ਬੋਨੀ ਅਜਨਾਲਾ ਦੀ ਅਕਾਲੀ ਦਲ ''ਚ ਵਾਪਸੀ ''ਤੇ ਢੀਂਡਸਾ ਦਾ ਵੱਡਾ ਬਿਆਨ

2/17/2020 6:45:04 PM

ਸੰਗਰੂਰ (ਕੋਹਲੀ) : ਟਕਸਾਲੀ ਦਲ ਤੋਂ ਅਕਾਲੀ ਦਲ 'ਚ ਵਾਪਸੀ ਕਰਨ ਵਾਲੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ 'ਤੇ ਪਰਮਿੰਦਰ ਸਿੰਘ ਢੀਂਡਸਾ ਨੇ ਵੱਡਾ ਹਮਲਾ ਬੋਲਿਆ ਹੈ। ਢੀਂਡਸਾ ਦਾ ਕਹਿਣਾ ਹੈ ਕਿ ਅਜਨਾਲਾ ਪਹਿਲਾਂ ਤੋਂ ਹੀ ਅਕਾਲੀ ਦਲ ਵਿਚ ਵਾਪਸੀ ਕਰਨ ਦੀ ਤਿਆਰੀ 'ਚ ਸੀ ਅਤੇ ਆਦੇਸ਼ ਪ੍ਰਤਾਪ ਕੈਰੋਂ ਵਲੋਂ ਬੋਨੀ ਅਜਨਾਲਾ ਦੀ ਵਾਪਸੀ ਕਰਵਾਈ ਗਈ ਹੈ। ਢੀਂਡਸਾ ਨੇ ਆਖਿਆ ਕਿ ਇਹ ਕਿਸੇ ਦੀ ਨਿੱਜੀ ਲੜਾਈ ਨਹੀਂ ਹੈ ਅਤੇ ਨਾ ਹੀ ਕਿਸੇ ਇਕ ਵਿਅਕਤੀ ਦੇ ਜਾਣ ਨਾਲ ਪਾਰਟੀ ਨੂੰ ਫਰਕ ਪੈਣ ਵਾਲਾ ਹੈ। ਢੀਂਡਸਾ ਨੇ ਕਿਹਾ ਕਿ ਬੋਨੀ ਅਜਨਾਲਾ ਸ੍ਰੀ ਅਕਾਲ ਤਖਤ ਸਾਹਿਬ ਦੀ ਸਹੁੰ ਖਾਹ ਕੇ ਭੱਜੇ ਗਏ ਹਨ ਅਤੇ ਇਹ ਫੈਸਲਾ ਉਨ੍ਹਾਂ ਕਿਉਂ ਲਿਆ ਇਸ ਦਾ ਜਵਾਬ ਉਹੀ ਦੇ ਸਕਦੇ ਹਨ। 

ਢੀਂਡਸਾ ਨੇ ਕਿਹਾ ਕਿ ਅਕਾਲੀ ਲੀਡਰ ਸੱਤਾ 'ਤੇ ਕਾਬਜ਼ ਹੋਣ ਲਈ ਕੁਝ ਵੀ ਕਰ ਸਕਦੇ ਹਨ, ਜਿਸ ਕਾਰਨ ਅੱਜ ਅਕਾਲੀ ਦਲ ਸਿਧਾਂਤ ਹੀਣ ਹੋ ਚੁੱਕਾ ਹੈ ਅਤੇ ਇਸ ਨੂੰ ਸਿਧਾਂਤਾਂ 'ਤੇ ਲਿਆਉਣ ਲਈ ਹੀ ਉਨ੍ਹਾਂ ਵਲੋਂ ਲੜਾਈ ਲੜੀ ਜਾ ਰਹੀ ਹੈ। ਢੀਂਡਸਾ ਨੇ ਕਿਹਾ ਕਿ 23 ਫਰਵਰੀ ਨੂੰ ਸੰਗਰੂਰ 'ਚ ਹੋਣ ਵਾਲੀ ਰੈਲੀ ਵਿਚ ਬਾਦਲ ਪਰਿਵਾਰ ਦੀਆਂ ਪੋਲਾਂ ਖੋਲ੍ਹਣਗੇ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Gurminder Singh

This news is Edited By Gurminder Singh