ਵਪਾਰੀਆਂ ਤੇ ਕਾਰੋਬਾਰੀਆਂ ਨਾਲ ਰਾਜਾ ਵੜਿੰਗ ਨੇ ਕੀਤੀ ਮੁਲਾਕਾਤ, ''ਆਪ'' ''ਤੇ ਸਾਧੇ ਨਿਸ਼ਾਨੇ
Monday, Feb 17, 2025 - 06:43 PM (IST)

ਲੁਧਿਆਣਾ (ਰਿੰਕੂ)- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਪੰਜਾਬ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਉਥੇ ਹੀ ਲੁਧਿਆਣਾ ਵਿੱਚ ਰੋਜ਼ਾਨਾ ਹੋ ਰਹੀਆਂ ਲੁੱਟਾਂ-ਖੋਹਾਂ ਅਤੇ ਅਪਰਾਧਿਕ ਗਤੀਵਿਧੀਆਂ ਕਾਰਨ ਸਮਾਜ ਦਾ ਹਰ ਵਰਗ ਡਰਿਆ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਗੈਰ-ਕਾਨੂੰਨੀ ਏਜੰਟਾਂ ਦੇ ਅੰਕੜੇ ਕਰਨਗੇ ਹੈਰਾਨ, ਹੁਣ ਹੋਵੇਗੀ ਵੱਡੀ ਕਾਰਵਾਈ
ਰਾਜਾ ਵੜਿੰਗ ਨੇ ਵਪਾਰੀਆਂ, ਕਾਰੋਬਾਰੀਆਂ ਅਤੇ ਸਾਰੇ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ ਅਤੇ ਲੁਧਿਆਣਾ ਵਾਸੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇਗਾ। ਜ਼ਿਲ੍ਹਾ ਕਾਂਗਰਸ ਸ਼ਹਿਰੀ ਪ੍ਰਧਾਨ ਸੰਜੇ ਤਲਵਾੜ ਅਤੇ ਆਤਮ ਨਗਰ ਹਲਕੇ ਦੇ ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅੱਜ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਵਿਸ਼ਵਾਸ ਉੱਠ ਗਿਆ ਹੈ। ਸੱਤਾਧਾਰੀ 'ਆਪ' ਦੀ ਲੁਧਿਆਣਾ ਲੀਡਰਸ਼ਿਪ ਨੇ ਲੁਧਿਆਣਾ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਕਾਂਗਰਸ ਹੀ ਇਕੋ ਇਕ ਪਾਰਟੀ ਹੈ, ਜੋ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਦੀ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੇ ਅਫ਼ਸਰਾਂ 'ਤੇ ਡਿੱਗ ਸਕਦੀ ਹੈ ਗਾਜ, ਕਈ ਸਰਕਾਰੀ ਬਾਬੂਆਂ ਦੀ ਹੋ ਸਕਦੀ ਛੁੱਟੀ
ਉਨ੍ਹਾਂ ਨੂੰ ਪਤਾ ਲੱਗ ਗਿਆ ਹੈ ਕਿ ਪੰਜਾਬ ਵਿੱਚ ਤਰੱਕੀ ਸਿਰਫ਼ ਕਾਂਗਰਸ ਪਾਰਟੀ ਦੇ ਰਾਜ ਵਿੱਚ ਹੀ ਹੋਈ ਹੈ ਅਤੇ 2027 ਵਿੱਚ ਪੰਜਾਬ ਵਿੱਚ ਸਿਰਫ਼ ਕਾਂਗਰਸ ਦੀ ਸਰਕਾਰ ਹੀ ਬਣੇਗੀ। ਇਸ ਮੌਕੇ ਸਾਬਕਾ ਕੌਂਸਲਰ ਕਾਲਾ ਲੋਹਾਰਾ, ਪਾਰਿਕ ਸ਼ਰਮਾ, ਬਲਜੀਤ ਗਿਆਸਪੁਰਾ, ਜੋਗਿੰਦਰ ਸਿੰਘ ਜੰਗੀ, ਗੁਰਦੀਪ ਸਿੰਘ ਕਾਲੜਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਸੁਫ਼ਨੇ ਹੋਏ ਚੂਰ-ਚੂਰ, ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਜਲੰਧਰ ਦੇ 4 ਨੌਜਵਾਨਾਂ ਦੀ ਹੋਈ ਵਤਨ ਵਾਪਸੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e