ਮੋਗਾ ਵਿਖੇ ਫਰੀਦਕੋਟ ਤੋਂ ਕਾਂਗਰਸੀ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਨੇ ਪਾਈ ਵੋਟ
Saturday, Jun 01, 2024 - 09:51 AM (IST)

ਮੋਗਾ (ਗੋਪੀ ਰਾਊਕੇ, ਕਸ਼ਿਸ਼) : ਫਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਬੀਬੀ ਅਮਰਜੀਤ ਕੌਰ ਸਾਹੋਕੇ ਨੇ ਮੋਗਾ ਵਿਖੇ ਆਪਣੇ ਵੋਟ ਦਾ ਇਸਤੇਮਾਲ ਕੀਤਾ ਹੈ। ਬੀਬੀ ਸਾਹੋਕੇ ਪਰਿਵਾਰ ਸਮੇਤ ਵੋਟ ਪਾਉਣ ਪਹੁੰਚੇ ਹੋਏ ਸਨ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਲੋਕ ਸਭਾ ਫਰੀਦਕੋਟ ਦੇ ਅਧੀਨ ਆਉਂਦੇ ਮੋਗਾ ਹਲਕੇ ਵਿਚ ਪਹਿਲੇ ਰਾਊਂਡ ਦੀ ਰਿਪੋਰਟ ਮੁਤਾਬਕ 5 ਫੀਸਦੀ ਵੋਟਿੰਗ ਹੋਈ ਹੈ। ਜਦਕਿ ਫਰੀਦਕੋਟ ਲੋਕ ਸਭਾ ਹਲਕੇ ਵਿਚ 9.83 ਫੀਸਦੀ ਵੋਟਿੰਗ ਹੋਈ ਹੈ।