ਲਾਲਾ ਜੀ ਨੇ ਜਾਤ-ਪਾਤ ਤੋਂ ਉਪਰ ਉੱਠ ਕੇ ਜੀਵਨ ਸਮਾਜ ਸੇਵਾ ਨੂੰ ਸਮਰਪਿਤ ਕੀਤਾ: ਰਾਜਾ ਵੜਿੰਗ
Monday, Sep 11, 2023 - 11:44 AM (IST)
ਜਲੰਧਰ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਸਾਬਕਾ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦਾਂ ਨੂੰ ਯਾਦ ਕਰਦੇ ਹੋਏ ਆਪਣੇ ਸੰਬੋਧਨ ਦੀ ਸ਼ੁਰੂਆਤ ਕੀਤੀ। ਉਨ੍ਹਾਂ ਕਿਹਾ ਕਿ ਲਾਲਾ ਜਗਤ ਨਾਰਾਇਣ ਵਰਗੀਆਂ ਸ਼ਖ਼ਸੀਅਤਾਂ ਕਦੇ ਨਹੀਂ ਮਰਦੀਆਂ, ਉਨ੍ਹਾਂ ਦੀ ਸੋਚ ਹਮੇਸ਼ਾ ਜਿਊਂਦੀ ਰਹਿੰਦੀ ਹੈ। ਵੜਿੰਗ ਨੇ ਕਿਹਾ ਕਿ ਹਰ ਕੋਈ ਆਪਣੇ ਲਈ ਜਿਊਂਦਾ ਹੈ ਪਰ ਲਾਲਾ ਜਗਤ ਨਾਰਾਇਣ ਜੀ ਨੇ ਜਾਤ-ਪਾਤ ਤੋਂ ਉਪਰ ਉੱਠ ਕੇ ਆਪਣਾ ਜੀਵਨ ਸਮਾਜ ਸੇਵਾ ਨੂੰ ਸਮਰਪਿਤ ਕਰ ਦਿੱਤਾ। ਲਾਲਾ ਜੀ ਨੇ ਆਪਣੇ ਜੀਵਨ ਦੇ ਹਰ ਪੜਾਅ ’ਤੇ ਦੇਸ਼ ਨੂੰ ਉੱਚਾ ਚੁੱਕਣ ਲਈ ਕੰਮ ਕੀਤਾ।
ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਕੇਸਰੀ ਗਰੁੱਪ ਲਾਲਾ ਜਗਤ ਨਾਰਾਇਣ ਜੀ ਦੀਆਂ ਪ੍ਰੇਰਨਾਵਾਂ ’ਤੇ ਚੱਲ ਕੇ ਸਮਾਜ ਸੇਵਾ ਕਰ ਰਿਹਾ ਹੈ, ਜਿਸ ਨਾਲ ਸਮਾਜ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਸਾਨੂੰ ਸਾਰਿਆਂ ਨੂੰ ਲਾਲਾ ਜੀ ਦੀਆਂ ਸਿੱਖਿਆਵਾਂ ’ਤੇ ਚੱਲਣਾ ਚਾਹੀਦਾ ਹੈ ਅਤੇ ਜਾਤ-ਪਾਤ ਤੋਂ ਉੱਪਰ ਉੱਠ ਕੇ ਸਮਾਜ ਸੇਵਾ ਵਿਚ ਯੋਗਦਾਨ ਪਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਸਰਕਾਰ ਅਤੇ ਸਮਾਜ ਮਿਲ ਕੇ ਕਰਨ ‘ਚਿੱਟੇ’ ਦਾ ਸਫ਼ਾਇਆ : ਸੁਨੀਲ ਜਾਖੜ
ਵੜਿੰਗ ਨੇ ਕਿਹਾ ਕਿ ਅਸੀਂ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਬਾਅਦ ਆਜ਼ਾਦੀ ਪ੍ਰਾਪਤ ਕੀਤੀ ਹੈ ਅਤੇ ਆਜ਼ਾਦੀ ਦੀ ਮਹੱਤਤਾ ਨੂੰ ਬਰਕਰਾਰ ਰੱਖਦੇ ਹੋਏ ਸਾਰਿਆਂ ਨੂੰ ਦੇਸ਼ ਭਗਤੀ ਦੀ ਭਾਵਨਾ ਨੂੰ ਕਾਇਮ ਰੱਖਣਾ ਚਾਹੀਦਾ ਹੈ। ਲਾਲਾ ਜੀ ਨੇ ਸਮਾਜ ਲਈ ਆਪਣਾ ਜੀਵਨ ਕੁਰਬਾਨ ਕਰ ਦਿੱਤਾ, ਉਨ੍ਹਾਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸਾਰੀਆਂ ਪਾਰਟੀਆਂ ਦੇ ਆਗੂ ਇਕ ਮੰਚ ’ਤੇ ਇਕੱਠੇ ਹੋਏ ਹਨ। ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਦੇਸ਼ ਦੀ ਗੱਲ ਆਉਂਦੀ ਹੈ ਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠਣ ਦੀ ਲੋੜ ਹੈ, ਹਰ ਵਿਅਕਤੀ ਦੇਸ਼ ਦੀ ਤਰੱਕੀ ਨਾਲ ਅੱਗੇ ਵਧਦਾ ਹੈ। ਸਾਨੂੰ ਦੇਸ਼ ਭਗਤੀ ਦਾ ਪ੍ਰਣ ਲੈਣਾ ਚਾਹੀਦਾ ਹੈ ਅਤੇ ਤਿਰੰਗੇ ਦੇ ਮਾਣ-ਸਨਮਾਨ ਨੂੰ ਵਧਾਉਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਪੰਜਾਬ ਨੂੰ ਨਸ਼ਾ ਮੁਕਤ ਕਰਨ, ਵਾਤਾਵਰਣ ਤੇ ਧਰਤੀ ਨੂੰ ਬਚਾਉਣ ਲਈ ਲੋਕ ਲਹਿਰ ਦੀ ਲੋੜ: ਭਗਵੰਤ ਮਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ