ਅੰਬਾਲਾ-ਚੰਡੀਗੜ੍ਹ ਹਾਈਵੇਅ ਜਾਮ! ਕਿਸਾਨਾਂ ਦੇ ਵੱਡੇ ਐਕਸ਼ਨ ਮਗਰੋਂ ਪੁਲਸ ਨੇ ਸਾਂਭਿਆ ਮੋਰਚਾ
Tuesday, Sep 01, 2026 - 03:15 PM (IST)
ਲਾਲੜੂ (ਗੁਰਜੀਤ ਈਸਾਪੁਰ, ਅਨਿਲ) : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਡੇਰਾਬੱਸੀ ਵੱਲੋਂ ਪਾਵਰਕਾਮ ਵਿਭਾਗ ਦੇ ਲਾਲੜੂ ਸਥਿਤ ਐਕਸੀਅਨ ਦਫ਼ਤਰ ਦੇ ਸਾਹਮਣੇ ਅੱਜ ਅੰਬਾਲਾ-ਚੰਡੀਗੜ੍ਹ ਹਾਈਵੇ ਜਾਮ ਕਰਕੇ ਤਿੱਖਾ ਰੋਸ ਪ੍ਰਦਰਸ਼ਨ ਕੀਤਾ ਗਿਆ। ਕਿਸਾਨਾਂ ਦਾ ਦੋਸ਼ ਸੀ ਕਿ ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਦੇਣ ਅਤੇ ਬਿਜਲੀ ਸਪਲਾਈ ਤੋਂ ਪ੍ਰਭਾਵਿਤ ਕਰੀਬ 10 ਮੋਟਰਾਂ ਦੇ ਫੀਡਰ ਬਦਲਣ ਸਬੰਧੀ ਅਧਿਕਾਰੀਆਂ ਵੱਲੋਂ ਦਿੱਤਾ ਭਰੋਸਾ 6 ਦਿਨ ਬੀਤਣ ਦੇ ਬਾਵਜੂਦ ਪੂਰਾ ਨਹੀਂ ਕੀਤਾ ਗਿਆ। ਜਾਣਕਾਰੀ ਅਨੁਸਾਰ ਕਿਸਾਨ ਜੱਥੇਬੰਦੀ ਵੱਲੋਂ 26 ਅਗਸਤ ਨੂੰ ਐਕਸੀਅਨ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ ਸੀ। ਇਸ ਮੌਕੇ ਐਕਸੀਅਨ ਲਾਲੜੂ ਵੱਲੋਂ ਭਰੋਸਾ ਦਿੱਤਾ ਗਿਆ ਸੀ ਕਿ ਕਿਸਾਨਾਂ ਨੂੰ ਅੱਗੇ ਤੋਂ ਬਿਜਲੀ ਦੀ ਨਿਰਵਿਘਨ ਸਪਲਾਈ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਪ੍ਰਭਾਵਿਤ ਕਰੀਬ 10 ਮੋਟਰਾਂ ਦੇ ਫੀਡਰ ਬਦਲਣ ਦਾ ਵੀ ਭਰੋਸਾ ਦਿੱਤਾ ਗਿਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਭਰੋਸੇ ਦੇ ਬਾਵਜੂਦ ਵਿਭਾਗ ਵੱਲੋਂ ਮਸਲਾ ਹੱਲ ਨਾ ਕੀਤੇ ਜਾਣ ਕਾਰਨ ਉਨ੍ਹਾਂ ਨੂੰ ਮੁੜ ਸੰਘਰਸ਼ ਦਾ ਰਾਹ ਅਖਤਿਆਰ ਕਰਨਾ ਪਿਆ।
ਇਹ ਵੀ ਪੜ੍ਹੋ : ਪੰਜਾਬ 'ਚ 5 ਤਾਰੀਖ਼ ਤੱਕ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ ਜਾਰੀ, ਮੌਸਮ ਬਾਰੇ...
ਇਸ ਦੌਰਾਨ ਕਿਸਾਨਾਂ ਨੇ ਐਕਸੀਅਨ ਦਫ਼ਤਰ ਦੇ ਸਾਹਮਣੇ ਅੰਬਾਲਾ-ਚੰਡੀਗੜ੍ਹ ਹਾਈਵੇ ’ਤੇ ਦੋ ਵਾਰ ਕਰੀਬ 15-15 ਮਿੰਟ ਲਈ ਆਵਾਜਾਈ ਠੱਪ ਕੀਤੀ। ਦੋਵੇਂ ਪਾਸਿਆਂ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਸਥਿਤੀ ਨੂੰ ਦੇਖਦਿਆਂ ਪੁਲਸ ਤੁਰੰਤ ਮੌਕੇ ’ਤੇ ਪਹੁੰਚੀ ਅਤੇ ਵਾਹਨਾਂ ਨੂੰ ਬਦਲਵੇਂ ਰਸਤਿਆਂ ਰਾਹੀਂ ਕੱਢਣ ਦਾ ਪ੍ਰਬੰਧ ਕੀਤਾ। ਜਾਮ ਕਾਰਨ ਰਾਹਗੀਰਾਂ ਅਤੇ ਵਾਹਨ ਚਾਲਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਇਸ ਮਗਰੋਂ ਪਾਵਰਕਾਮ ਦੇ ਐਕਸੀਅਨ ਨੇ ਕਿਸਾਨ ਆਗੂਆਂ ਨਾਲ ਗੱਲਬਾਤ ਕੀਤੀ ਅਤੇ ਮੰਗਾਂ ਸਬੰਧੀ ਲਿਖਤੀ ਭਰੋਸਾ ਦਿੱਤਾ। ਇਸ ਤੋਂ ਬਾਅਦ ਕਿਸਾਨਾਂ ਨੇ ਜਾਮ ਖੋਲ੍ਹ ਦਿੱਤਾ।
ਇਹ ਵੀ ਪੜ੍ਹੋ : ਪੰਜਾਬ 'ਚ ਦਹਾਕਿਆਂ ਮਗਰੋਂ ਭੂਜਲ ਸੰਕਟ ਨੂੰ ਲੈ ਕੇ ਰਾਹਤ ਭਰੀ ਖ਼ਬਰ, ਕੇਂਦਰ ਦੀ ਰਿਪੋਰਟ ਨੇ ਜਗਾਈ ਨਵੀਂ ਉਮੀਦ
ਅਧਿਕਾਰੀਆਂ ਵੱਲੋਂ ਪ੍ਰਭਾਵਿਤ 10 ਮੋਟਰਾਂ ਦੇ ਮਾਲਕਾਂ ਤੋਂ ਲਿਖ਼ਤੀ ਦਰਖ਼ਾਸਤਾਂ ਮੰਗੀਆਂ ਗਈਆਂ ਹਨ। ਇਸ ਉਪਰੰਤ ਵਿਭਾਗ ਵੱਲੋਂ ਸਬੰਧਿਤ ਮੋਟਰਾਂ ਦੇ ਫੀਡਰ ਬਦਲਣ ਸਬੰਧੀ ਹੁਕਮ ਜਾਰੀ ਕਰਨ ਦੀ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਪਾਵਰਕਾਮ ਅਧਿਕਾਰੀਆਂ ਵੱਲੋਂ ਕਿਸਾਨ ਜੱਥੇਬੰਦੀ ਉਗਰਾਹਾਂ ਨੂੰ ਜਾਰੀ ਕੀਤੇ ਲਿਖਤੀ ਪੱਤਰ 'ਚ ਦੱਸਿਆ ਗਿਆ ਕਿ ਉੱਚ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰੇ ਉਪਰੰਤ 15 ਸਤੰਬਰ ਤੱਕ ਹਮਾਯੂੰਪੁਰ, ਨਗਲਾ, ਮਲਕਪੁਰ, ਜਲਾਲਪੁਰ, ਮੀਆਂਪੁਰ, ਮੁਕੰਦਪੁਰ, ਜਾਸਧਨਾ, ਲਾਲੜੂ ਰੂਰਲ, ਧਰਮਗੜ੍ਹ ਅਤੇ ਸਰਸੀਣੀ ਕੰਡੀ ਏ. ਪੀ. ਫੀਡਰਾਂ ਨੂੰ ਕੰਢੀ ਮਿਕਸ ਫੀਡਰਾਂ ਦੀ ਤਰ੍ਹਾਂ ਰੋਜ਼ਾਨਾ 18 ਤੋਂ 20 ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
