ਕਿਸਾਨੀ ਦਾ ਦਰਦ ਦਿਲ ’ਚ ਲੈ ਕੇ ਦੁਨੀਆ ਤੋਂ ਤੁਰ ਗਿਆ ਅਮਰਜੀਤ ਸਿੰਘ

12/23/2020 2:24:22 PM

ਜੋਧਾਂ  (ਸਰੋਏ) : ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ ’ਚ ਕਿਸਾਨਾਂ ਦੀਆਂ ਦੁੱਖ ਤਕਲੀਫਾਂ ਨੂੰ ਨੇੜਿਓਂ ਦੇਖ ਕੇ ਪਰਤੇ ਨੇੜਲੇ ਪਿੰਡ ਗੁੱਜਰਵਾਲ ਦੇ ਕਿਸਾਨ ਅਮਰਜੀਤ ਸਿੰਘ ਪੁੱਤਰ ਬੰਤਾ ਸਿੰਘ (65) ਦੀ ਬੀਤੀ ਰਾਤ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਅਮਰਜੀਤ ਸਿੰਘ ਦੇ ਪੁੱਤਰ ਸੁਖਵਿੰਦਰ ਸਿੰਘ ਸੋਨੀ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ 19 ਦਸੰਬਰ ਨੂੰ ਇਕ ਹਫ਼ਤਾ ਦਿੱਲੀ ਦੇ ਬਾਰਡਰ ’ਤੇ ਕਿਸਾਨ ਅੰਦੋਲਨ ’ਚ ਸ਼ਮੂਲੀਅਤ ਕਰਨ ਪਿੱਛੋਂ ਪਿੰਡ ਪਰਤੇ ਸਨ। ਜਿਸ ਦਿਨ ਤੋਂ ਉਹ ਦਿੱਲੀਓਂ ਆਏ ਹਨ, ਉਹ ਕਿਸੇ ਨਾਲ ਖੁੱਲ੍ਹ ਕੇ ਗੱਲ ਵੀ ਨਹੀਂ ਕਰ ਰਹੇ ਸਨ। ਇਸ ਤਰ੍ਹਾਂ ਲੱਗਦਾ ਸੀ ਕਿ ਉਹ ਅੰਦਰੋਂ-ਅੰਦਰੀ ਹੀ ਇਸ ਅੰਦੋਲਨ ਬਾਰੇ ਜ਼ਿਆਦਾ ਡੂੰਘੀ ਸੋਚ ਸੋਚੀ ਜਾਂਦੇ ਹੋਣ। ਉਨ੍ਹਾਂ ਦੇ ਦਿਲ ਦਿਮਾਗ ’ਤੇ ਇਸ ਅੰਦੋਲਨ ਦਾ ਡੂੰਘਾ ਅਸਰ ਦਿਖਾਈ ਦੇ ਰਿਹਾ ਸੀ ਕਿਉਂਕਿ ਉਹ ਇਕ ਹਫ਼ਤਾ ਲਗਾਤਾਰ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦੇ ਦੁੱਖ ਨੂੰ ਨੇੜਿਓਂ ਦੇਖ ਕੇ ਆਏ ਸਨ, ਜਿਸ ਕਾਰਣ ਉਹ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਗਏ। ਡਿਪ੍ਰੈਸ਼ਨ ਕਾਰਣ ਹੀ ਬੀਤੀ ਰਾਤ ਉਨ੍ਹਾਂ ਦੀ ਸਿਹਤ ਜ਼ਿਆਦਾ ਖਰਾਬ ਹੋ ਗਈ ਸੀ। ਜਦੋਂ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਉਨ੍ਹਾਂ ਦੀ ਮੌਤ ਹੋ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਗੁੱਜਰਵਾਲ ਵਿਖੇ ਕਰ ਦਿੱਤਾ ਗਿਆ।

ਇਹ ਵੀ ਪੜ੍ਹੋ :  ਚੰਡੀਗੜ੍ਹ ਪੁਲਸ ਨਾਲ ਭਿੜ ਗਿਆ ਇਕੱਲਾ ਕਿਸਾਨ, ਵੀਡੀਓ ’ਚ ਦੇਖੋ ਪੂਰੀ ਘਟਨਾ

ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨਾਂ ਦਾ ਧਰਨਾ ਪ੍ਰਦਰਸ਼ਨ 28ਵੇਂ ਦਿਨ ’ਚ ਪ੍ਰਵੇਸ਼ ਕਰ ਗਿਆ ਹੈ। ਕੇਂਦਰ ਸਰਕਾਰ ਦੇ ਸੱਦੇ ’ਤੇ ਅੱਜ ਇਕ ਵਾਰ ਫਿਰ ਕਿਸਾਨ ਜਥੇਬੰਦੀਆਂ ਮੰਥਨ ਕਰਨਗੀਆਂ। ਕੱਲ੍ਹ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਅੱਜ ਕਿਸਾਨ ਦਿਹਾੜਾ ਵੀ ਮਨਾਉਣਗੀਆਂ ਅਤੇ ਉਨ੍ਹਾਂ ਵਲੋਂ ਦੇਸ਼ ਵਾਸੀਆਂ ਨੂੰ ਇਕ ਸਮੇਂ ਦਾ ਖਾਣਾ ਛੱਡਣ ਦੀ ਅਪੀਲ ਕੀਤੀ ਗਈ ਹੈ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਦੇ ਵਿਰੋਧ ’ਚ ਕਿਸਾਨ ਜਥੇਬੰਦੀਆਂ ਦੀ 11-11 ਮੈਂਬਰੀ ਟੀਮ ਦੀ ਭੁੱਖ-ਹੜਤਾਲ ਤੀਜੇ ਦਿਨ ਵੀ ਜਾਰੀ ਹੈ।

ਇਹ ਵੀ ਪੜ੍ਹੋ : ਸੈਰ ’ਤੇ ਗਏ ਪਿਓ-ਧੀ ’ਤੇ ਅਣਪਛਾਤੇ ਵਿਅਕਤੀਆਂ ਨੇ ਕੀਤਾ ਹਮਲਾ


Anuradha

Content Editor

Related News