ਮਾਈਨਿੰਗ ਮਾਫੀਆ ਨਾਲ ਭਿੜਨ ਵਾਲੇ ਹਲਕਾ ਵਿਧਾਇਕ ਸੰਦੋਆ ਵੀ CBI ਜਾਂਚ ਦੇ ਹੱਕ ''ਚ
Friday, Aug 21, 2020 - 01:37 PM (IST)
ਰੋਪੜ (ਸੱਜਣ ਸੈਣੀ)— ਮਾਈਨਿੰਗ ਮਾਫੀਆ ਨਾਲ ਭਿੜਨ ਵਾਲੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵੀ ਸੀ. ਬੀ. ਆਈ. ਜਾਂਚ ਦੇ ਹੱਕ 'ਚ ਉਤਰ ਆਏ ਹਨ। ਉਨ੍ਹਾਂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਹਾਈਕੋਰਟ ਵੱਲੋਂ ਦਿੱਤੇ ਗਏ ਸੀ. ਬੀ. ਆਈ. ਜਾਂਚ ਦੇ ਹੁਕਮਾਂ ਦਾ ਸਮਰਥਨ ਕੀਤਾ ਹੈ। ਦਰਅਸਲ ਨਗਰ ਕੌਂਸਲ ਚੋਣਾਂ ਨਜ਼ਦੀਕ ਆ ਰਹੀਆਂ ਹਨ ਅਤੇ ਇਸ ਸਬੰਧੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਦੇ ਮੱਦੇਨਜ਼ਰ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਰੂਪਨਗਰ ਦੇ ਨਵੇਂ ਵਾਰਡ ਨੰਬਰ-18 ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਹ ਵੀ ਪੜ੍ਹੋ: ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਕੈਪਟਨ ਦੀ ਸਖਤੀ, ਕਰਫ਼ਿਊ ਸਬੰਧੀ ਨਵੇਂ ਹੁਕਮ ਜਾਰੀ
ਇਸ ਮੌਕੇ ਉਨ੍ਹਾਂ ਨਰਿੰਦਰ ਚੌਧਰੀ ਦੇ ਘਰ 'ਚ ਆਪਣੇ ਸਾਥੀਆਂ ਨਾਲ ਆਗਾਮੀ ਨਗਰ ਕੌਂਸਲ ਚੋਣਾਂ ਸਬੰਧੀ ਸਲਾਹ ਮਸ਼ਵਰਾ ਕੀਤਾ ਅਤੇ ਜਰਨੈਲ ਸਿੰਘ ਭਾਓਵਾਲ ਨੂੰ ਨਗਰ ਕੌਂਸਲ ਚੋਣਾਂ ਲਈ ਵਾਰਡ ਨੰਬਰ-18 ਦਾ ਪ੍ਰਧਾਨ ਨਿਯੁਕਤ ਕੀਤਾ ਗਿਆ। ਰੂਪਨਗਰ ਸ਼ਹਿਰ ਦੀਆਂ ਸਮੱਸਿਆਵਾਂ ਸਬੰਧੀ ਅਮਰਜੀਤ ਸਿੰਘ ਸੰਦੋਆ ਨੇ ਕਿਹਾ ਕਿ ਇਨ੍ਹਾਂ ਸਮੱਸਿਆਵਾਂ ਨੂੰ ਹੱਲ ਕਰਨ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਸਮੱਸਿਆਵਾਂ ਸਬੰਧੀ ਕੁਝ ਦਿਨ ਪਹਿਲਾਂ ਹੀ ਉਨ੍ਹਾਂ ਵੱਲੋਂ ਉਪ ਮੰਡਲ ਮੈਜਿਸਟਰੇਟ ਗੁਰਵਿੰਦਰ ਸਿੰਘ ਜੌਹਲ, ਕਾਰਜ ਸਾਧਕ ਅਫ਼ਸਰ ਭਜਨ ਚੰਦ ਅਤੇ ਜਲ ਸਪਲਾਈ ਅਤੇ ਸੀਵਰੇਜ ਮਹਿਕਮਾ ਰੂਪਨਗਰ ਦੇ ਅਧਿਕਾਰੀਆਂ ਨਾਲ ਉਨ੍ਹਾਂ ਵੱਲੋਂ ਮੀਟਿੰਗ ਕੀਤੀ ਗਈ ਸੀ।
ਇਹ ਵੀ ਪੜ੍ਹੋ: ਅੰਨ੍ਹੇ ਕਤਲ ਦੀ ਗੁੱਥੀ ਸੁਲਝੀ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਨੂੰ ਵੱਢਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ
ਇਸ ਮੀਟਿੰਗ ਤੋਂ ਬਾਅਦ ਸ਼ਹਿਰ 'ਚ ਪੀਣ ਵਾਲ਼ੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਕੰਮ ਜੰਗੀ ਪੱਧਰ ਉੱਤੇ ਜਾਰੀ ਹਨ ਅਤੇ ਜਲਦ ਹੀ ਰੂਪਨਗਰ ਸ਼ਹਿਰ ਦੀ ਪੀਣ ਵਾਲੇ ਪਾਣੀ ਦੀ ਅਤੇ ਹੋਰ ਸੀਵਰੇਜ ਆਦਿ ਦੀ ਸਮੱਸਿਆ ਹੱਲ ਹੋ ਜਾਵੇਗੀ। ਮੀਡੀਆ ਵੱਲੋਂ ਪੁੱਛੇ ਸਵਾਲ 'ਤੇ ਉਨ੍ਹਾਂ ਮਾਣਯੋਗ ਹਾਈਕੋਰਟ ਵੱਲੋਂ ਜ਼ਿਲ੍ਹਾ ਰੂਪਨਗਰ 'ਚ ਨਾਜਾਇਜ਼ ਮਾਈਨਿੰਗ ਦੇ ਲਈ ਸੀ. ਬੀ. ਆਈ. ਜਾਂਚ ਸਬੰਧੀ ਦਿੱਤੇ ਆਦੇਸ਼ਾਂ ਦਾ ਸਮਰਥਨ ਵੀ ਕੀਤਾ ।
ਇਹ ਵੀ ਪੜ੍ਹੋ: ਸਵੱਛਤਾ ਸਰਵੇਖਣ : ਉੱਤਰੀ ਜ਼ੋਨ 'ਚ ਤੀਜੀ ਵਾਰ ਟਾਪਰ ਬਣਿਆ ਪੰਜਾਬ