ਅੰਬਿਕਾ ਸੋਨੀ ਹੋ ਸਕਦੇ ਨੇ ਪੰਜਾਬ ਦੇ ਨਵੇਂ ਮੁੱਖ ਮੰਤਰੀ !
Sunday, Sep 19, 2021 - 12:40 PM (IST)
ਜਲੰਧਰ/ਚੰਡੀਗੜ੍ਹ— ਪੰਜਾਬ ਦੇ ਨਵੇਂ ਮੁੱਖ ਮੰਤਰੀ ਦਾ ਐਲਾਨ ਅਗਲੇ ਕੁਝ ਹੀ ਘੰਟਿਆਂ ’ਚ ਹੋ ਜਾਵੇਗਾ। ਸੂਤਰਾਂ ਦੇ ਹਵਾਲੇ ਤੋਂ ਖ਼ਬਰ ਮਿਲੀ ਹੈ ਕਿ ਅੰਬਿਕਾ ਸੋਨੀ ਪੰਜਾਬ ਦੇ ਨਵੇਂ ਮੁੱਖ ਮੰਤਰੀ ਹੋ ਸਕਦੇ ਹਨ। ਸੂਤਰਾਂ ਮੁਤਾਬਕ ਸੋਨੀਆ ਗਾਂਧੀ ਨੇ ਅੰਬਿਕਾ ਸੋਨੀ ਦੇ ਨਾਂ ’ਤੇ ਮੋਹਰ ਲਗਾ ਦਿੱਤੀ ਹੈ। ਅਜਿਹੀ ਸਥਿਤੀ ’ਚ ਮੰਨਿਆ ਜਾ ਰਿਹਾ ਹੈ ਕਿ ਉਹ ਸੂਬੇ ਦੇ ਨਵੇਂ ਮੁੱਖ ਮੰਤਰੀ ਹੋਣਗੇ। ਇਥੇ ਦੱਸਣਯੋਗ ਹੈ ਕਿ ਬੇਸ਼ੱਕ ਅੰਬਿਕਾ ਸੋਨੀ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਦਾ ਅਹੁਦਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ ਪਰ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੰਬਿਕਾ ਸੋਨੀ ਨੂੰ ਮੁੱਖ ਮੰਤਰੀ ਬਣਾਉਣਾ ਲਗਭਗ ਤੈਅ ਹੈ।
ਇਹ ਵੀ ਪੜ੍ਹੋ : ਕੈਪਟਨ ਤੋਂ ਬਾਅਦ ਸੰਦੀਪ ਸੰਧੂ ਨੇ ਮੁੱਖ ਮੰਤਰੀ ਦੇ ਸਿਆਸੀ ਸਕੱਤਰ ਤੋਂ ਦਿੱਤਾ ਅਸਤੀਫ਼ਾ
ਜ਼ਿਕਰਯੋਗ ਹੈ ਕਿ ਅੰਬਿਕਾ ਸੋਨੀ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਗਾਂਧੀ ਪਰਿਵਾਰ ਦੇ ਕਾਫ਼ੀ ਨਜ਼ਦੀਕੀ ਮੰਨੇ ਜਾਂਦੇ ਹਨ। ਇਸ ਦੇ ਇਲਾਵਾ ਉਹ ਇਕ ਹਿੰਦੂ ਚਿਹਰਾ ਵੀ ਹਨ। ਕਾਂਗਰਸ ਹਾਈਕਮਾਨ ਇਕ ਤੀਰ ਨਾਲ ਦੋ ਨਿਸ਼ਾਨੇ ਲਾਉਣਾ ਚਾਹੁੰਦੀ ਹੈ। ਇਕ ਤਾਂ ਮਹਿਲਾ ਨੂੰ ਮੁੱਖ ਮੰਤਰੀ ਬਣਾ ਕੇ ਪੰਜਾਬ ’ਚ ਵੁਮੈਨ ਵੋਟ ਬੈਂਕ ਵਧਾਉਣਾ ਚਾਹੁੰਦੀ ਹੈ ਅਤੇ ਦੂਜਾ ਹਿੰਦੂ ਚਿਹਰਾ ਲਿਆ ਕੇ ਪੰਜਾਬ ’ਚ ਹਿੰਦੂ ਵੋਟ ਬੈਂਕ ਵੀ ਵਧਾਉਣੀ ਚਾਹੁੰਦੀ ਹੈ।
ਇਹ ਵੀ ਪੜ੍ਹੋ : ਜਲੰਧਰ ’ਚ ‘ਬਾਬਾ ਸੋਢਲ’ ਮੇਲੇ ਦੀਆਂ ਲੱਗੀਆਂ ਰੌਣਕਾਂ, ਦਰਸ਼ਨਾਂ ਲਈ ਪਹੁੰਚ ਰਹੇ ਸ਼ਰਧਾਲੂ
ਇਥੇ ਇਹ ਵੀ ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੇ ਵੀ ਹਾਈਕਮਾਨ ਅੱਗੇ ਮੁੱਖ ਮੰਤਰੀ ਬਣਨ ਦੀ ਆਪਣੀ ਗੱਲ ਰੱਖੀ ਹੈ। ਦੱਸਿਆ ਜਾ ਰਿਹਾ ਹੈ ਕਿ ਨਵਜੋਤ ਸਿੱਧੂ ਵਲੋਂ ਵਿਧਾਇਕਾਂ ਦਾ ਸਮਰਥਨ ਹਾਸਲ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ। ਸੂਤਰਾਂ ਦਾ ਆਖਣਾ ਹੈ ਕਿ ਸਿੱਧੂ ਨੇ ਖੁੱਲ੍ਹ ਕੇ ਮੁੱਖ ਮੰਤਰੀ ਬਣਨ ਦੀ ਇੱਛਾ ਜ਼ਾਹਰ ਕੀਤੀ ਹੈ, ਅਤੇ ਆਖਿਆ ਹੈ ਕਿ ਤੁਹਾਡੇ ਮੁਤਾਬਕ ਹੀ ਕੰਮ ਕਰਨਗੇ। ਭਾਵੇਂ ਐਤਵਾਰ 11 ਵਜੇ ਹੋਣ ਵਾਲੀ ਸੀ. ਐੱਲ. ਪੀ. ਦੀ ਮੀਟਿੰਗ ਟਾਲ ਦਿੱਤੀ ਗਈ ਹੈ ਪਰ ਇਸ ਤੋਂ ਇਲਾਵਾ ਸਾਰੇ ਆਗੂਆਂ ਵਲੋਂ ਆਪੋ-ਆਪਣੇ ਪੱਧਰ ’ਤੇ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ