ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਮਾਰੀ 31 ਲੱਖ ਰੁਪਏ ਦੀ ਠੱਗੀ

Sunday, Mar 26, 2023 - 04:44 PM (IST)

ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਮਾਰੀ 31 ਲੱਖ ਰੁਪਏ ਦੀ ਠੱਗੀ

ਰਾਜਪੁਰਾ (ਮਸਤਾਨਾ, ਹਰਵਿੰਦਰ) : ਅਮਰੀਕਾ ਭੇਜਣ ਦਾ ਝਾਂਸਾ ਦੇ ਕੇ ਕਿਸੇ ਵਿਅਕਤੀ ਕੋਲੋਂ 31 ਲੱਖ ਤੋਂ ਵੱਧ ਰਕਮ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਸਿਟੀ ਦੀ ਪੁਲਸ ਨੇ ਦੋ ਵਿਅਕਤੀਆਂ ਖ਼ਿਲਾਫ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਅਨੁਸਾਰ ਪਿੰਡ ਪਹਿਰਖੁਰਦ ਵਾਸੀ ਜੈ ਸਿੰਘ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ ਕਿ ਰਾਜਪੁਰਾ ਵਾਸੀ ਮਨੀਸ਼ ਕੁਮਾਰ ਅਤੇ ਦਿੱਲੀ ਵਾਸੀ ਫਾਰੁਕ ਆਲਮ ਨੇ ਮੇਰੇ ਕੋਲੋਂ ਇਹ ਕਹਿ ਕੇ 312700 ਰੁਪਏ ਲੈ ਲਏ ਕਿ ਉਹ ਮੇਰੇ ਲੜਕੇ ਨੂੰ ਅਮਰੀਕਾ ਭੇਜ ਦੇਣਗੇ।

ਸ਼ਿਕਾਇਤ ਕਰਤਾ ਮੁਤਾਬਕ ਬਾਅਦ ਵਿਚ ਮੁਲਜ਼ਮਾਂ ਨੇ ਨਾ ਤਾਂ ਮੇਰੇ ਲੜਕੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਮੇਰੀ ਰਕਮ ਵਾਪਸ ਕੀਤੀ, ਜਿਸ ਕਾਰਨ ਪੁਲਸ ਨੇ ਜੈ ਸਿੰਘ ਦੀ ਸ਼ਿਕਾਇਤ ’ਤੇ ਉਕਤ ਦੋਵਾਂ ਵਿਅਕਤੀਆਂ ਖ਼ਿਲਾਫ ਧੋਖਾਦੇਹੀ ਦਾ ਮਾਮਲਾ ਦਰਜ ਕਰ ਲਿਆ ਹੈ।


author

Gurminder Singh

Content Editor

Related News