ਪੰਜਾਬ ਦੇ ਐਡਵੋਕੇਟ ਜਨਰਲ ਬਣੇ ਅਮਰਪ੍ਰੀਤ ਸਿੰਘ ਦਿਓਲ, ਨੋਟੀਫਿਕੇਸ਼ਨ ਜਾਰੀ

Tuesday, Sep 28, 2021 - 10:56 AM (IST)

ਪੰਜਾਬ ਦੇ ਐਡਵੋਕੇਟ ਜਨਰਲ ਬਣੇ ਅਮਰਪ੍ਰੀਤ ਸਿੰਘ ਦਿਓਲ, ਨੋਟੀਫਿਕੇਸ਼ਨ ਜਾਰੀ

ਚੰਡੀਗੜ੍ਹ (ਹਾਂਡਾ) : ਸੀਨੀਅਰ ਐਡਵੋਕੇਟ ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏ. ਜੀ.) ਹੋਣਗੇ, ਜਿਨ੍ਹਾਂ ਦੇ ਨਾਂ ਦਾ ਨੋਟੀਫਿਕੇਸ਼ਨ ਵੀ ਜਾਰੀ ਹੋ ਗਿਆ ਹੈ। ਦੱਸਣਯੋਗ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਪਹਿਲੇ ਏ. ਜੀ. ਨੇ ਵੀ ਅਹੁਦਾ ਛੱਡ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਅਮਰਪ੍ਰੀਤ ਸਿੰਘ ਦਿਓਲ ਨੂੰ ਪੰਜਾਬ ਦਾ ਨਵਾਂ ਏ. ਜੀ. ਬਣਾਇਆ ਗਿਆ ਹੈ।

PunjabKesari

ਤਮਾਮ ਅਟਕਲਾਂ ਵਿਚਕਾਰ ਸੋਮਵਾਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦਿਓਲ ਦੇ ਨਾਂ ’ਤੇ ਮੋਹਰ ਲਗਾਈ ਅਤੇ ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ। ਦਿਓਲ ਪੰਜਾਬ ਦੇ ਸਾਬਕਾ ਡੀ. ਜੀ. ਪੀ. ਸੁਮੇਧ ਸਿੰਘ ’ਤੇ ਚੱਲ ਰਹੇ ਮਾਮਲਿਆਂ ਦੀ ਪੈਰਵੀ ਕਰ ਰਹੇ ਹਨ।
 


author

Babita

Content Editor

Related News