ਅਮਰੀਕਾ ’ਚ ਭਾਰਤੀ ਨੌਜਵਾਨ ਦੀ ਦਿਲ ਦੇ ਦੌਰੇ ਕਾਰਨ ਹੋਈ ਮੌਤ

Thursday, Nov 28, 2019 - 05:10 PM (IST)

ਅਮਰੀਕਾ ’ਚ ਭਾਰਤੀ ਨੌਜਵਾਨ ਦੀ ਦਿਲ ਦੇ ਦੌਰੇ ਕਾਰਨ ਹੋਈ ਮੌਤ

ਗੁਰੂਹਰਸਹਾਏ (ਆਵਲਾ) - ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਬਸਤੀ ਨਾਨਕਪੁਰਾ ਦੀ ਢਾਣੀ ਦੇ ਨੌਜਵਾਨ ਦੀ ਅਮਰੀਕਾ ’ਚ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਮਿ੍ਤਕ ਦੀ ਪਛਾਣ ਗੁਰਲਾਲ ਸਿੰਘ ਅਮਰ (22) ਤੋਂ ਹੋਈ ਹੈ, ਜੋ ਪਿਛਲੇ ਕਾਫੀ ਸਾਲਾ ਤੋਂ ਅਮਰੀਕਾ ਰਹਿ ਰਿਹਾ ਸੀ। ਜਾਣਕਾਰੀ ਅਨੁਸਾਰ ਗੁਰਲਾਲ ਪਿੰਡ ਬਸਤੀ ਨਾਨਕਪੁਰਾ ਗੁੰਦਰ ਦੰਡੀ ਰੋਡ ’ਤੇ ਸਥਿਤ ਢਾਣੀ ’ਚ ਆਪਣੇ ਪਰਿਵਾਰ ਨਾਲ ਰਹਿੰਦਾ ਸੀ। ਉਸ ਦੇ ਮਾਤਾ-ਪਿਤਾ ਦੀ ਮੌਤ ਕਾਫੀ ਸਮਾਂ ਪਹਿਲਾਂ ਹੋ ਚੁੱਕੀ ਸੀ, ਜਿਸ ਕਾਰਨ ਉਹ ਵਿਦੇਸ਼ ’ਚ ਇਕੱਲਾ ਰਹਿ ਰਿਹਾ ਸੀ।

PunjabKesari

ਬੀਤੇ ਦਿਨ ਅਮਰੀਕਾ ’ਚ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਉਸ ਦੀ ਮੌਤ ਹੋ ਗਈ। ਮਿ੍ਤਕ ਦੇ ਦੋਸਤਾਂ ਨੇ ਉਸ ਦੀ ਮੌਤ ਦੇ ਬਾਰੇ ਫੇਸਬੁੱਕ ’ਤੇ ਪੋਸਟ ਪਾ ਕੇ ਦੱਸਿਆ ਹੈ, ਜਿਸ ’ਤੇ ਲੋਕਾਂ ਵਲੋਂ ਦੁੱਖ ਪ੍ਰਗਟ ਕੀਤਾ ਜਾ ਰਿਹਾ ਹੈ। 


author

rajwinder kaur

Content Editor

Related News