ਪੁਲਸ ਨੇ ਨਾਕੇ ’ਤੇ ਰੋਕੀ ਐਂਬੂਲੈਂਸ, ਜਦੋਂ ਤਲਾਸ਼ੀ ਲਈ ਤਾਂ ਸਾਹਮਣੇ ਆਇਆ ਕਾਲਾ ਕਾਰਨਾਮਾ
Sunday, Mar 06, 2022 - 10:06 PM (IST)
ਤਲਵੰਡੀ ਸਾਬੋ (ਮਨੀਸ਼ ਗਰਗ) : ਤਲਵੰਡੀ ਸਾਬੋ ਪੁਲਸ ਨੇ ਨਸ਼ੇ ਖ਼ਿਲਾਫ ਚਲਾਈ ਮੁਹਿੰਮ ਤਹਿਤ ਉਸ ਸਮੇਂ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਐਂਬੂਲੈਂਸ ਦੀ ਆੜ ਵਿਚ ਹੈਰੋਇਨ ਵੇਚਣ ਅਤੇ ਪੀਣ ਦੇ ਆਦੀ ਦੋ ਨੌਜਵਾਨ ਨੂੰ ਕਾਬੂ ਕਰ ਲਿਆ। ਪੁਲਸ ਨੇ ਐਂਬੂਲੈਂਸ ਆਪਣੇ ਕਬਜ਼ੇ ਵਿਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਅਨੁਸਾਰ ਤਲਵੰਡੀ ਸਾਬੋ ਪੁਲਸ ਨੇ ਗੁਪਤ ਸੂਚਨਾ ਦੇ ਅਧਾਰ ’ਤੇ ਨਾਕਾਬੰਦੀ ਕਰਕੇ ਐਂਬੂਲੈਂਸ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 5 ਗ੍ਰਾਂਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ : ਅੰਮ੍ਰਿਤਸਰ ’ਚ ਵੱਡੀ ਵਾਰਦਾਤ, ਪੰਜ ਸਾਲ ਬਾਅਦ ਜ਼ਮਾਨਤ ’ਤੇ ਆਏ ਵਿਅਕਤੀ ਦਾ ਸ਼ਰੇ ਬਾਜ਼ਾਰ ਗੋਲ਼ੀਆਂ ਮਾਰ ਕੇ ਕਤਲ
ਇਸ ਦੌਰਾਨ ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਹੈਰੋਇਨ ਅਤੇ ਐਂਬੂਲੈਂਸ ਨੂੰ ਆਪਣੇ ਕਬਜ਼ੇ ਵਿਚ ਲੈ ਕੇ ਕਥਿਤ ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦੋ ਨੌਜਵਾਨ ਐਂਬੂਲੈਂਸ ਦੀ ਆੜ ਵਿਚ ਹੈਰੋਇਨ (ਚਿੱਟਾ) ਵੇਚਣ ਦਾ ਧੰਦਾ ਕਰਦੇ ਹਨ, ਜਿਸ ’ਤੇ ਉਨ੍ਹਾਂ ਨੇ ਕਾਰਵਾਈ ਕਰਦੇ ਹੋਏ ਦੋਵੇਂ ਨੌਜਵਾਨਾਂ ਨੂੰ ਕਾਬੂ ਕਰ ਲਿਆ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਅਤੇ ਕਿੱਥੇ ਲੈ ਕੇ ਜਾਣੀ ਸੀ।
ਇਹ ਵੀ ਪੜ੍ਹੋ : ਪਹਿਲਾਂ ਪਰਿਵਾਰ ਨਾਲ ਖਾਧਾ ਖਾਣਾ, ਫਿਰ ਅੱਧੀ ਰਾਤ ਨੂੰ ਉੱਠ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ ਖੋਲ੍ਹਿਆ ਰਾਜ਼
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?