'ਅਮਰਨਾਥ ਯਾਤਰੀਆਂ' ਨੂੰ ਪੰਜਾਬ ਸਰਕਾਰ ਵਲੋਂ ਵੱਡਾ ਤੋਹਫਾ

Thursday, Jul 04, 2019 - 11:57 AM (IST)

'ਅਮਰਨਾਥ ਯਾਤਰੀਆਂ' ਨੂੰ ਪੰਜਾਬ ਸਰਕਾਰ ਵਲੋਂ ਵੱਡਾ ਤੋਹਫਾ

ਨੰਗਲ/ਰੂਪਨਗਰ (ਰਾਜਵੀਰ, ਕੈਲਾਸ਼) : ਸ਼ਿਵ ਸੈਨਾ ਪੰਜਾਬ ਦੀਆਂ ਕੋਸ਼ਿਸ਼ਾਂ ਨਾਲ ਅਮਰਨਾਥ ਯਾਤਰਾ ਲਈ ਜਾਣ ਵਾਲੇ ਯਾਤਰੀਆਂ ਨੂੰ ਪੰਜਾਬ ਸਰਕਾਰ ਨੇ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਵਲੋਂ ਪੰਜਾਬ ਦੇ ਰਾਸ਼ਟਰੀ ਰਾਜਮਾਰਗਾਂ 'ਤੇ ਪੈਂਦੇ ਸਾਰੇ ਟੋਲ ਫਰੀ ਕਰ ਦਿੱਤੇ ਗਏ ਹਨ। ਸ਼ਿਵ ਸੈਨਾ ਪੰਜਾਬ ਦੇ ਮੁਖੀ ਸੰਜੀਵ ਘਨੌਲੀ ਨੇ ਦੱਸਿਆ ਕਿ ਇਸ ਸਬੰਧ ਵਿਚ ਬਕਾਇਦਾ ਟੋਲ ਪਲਾਜ਼ਾ ਅਥਾਰਟੀ ਨੇ ਬੀਤੀ ਦੇਰ ਸ਼ਾਮ ਇਕ ਪੱਤਰ ਜਾਰੀ ਕਰ ਕੇ ਜਾਣਕਾਰੀ ਦਿੱਤੀ ਹੈ। 

ਦੱਸ ਦੇਈਏ ਕਿ ਪਿਛਲੇ ਕਾਫੀ ਸਮੇਂ ਤੋਂ ਸ਼ਿਵ ਸੈਨਾ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ 'ਤੇ ਦਬਾਅ ਬਣਾ ਰਹੀ ਸੀ ਕਿ ਬਾਬਾ ਬਰਫਾਨੀ ਦੀ ਯਾਤਰਾ ਲਈ ਜਾਣ ਵਾਲੇ ਯਾਤਰੀਆਂ ਦੀਆਂ ਗੱਡੀਆਂ ਨੂੰ ਟੋਲ ਫਰੀ ਕੀਤਾ ਜਾਵੇ। ਪ੍ਰਸ਼ਾਸਨ ਵਲੋਂ ਇਸ ਮਾਮਲੇ ਨੂੰ ਹਲਕੇ ਵਿਚ ਲੈਣ ਤੋਂ ਬਾਅਦ ਸ਼ਿਵ ਸੈਨਾ ਨੇ ਸੰਘਰਸ਼ ਦੀ ਚਿਤਾਵਨੀ ਦਿੱਤੀ ਸੀ, ਜਿਸ ਤੋਂ ਬਾਅਦ ਬੀਤੀ ਸ਼ਾਮ ਨੂੰ ਸ਼ਿਵ ਸੈਨਾ ਪੰਜਾਬ ਨੂੰ ਪੱਤਰ ਜਾਰੀ ਕਰ ਕੇ ਟੋਲ ਪਲਾਜ਼ਾ ਅਥਾਰਟੀ ਨੇ ਯਾਤਰੀਆਂ ਨੂੰ ਰਾਹਤ ਦਿੱਤੀ ਹੈ।


author

Babita

Content Editor

Related News