਾਬ ਮੁੱਖ ਮੰਤਰੀ ਭਗਵੰਤ ਮਾਨ ਨੂੰ ਜ਼ਰੂਰ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ ਲਈ ਅੱਜ ਸ਼ਾਮ 5 ਵਜੇ ਬੰਦ ਹੋ ਜਾਵੇਗਾ ਚੋਣ ਪ੍ਰਚਾਰ, ਸ਼ਰਾਬ ਦੇ ਠੇਕੇ ਵੀ ਰਹਿਣਗੇ ਬੰਦ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।