ਪਾਣੀ ਦੇ ਮੁੱਦੇ 'ਤੇ ਰਾਜਾ ਵੜਿੰਗ ਦੀ ਚਿਤਾਵਨੀ, ਦਿੱਤਾ ਵੱਡਾ ਬਿਆਨ
Thursday, May 01, 2025 - 06:54 PM (IST)

ਜਲੰਧਰ/ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਵਿਚਕਾਰ ਸਾਲਾਂ ਪੁਰਾਣਾ ਪਾਣੀ ਦਾ ਵਿਵਾਦ ਇਕ ਵਾਰ ਫਿਰ ਤੋਂ ਭੱਖਦਾ ਜਾ ਰਿਹਾ ਹੈ। ਪਾਣੀ ਦੇ ਮੁੱਦੇ ਨੂੰ ਲੈ ਕੇ ਫਿਰ ਤੋਂ ਪੰਜਾਬ ਅਤੇ ਹਰਿਆਣਾ ਆਹਮੋ-ਸਾਹਮਣੇ ਹੋ ਗਏ ਹਨ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚਿਤਾਵਨੀ ਦਿੱਤੀ ਕਿ ਸੂਬੇ ਦੇ ਲੋਕ ਕਿਸੇ ਹੋਰ ਸੂਬੇ ਨੂੰ ਵਾਧੂ ਪਾਣੀ ਦੀ ਇਕ ਬੂੰਦ ਵੀ ਨਹੀਂ ਜਾਣ ਦੇਣਗੇ। ਪਾਣੀ ਦੇ ਮੁੱਦੇ ਦਿੱਲੀ ਦੇ ਮੰਤਰੀ ਪਰਵੇਸ਼ ਵਰਮਾ ਦੇ ਟਵੀਟ ’ਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਕਦੇ ਵੀ 10 ਸਾਲਾਂ ਤੱਕ ਪਾਣੀ ਨਹੀਂ ਰੋਕਿਆ ਪਰ ਜੇਕਰ ਪੰਜਾਬ ਵਿਚ ਪਾਣੀ ਦੀ ਕਮੀ ਹੈ ਤਾਂ ਇਹ ਸੁਭਾਵਿਕ ਹੈ ਕਿ ਅਸੀਂ ਪੰਜਾਬ ਨੂੰ ਤਰਜੀਹ ਦੇਵਾਂਗੇ।
ਇਹ ਵੀ ਪੜ੍ਹੋ: ਪਾਣੀ ਦੇ ਮੁੱਦੇ 'ਤੇ ਵਿਵਾਦ ਵਿਚਾਲੇ MP ਮਾਲਵਿੰਦਰ ਕੰਗ ਨੇ ਲਿਖੀ ਰਵਨੀਤ ਬਿੱਟੂ ਨੂੰ ਚਿੱਠੀ
ਉਨ੍ਹਾਂ ਕਿਹਾ ਕਿ ਹੋ ਸਕਦਾ ਹੈ ਕਿ ਦਿੱਲੀ ਅਤੇ ਹਰਿਆਣਾ ਨੂੰ ਹੋਰ ਪਾਣੀ ਦੀ ਲੋੜ ਹੋਵੇ ਪਰ ਅਸੀਂ ਪਹਿਲਾਂ ਹੀ ਉਨ੍ਹਾਂ ਦੇ ਹਿੱਸੇ ਦਾ ਪਾਣੀ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਉਸ ਦੇ ਬਣਦੇ ਹੱਕ ਮੁਤਾਬਕ ਪਾਣੀ ਮਿਲ ਗਿਆ ਹੈ ਅਤੇ ਪੰਜਾਬ ਖ਼ੁਦ ਪਾਣੀ ਦੀ ਕਮੀ ਵਿੱਚ ਹੈ ਤਾਂ ਹਰਿਆਣਾ ਵਾਧੂ ਪਾਣੀ ਨਹੀਂ ਮੰਗ ਸਕਦਾ। ਇਸ ਮੁੱਦੇ ’ਤੇ ਅਸੀਂ ਪੰਜਾਬ ਦੇ ਲੋਕਾਂ ਅਤੇ ਪੰਜਾਬ ਸਰਕਾਰ ਦੇ ਨਾਲ ਹਾਂ, ਜੇਕਰ ਉਹ ਸਾਡਾ ਪਾਣੀ ਵੀ ਚੋਰੀ ਕਰ ਲੈਣਗੇ ਤਾਂ ਸੂਬੇ ਦਾ ਕੀ ਬਚੇਗਾ? ਵੜਿੰਗ ਨੇ ਕਿਹਾ ਕਿ ਜਦੋਂ ਹਰਿਆਣਾ ਨੂੰ ਆਪਣਾ ਹਿੱਸਾ ਪਹਿਲਾਂ ਹੀ ਮਿਲ ਚੁੱਕਾ ਹੈ ਤਾਂ ਉਸ ਕੋਲ ਵਾਧੂ ਪਾਣੀ ਮੰਗਣ ਦਾ ਕੋਈ ਕਾਰਨ ਨਹੀਂ ਹੈ। ਅਸੀਂ ਦੂਜਿਆਂ ਨੂੰ ਪਾਣੀ ਦੇਣ ਲਈ ਆਪਣੇ ਸੂਬੇ ਨੂੰ ਸੁੱਕਣ ਨਹੀਂ ਦੇ ਸਕਦੇ। ਉਨ੍ਹਾਂ ਨੇ ਸਥਿਤੀ ਨਾਲ ਨਜਿੱਠਣ ਲਈ ਸਰਕਾਰ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਇਹ ਵੀ ਪੜ੍ਹੋ: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e