ਮਾਤਮ ''ਚ ਬਦਲੀਆਂ ਖ਼ੁਸ਼ੀਆਂ, ਅਮਰੀਕਾ ਦੀ ਫਲਾਈਟ ਚੜ੍ਹਨ ਤੋਂ ਕੁਝ ਘੰਟੇ ਪਹਿਲਾਂ ਹੋਈ ਮੌਤ

Sunday, Jul 19, 2020 - 10:03 PM (IST)

ਮਾਤਮ ''ਚ ਬਦਲੀਆਂ ਖ਼ੁਸ਼ੀਆਂ, ਅਮਰੀਕਾ ਦੀ ਫਲਾਈਟ ਚੜ੍ਹਨ ਤੋਂ ਕੁਝ ਘੰਟੇ ਪਹਿਲਾਂ ਹੋਈ ਮੌਤ

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ) : ਪਿੰਡ ਹਿੰਮਤਪੁਰਾ ਦੇ ਉੱਘੇ ਸਮਾਜ ਸੇਵੀ ਪ੍ਰਵਾਸੀ ਭਾਰਤੀ ਚਮਕੌਰ ਸਿੰਘ ਕੌਰਾ ਅਮਰੀਕਾ ਵਾਲੇ ਦੀ ਫਲਾਈਟ ਤੋਂ ਕੁੱਝ ਘੰਟੇ ਪਹਿਲਾਂ ਹੀ ਦਿਲ ਦਾ ਦਿਲ ਦੌਰਾ ਪੈਣ ਨਾਲ ਮੌਤ ਹੋ ਗਈ। ਪ੍ਰਵਾਸੀ ਭਾਰਤੀ ਚਮਕੌਰ ਸਿੰਘ ਕੌਰਾ ਦੇਸ਼ ਵਿਆਪੀ ਲਾਕਡਾਊਨ ਤੋਂ ਪਹਿਲਾਂ ਅੰਤਰਰਾਸ਼ਟਰੀ ਫਲਾਈਟਾਂ ਬੰਦ ਹੋਣ ਕਾਰਨ ਪੰਜਾਬ ਤੋਂ ਵਾਪਿਸ ਅਮਰੀਕਾ ਨਹੀਂ ਜਾ ਸਕਿਆ ਅਤੇ ਆਪਣੇ ਪਿੰਡ ਹਿੰਮਤਪੁਰਾ ਵਿਖੇ ਰਹਿ ਰਿਹਾ ਸੀ। ਕਾਫੀ ਜਦੋ-ਜਹਿਦ ਤੋਂ ਬਾਅਦ ਅਮਰੀਕਾ ਸਰਕਾਰ ਵਲੋਂ ਉਸ ਨੂੰ ਭਾਰਤ 'ਚੋਂ ਅਮਰੀਕਾ ਜਾਣ ਦੀ ਹਰੀ ਝੰਡੀ ਦੇ ਦਿੱਤੀ ਸੀ। 

ਇਹ ਵੀ ਪੜ੍ਹੋ : ਸ਼ਰਮਨਾਕ ! ਘਰੋਂ ਬਾਹਰ ਗਏ ਮਾਪੇ, ਰਿਸ਼ਤੇ 'ਚ ਲੱਗਦੇ ਭਰਾ ਨੇ ਲੁੱਟੀ ਭੈਣ ਦੀ ਪੱਤ

ਅੱਜ ਉਸ ਨੇ ਅਮਰੀਕਾ ਲਈ ਰਵਾਨਾ ਹੋਣਾ ਸੀ, ਜਿਸ ਲਈ ਪੂਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ ਪਰ ਤੁਰਨ ਤੋਂ ਦੋ ਘੰਟੇ ਪਹਿਲਾਂ ਹੀ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਸੰਤ ਬਾਬਾ ਕਰਮ ਸਿੰਘ ਨਾਮਧਾਰੀ ਸਪੋਰਟਸ ਵੈੱਲਫੇਅਰ ਕਲੱਬ ਵਲੋਂ ਸੰਤ ਜਸਵੰਤ ਸਿੰਘ ਨਾਮਧਾਰੀ ਦੀ ਅਗਵਾਈ ਵਿਚ ਉਨ੍ਹਾਂ ਦੀ ਮੌਤ ਤੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਸੰਤ ਜਸਵੰਤ ਸਿੰਘ ਨਾਮਧਾਰੀ ਨੇ ਕਿਹਾ ਕਿ ਪਿੰਡ ਵਿਚ ਖੇਡ ਟੂਰਨਾਮੈਂਟ ਅਤੇ ਹੋਰ ਸਮਾਜ ਸੇਵੀ ਕਾਰਜਾਂ ਲਈ ਚਮਕੌਰ ਸਿੰਘ ਕੌਰਾ ਦਾ ਵੱਡਾ ਯੋਗਦਾਨ ਰਿਹਾ ਹੈ, ਜਿਸ ਲਈ ਉਸ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਮੌਸਮ ਵਿਭਾਗ ਦੀ ਚਿਤਾਵਨੀ, ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਭਾਰੀ ਮੀਂਹ


author

Gurminder Singh

Content Editor

Related News