ਨਵਜੋਤ ਸਿੱਧੂ ਦੀ ਸਜ਼ਾ ’ਤੇ ਰਾਜਾ ਵੜਿੰਗ ਨੂੰ ‘ਅਫ਼ਸੋਸ’, ਕਿਹਾ-ਅਜਿਹਾ ਨਹੀਂ ਹੋਣਾ ਚਾਹੀਦਾ ਸੀ
Friday, May 20, 2022 - 06:39 PM (IST)
ਜਲੰਧਰ/ਪਟਿਆਲਾ (ਵੈੱਬ ਡੈਸਕ)— ਰੋਡ ਰੇਜ ਮਾਮਲੇ ’ਤੇ ਸੁਪਰੀਮ ਕੋਰਟ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਦਿੱਤੀ ਗਈ ਸਜ਼ਾ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। ਰਾਜਾ ਵੜਿੰਗ ਨੇ ਕਿਹਾ ਕਿ ਮੈਨੂੰ ਅਫ਼ਸੋਸ ਹੈ ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਸਿੱਧੂ ਮੇਰੇ ਵੱਡੇ ਭਰਾ ਹਨ। ਮੈਂ ਉਨ੍ਹਾਂ ਨੂੰ ਬਹੁਤ ਪਿਆਰ ਕਰਦਾ ਹਾਂ। ਮੈਨੂੰ ਬਹੁਤ ਹੀ ਦੁੱਖ ਹੋਇਆ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਸਮਾਰਟ ਬਣਾਉਣ ਦੀ ਤਿਆਰੀ, ਹੁਣ ਮੋਬਾਇਲ ਐਪ ਜ਼ਰੀਏ ਮਿਲੇਗੀ ਜਾਣਕਾਰੀ
ਇਸ ਦੇ ਨਾਲ ਹੀ ਉਨ੍ਹਾਂ ਨੇ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਕਿਹਾ ਕਿ ਮੈਂ ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਕੋਈ ਟਿੱਪਣੀ ਨਹੀਂ ਕਰਾਂਗਾ, ਕਿਉਂਕਿ ਇਹ ਮਾਣਯੋਗ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਹੀ ਸਭ ਕੁਝ ਹੋਇਆ ਹੈ। ਇਥੇ ਦੱਸਣਯੋਗ ਹੈ ਕਿ ਰਾਜਾ ਵੜਿੰਗ ਕਿਸੇ ਵੇਲੇ ਨਵਜੋਤ ਸਿੰਘ ਸਿੱਧੂ ਦੇ ਬੇਹੱਦ ਕਰੀਬੀ ਰਹੇ ਹਨ। ਬੇਸ਼ੱਕ ਇਸ ਵੇਲੇ ਕੁਝ ਦੂਰੀਆਂ ਵਧੀਆਂ ਹਨ। ਪਿਛਲੇ ਦਿਨੀਂ ਰਾਜਾ ਵੜਿੰਗ ਵੱਲੋਂ ਹਾਈਕਮਾਨ ਨੂੰ ਸਿੱਧੂ ਦੇ ਵਿਰੁੱਧ ਚਿੱਠੀਆਂ ਵੀ ਲਿਖੀਆਂ ਗਈਆਂ ਸਨ। ਅੱਜ ਵੀ ਬੇਸ਼ੱਕ ਉਹ ਪਟਿਆਲਾ ਨੇੜੇ ਆਪਣੇ ਪ੍ਰੋਗਰਾਮ ਕਰ ਰਹੇ ਹਨ ਪਰ ਉਹ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਨਹੀਂ ਪਹੁੰਚੇ ਹਨ।
ਇਹ ਵੀ ਪੜ੍ਹੋ: ਸੁਪਰੀਮ ਕੋਰਟ ਦੇ ਫ਼ੈਸਲੇ ’ਤੇ ਸਿੱਧੂ ਦਾ ਟਵੀਟ, ਕਿਹਾ-ਅਦਾਲਤ ਦਾ ਫ਼ੈਸਲਾ ਸਿਰ ਮੱਥੇ
ਜ਼ਿਕਰਯੋਗ ਹੈ ਕਿ ਬੀਤੇ ਦਿਨ 34 ਸਾਲ ਪੁਰਾਣੇ ਰੋਡ ਰੇਜ ਮਾਮਲੇ ’ਤੇ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਇਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਥੇ ਹੀ ਨਵਜੋਤ ਸਿੱਧੂ ਨੇ ਪਟਿਆਲਾ ਦੀ ਸੈਸ਼ਨ ਕੋਰਟ ਵਿਚ ਆਤਮ ਸਮਰਪਣ ਕਰ ਦਿੱਤਾ ਹੈ। ਸਰੰਡਰ ਕਰਨ ਤੋਂ ਪਹਿਲਾਂ ਸਿੱਧੂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਸੀ। ਸਿੱਧੂ ਨੇ ਸੁਪਰੀਮ ਕੋਰਟ ਵਿਚ ਸਰੰਡਰ ਕਰਨ ਲਈ ਇਕ ਹਫਤੇ ਦਾ ਸਮਾਂ ਮੰਗਿਆ ਸੀ। ਸਿੱਧੂ ਨੇ ਪਟੀਸ਼ਨ ਦਾਇਰ ਕਰਦੇ ਹੋਏ ਸਿਹਤ ਦਾ ਹਵਾਲਾ ਦਿੰਦਿਆਂ ਆਖਿਆ ਸੀ ਕਿ ਉਨ੍ਹਾਂ ਨੂੰ ਸਰੰਡਰ ਕਰਨ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਹੈ। ਸਿੱਧੂ ਦੇ ਵਕੀਲ ਨੇ ਸੁਪਰੀਮ ਕੋਰਟ ਦੇ ਜਸਟਿਸ ਖਾਨਵਾਲਿਕਰ ਨੂੰ ਬੇਨਤੀ ਕਰਦੇ ਹੋਏ ਆਖਿਆ ਸੀ ਕਿ ਸਿੱਧੂ ਦੀ ਸਿਹਤ ਠੀਕ ਨਹੀਂ ਹੈ, ਲਿਹਾਜ਼ਾ ਉਨ੍ਹਾਂ ਨੂੰ ਸਰੰਡਰ ਕਰਨ ਲਈ ਇਕ ਹਫਤੇ ਦੀ ਮੁਹਲਤ ਦਿੱਤੀ ਜਾਵੇ। ਸਿੱਧੂ ਨੂੰ ਅਦਾਲਤ ਵਲੋਂ ਕੋਈ ਰਾਹਤ ਨਹੀਂ ਮਿਲੀ, ਜਿਸ ਤੋਂ ਬਾਅਦ ਨੇ ਅਦਾਲਤ ਵਿਚ ਆਤਮ ਸਮਰਪਣ ਕਰ ਦਿੱਤਾ। ਉਹ ਕੱਪੜਿਆਂ ਨਾਲ ਭਰਿਆ ਬੈਗ ਨਾਲ ਲੈ ਕੇ ਆਏ ਸਨ। ਇਸ ਤੋਂ ਬਾਅਦ ਉਨ੍ਹਾਂ ਦਾ ਮਾਤਾ ਕੋਸ਼ਲਯਾ ਹਸਪਤਾਲ ਵਿਚ ਉਨ੍ਹਾਂ ਦਾ ਮੈਡੀਕਲ ਕਰਵਾਇਆ ਗਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਵਿਚ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ: ਨਵੀਂ ਕਮਿਸ਼ਨਰ ਦੇ ਲਾਲ ਸਿਆਹੀ ਵਾਲੇ ਪੈੱਨ ਤੋਂ ਡਰਨ ਲੱਗੇ ਜਲੰਧਰ ਨਿਗਮ ਤੇ ਸਮਾਰਟ ਸਿਟੀ ਦੇ ਅਧਿਕਾਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ