ਬਰਨਾਲਾ ਰੈਲੀ 'ਚ ਬੋਲੇ ਰਾਜਾ ਵੜਿੰਗ, ਜੇ ਪੰਜਾਬ ਨੂੰ ਬਚਾਉਣਾ ਤਾਂ ਕਾਂਗਰਸ ਅੱਗੇ ਲਿਆਓ
Saturday, Feb 28, 2026 - 02:20 PM (IST)
ਬਰਨਾਲਾ : ਬਰਨਾਲਾ ਵਿਖੇ ਮਨਰੇਗਾ ਅਤੇ ਟ੍ਰੇਡ ਡੀਲ ਵਿਰੁੱਧ ਕਾਂਗਰਸ ਪਾਰਟੀ ਵੱਲੋਂ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਵਿਚ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਾਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਵਿਸ਼ੇਸ਼ ਤੌਰ 'ਤੇ ਪਹੁੰਚੇ। ਇਸ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੇ ਮੌਜੂਦਾ ਹਾਲਾਤ 'ਤੇ ਤਿੱਖੇ ਨਿਸ਼ਾਨੇ ਸਾਧੇ। ਰਾਜਾ ਵੜਿੰਗ ਨੇ ਕੇਂਦਰ ਸਰਕਾਰ 'ਤੇ ਦੋਸ਼ ਲਾਇਆ ਕਿ ਉਨ੍ਹਾਂ ਨੇ ਦੇਸ਼ ਨੂੰ ਵੇਚ ਦਿੱਤਾ ਹੈ ਅਤੇ ਮਜ਼ਦੂਰਾਂ ਦਾ ਗਲਾ ਘੁੱਟਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਪਿੰਡਾਂ ਦੇ ਲੋਕ ਮਨਰੇਗਾ ਨੂੰ ਲੈ ਕੇ ਸਵਾਲ ਪੁੱਛ ਰਹੇ ਹਨ ਅਤੇ ਉਮੀਦ ਨਾਲ ਕਾਂਗਰਸ ਵੱਲ ਦੇਖ ਰਹੇ ਹਨ। ਰੈਲੀ ਦੌਰਾਨ ਵੜਿੰਗ ਨੇ ਇਹ ਵੀ ਕਿਹਾ ਕਿ ਲੋਕਾਂ ਵਿਚ ਇਹ ਰੋਸ ਹੈ ਕਿ ਭਾਜਪਾ ਨੇ ਦੇਸ਼ ਦੇ ਕਿਸਾਨਾਂ ਨੂੰ ਵੇਚ ਦਿੱਤਾ ਹੈ।
ਇਹ ਵੀ ਪੜ੍ਹੋ : ਕਾਂਗਰਸ ਕੋਲ ਮੁੱਖ ਮੰਤਰੀ ਦੇ ਚਿਹਰਿਆਂ ਦੀ ਕਮੀ ਨਹੀਂ, ਵਿਰੋਧੀਆਂ ਕੋਲ ਕੈਂਡੀਡੇਟ ਤੱਕ ਨਹੀਂ : ਔਜਲਾ
ਵੜਿੰਗ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੋਈ ਕਿਸਾਨਾਂ ਅਤੇ ਮਜ਼ਦੂਰਾਂ ਦੀ ਅਸਲ ਲੜਾਈ ਲੜ ਸਕਦਾ ਹੈ, ਤਾਂ ਉਹ ਸਿਰਫ ਕਾਂਗਰਸ ਪਾਰਟੀ ਦੇ ਮਲਿਕਾਅਰਜੁਨ ਖੜਗੇ ਅਤੇ ਰਾਹੁਲ ਗਾਂਧੀ ਹੀ ਹਨ। ਸੂਬੇ ਦੀ ਸਥਿਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦਾ ਹਰ ਨਾਗਰਿਕ ਮੌਜੂਦਾ ਹਾਲਾਤਾਂ ਤੋਂ ਵਾਕਫ ਅਤੇ ਚਿੰਤਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ ਵਿਵਸਥਾ (ਲਾਅ ਐਂਡ ਆਰਡਰ) ਦੇ ਹਾਲਾਤ ਬਹੁਤ ਮਾੜੇ ਹਨ। ਪੰਜਾਬ ਅੱਜ ਨਸ਼ਿਆਂ ਦੀ ਦਲਦਲ ਵਿਚ ਡੁੱਬ ਚੁੱਕਾ ਹੈ। ਰਾਜਾ ਵੜਿੰਗ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਪੰਜਾਬ ਨੂੰ ਇਨ੍ਹਾਂ ਔਖੇ ਹਾਲਾਤ ਵਿੱਚੋਂ ਕੱਢਣਾ ਹੈ ਤਾਂ ਕਾਂਗਰਸ ਪਾਰਟੀ ਨੂੰ ਅੱਗੇ ਲਿਆਉਣਾ ਬਹੁਤ ਜ਼ਰੂਰੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਤਨਖਾਹਾਂ ਨੂੰ ਲੈ ਕੇ ਪੈ ਗਿਆ ਰੌਲਾ, ਹੋ ਗਿਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
