ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

Sunday, Jul 26, 2026 - 11:54 AM (IST)

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਰਾਜਪੁਰਾ (ਇਕਬਾਲ)-ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਨੀਟ ਪੇਪਰ ਲੀਕ ਮਾਮਲੇ ਦੇ ਵਿੱਚ ਜੰਤਰ-ਮੰਤਰ ਵਿਖੇ ਧਰਨੇ 'ਤੇ ਬੈਠੇ ਵਿਦਿਆਰਥੀਆਂ ਨੇ ਰੋਸ ਧਰਨੇ ਨਾਲ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਪਿਆ। ਸੂਬਾ ਪ੍ਰਧਾਨ ਰਾਜਾ ਵੜਿੰਗ ਅੱਜ ਬਰਨਾਲਾ ਵਿਖੇ ਕੈਂਡਲ ਮਾਰਚ ਦੇ ਵਿੱਚ ਹਾਜ਼ਰ ਹੋਣ ਤੋਂ ਪਹਿਲਾਂ ਹਲਕਾ ਰਾਜਪੁਰਾ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਦੇ ਸੱਦੇ ਉੱਤੇ ਰਾਜਪੁਰਾ ਦੇ ਫੁਹਾਰਾ ਚੌਂਕ ਨੇੜੇ ਰੱਖੇ ਗਏ ਕਾਂਗਰਸ ਪਾਰਟੀ ਦੇ ਇਕੱਠ ਦੌਰਾਨ ਪਹੁੰਚਣ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਹ ਵੀ ਪੜ੍ਹੋ: Punjab: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ ਜਵਾਨ ਪੁੱਤ! ਇਸ ਹਾਲ 'ਚ ਵੇਖ ਕੇ ਮਾਪਿਆਂ ਦੇ ਉੱਡੇ ਹੋਸ਼

ਰਾਜਾ ਵੜਿੰਗ ਨੇ ਕਿਹਾ ਕਿ ਬਰਨਾਲਾ ਸਫ਼ਾਈ ਕਰਮਚਾਰੀਆਂ ਅਤੇ ਲਾਠੀਚਾਰਜ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵੱਲੋਂ ਡੀ. ਐੱਸ. ਪੀ. ਨੂੰ ਸਸਪੈਂਡ ਕਰਕੇ ਮਾਮਲੇ ਨੂੰ ਠੰਡੇ ਬਸਤੇ ਵਿੱਚ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼ ਲਾਉਂਦੇ ਕਿਹਾ ਕਿ ਪੰਜਾਬ ਸੂਬੇ ਅੰਦਰ ਵੀ ਚਾਰ ਵਾਰ ਪੇਪਰ ਲੀਕ ਵਰਗੇ ਮਾਮਲੇ ਸਾਹਮਣੇ ਆਏ ਹਨ ਪਰ ਭਗਵੰਤ ਮਾਨ ਚੁੱਪੀ ਧਾਰੀ ਬੈਠੇ ਹਨ। ਜਿਸ ਦੇ ਲਈ ਉਹ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਅਸਤੀਫ਼ੇ ਦੀ ਮੰਗ ਕਰਦੇ ਹਨ। ਇਸ ਦੌਰਾਨ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ, ਦਿਹਾਤੀ ਪ੍ਰਧਾਨ ਬਲਦੇਵ ਸਿੰਘ ਗੱਦੋਮਾਜਰਾ, ਮਲਕੀਤ ਸਿੰਘ ਉੱਪਲਹੇੜੀ, ਐਡਵੋਕੇਟ ਚੋਧਰੀ ਕਰਮਜੀਤ ਸਿੰਘ,ਹਰਦੀਪ ਸਿੰਘ ਲਾਡਾ,ਗੁਰਪ੍ਰੀਤ ਸਿੰਘ ਸੰਧੂ, ਪਵਨ ਪਿੰਕਾ, ਸਰਬਜੀਤ ਸਿੰਘ ਮਾਣਕਪੁਰ, ਕੌਂਸਲਰ ਅਮਨਦੀਪ ਸਿੰਘ ਨਾਗੀ, ਕੌਂਸਲਰ ਮਨੀਸ਼ ਮੁਝਾਲ, ਗੁਰਪ੍ਰੀਤ ਸਿੰਘ ਜੰਡੋਲੀ, ਜੱਗਾ ਕੋਟਲਾ ਸਮੇਤ ਹੋਰ ਹਾਜ਼ਰ ਸਨ।

ਇਹ ਵੀ ਪੜ੍ਹੋ: ਸ਼੍ਰੀ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ Good News! ਰੇਲਵੇ ਨੇ ਲਿਆ ਵੱਡਾ ਫ਼ੈਸਲਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News