ਕੀ ਬਚੀ ਹੈ ਕੋਈ ਥਾਂ ਜਿੱਥੇ ਸੁਰੱਖਿਅਤ ਮਹਿਸੂਸ ਕਰ ਸਕਣ ਲੋਕ: ਰਾਜਾ ਵੜਿੰਗ

Thursday, Jan 29, 2026 - 11:29 AM (IST)

ਕੀ ਬਚੀ ਹੈ ਕੋਈ ਥਾਂ ਜਿੱਥੇ ਸੁਰੱਖਿਅਤ ਮਹਿਸੂਸ ਕਰ ਸਕਣ ਲੋਕ: ਰਾਜਾ ਵੜਿੰਗ

ਚੰਡੀਗੜ੍ਹ (ਅੰਕੁਰ)- ਮੋਹਾਲੀ ਵਿਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਗੁਰਵਿੰਦਰ ਸਿੰਘ ਉਰਫ਼ ਗੁਰੀ ਦੇ ਮਾਮਲੇ 'ਚ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਸਰਕਾਰ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਇਹ ਸਰਕਾਰ ਦੀ ਬਦਇੰਤਜ਼ਾਮੀ ਦਾ ਇਕ ਹੋਰ ਦਿਨ ਹੈ ਅਤੇ ਪੰਜਾਬ ਦੀ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਢਹਿ ਚੁੱਕੀ ਹੈ।

ਇਹ ਵੀ ਪੜ੍ਹੋ: ਮੋਹਾਲੀ 'ਚ ਹੋਏ ਕਤਲ ਨੂੰ ਲੈ ਕੇ ਪਰਗਟ ਸਿੰਘ ਨੇ ਘੇਰੀ 'ਆਪ', ਕਿਹਾ-SSP ਦਫ਼ਤਰ ਲਾਗੇ ਕਤਲ ਸਰਕਾਰ ਨੂੰ ਚੁਣੌਤੀ

ਉਨ੍ਹਾਂ ਕਿਹਾ ਕਿ ਮੋਹਾਲੀ ’ਚ ਐੱਸ. ਐੱਸ. ਪੀ. ਦਫ਼ਤਰ ਦੇ ਬਾਹਰ ਦਿਨ-ਦਿਹਾੜੇ ਇਕ ਨੌਜਵਾਨ ਦਾ ਕਤਲ ਹੋ ਜਾਣਾ ਸਰਕਾਰ ਦੀ ਨਾਕਾਮੀ ਦਾ ਸਾਫ਼ ਸਬੂਤ ਹੈ।  ਉਨ੍ਹਾਂ ਸਵਾਲ ਕੀਤਾ ਕਿ ਕੀ ਪੰਜਾਬ ’ਚ ਕੋਈ ਵੀ ਅਜਿਹੀ ਥਾਂ ਬਚੀ ਹੈ, ਜਿੱਥੇ ਆਮ ਲੋਕ ਆਪਣੇ ਆਪ ਨੂੰ ਸੁਰੱਖਿਅਤ ਮਹਿਸੂਸ ਕਰ ਸਕਣ? ਉਨ੍ਹਾਂ ਕਿਹਾ ਕਿ 'ਬਦਲਾਅ' ਦੇ ਨਾਅਰੇ ਹੇਠ ਪੰਜਾਬ ਨੂੰ ਅਸੁਰੱਖਿਅਤ ਬਣਾਇਆ ਗਿਆ ਹੈ, ਜਿਸ ਲਈ ਆਮ ਆਦਮੀ ਪਾਰਟੀ ਸਰਕਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 3 ਦਿਨਾਂ ਲਈ Alert! ਮੌਸਮ ਦੀ ਜਾਰੀ ਹੋਈ 5 ਦਿਨਾਂ ਦੀ ਤਾਜ਼ਾ Update, ਇਸ ਦਿਨ ਪਵੇਗਾ ਮੀਂਹ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News