ਵੱਡੀ ਖ਼ਬਰ : 'ਜੀਤੀ ਸਿੱਧੂ' ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਅਦਾਲਤ ਨੇ ਸੁਣਾਇਆ ਇਹ ਫ਼ੈਸਲਾ

01/19/2023 11:45:41 AM

ਚੰਡੀਗੜ੍ਹ (ਹਾਂਡਾ) : ਮੋਹਾਲੀ ਦੇ ਸਾਬਕਾ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਜੀਤੀ ਸਿੱਧੂ ਦੇ ਮੇਅਰ ਅਤੇ ਕੌਂਸਲਰ ਦੇ ਅਹੁਦੇ ਤੋਂ ਬਰਖ਼ਾਸਤ ਕੀਤੇ ਜਾਣ ਦੇ ਹੁਕਮਾਂ 'ਤੇ ਰੋਕ ਲਾ ਦਿੱਤੀ ਹੈ। ਇਸ ਤੋਂ ਬਾਅਦ ਹੁਣ ਅਮਰਜੀਤ ਸਿੰਘ ਜੀਤੀ ਸਿੱਧੂ ਹੀ ਮੋਹਾਲੀ ਨਗਰ ਨਿਗਮ ਦੇ ਮੇਅਰ ਬਣੇ ਰਹਿਣਗੇ। ਦੱਸਣਯੋਗ ਹੈ ਕਿ ਬੀਤੇ ਦਿਨੀਂ ਅਦਾਲਤ ਨੇ ਇਸ ਮਾਮਲੇ ਸਬੰਧੀ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਇਹ ਵੀ ਪੜ੍ਹੋ : ਪੰਜਾਬ ਦੇ 108 ਐਂਬੂਲੈਂਸ ਚਾਲਕਾਂ ਨੇ ਖ਼ਤਮ ਕੀਤੀ ਹੜਤਾਲ, ਲਾਡੋਵਾਲ ਟੋਲ ਪਲਾਜ਼ਾ ਤੋਂ ਚੁੱਕਿਆ ਧਰਨਾ
ਇਹ ਹੈ ਮਾਮਲਾ
ਸਥਾਨਕ ਸਰਕਾਰਾਂ ਵਿਭਾਗ ਨੇ 15 ਸਤੰਬਰ ਨੂੰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਕਾਰਣ ਦੱਸੋ ਨੋਟਿਸ ਜਾਰੀ ਕੀਤਾ ਸੀ। ਕਿਹਾ ਗਿਆ ਸੀ ਕਿ ਉਨ੍ਹਾਂ ਨੇ ਉਸ ਸੁਸਾਇਟੀ ਨੂੰ ਕੰਮ ਦਿੱਤਾ ਹੈ, ਜਿਸ ਦੇ ਉਹ ਖ਼ੁਦ ਮੈਂਬਰ ਹਨ। ਅਜਿਹਾ ਕਰਨਾ ਨਿਯਮਾਂ ਦੀ ਉਲੰਘਣਾ ਹੈ।

ਇਹ ਵੀ ਪੜ੍ਹੋ : ਮੋਹਾਲੀ 'ਚ 26 ਜਨਵਰੀ ਤੋਂ ਪਹਿਲਾਂ 2 ਸ਼ੱਕੀ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਦੇਣਾ ਚਾਹੁੰਦੇ ਸੀ ਅੰਜਾਮ

ਇਸ ‘ਤੇ ਉਨ੍ਹਾਂ ਨੂੰ 15 ਦਿਨਾਂ ਵਿਚ ਜਵਾਬ ਦੇਣ ਲਈ ਕਿਹਾ ਗਿਆ। ਇਸ ਤੋਂ ਬਾਅਦ ਮੇਅਰ ਨੇ ਸਰਕਾਰ ਨੂੰ ਆਪਣਾ ਜਵਾਬ ਪੇਸ਼ ਕਰਨ ਦੀ ਥਾਂ 15 ਦਿਨ ਦੀ ਮਿਆਦ ਖ਼ਤਮ ਹੋਣ ਤੋਂ 2 ਦਿਨ ਪਹਿਲਾਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰ ਕੇ ਨੋਟਿਸ ਖ਼ਾਰਜ ਕਰਨ ਦੀ ਅਪੀਲ ਕੀਤੀ ਸੀ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News