ਅਮਰੀਕਾ ਤੋਂ ਆਏ ਮੁੰਡੇ ''ਤੇ ਹੋਏ ਹਮਲੇ ਦੇ ਮਾਮਲੇ ''ਚ ਵੱਡਾ ਖ਼ੁਲਾਸਾ

Tuesday, Jul 09, 2024 - 06:31 PM (IST)

ਫਰੀਦਕੋਟ (ਜਗਤਾਰ) : ਕੁੱਝ ਦਿਨ ਪਹਿਲਾ ਫਰੀਦਕੋਟ ਦੇ ਡੋਗਰ ਬਸਤੀ 'ਚ ਆਪਣੇ ਨਾਨਕੇ ਆਏ ਐੱਨ. ਆਰ. ਆਈ. ਨੌਜਵਾਨ 'ਤੇ ਕੁੱਝ ਲੜਕਿਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕੀਤਾ ਗਿਆ ਸੀ। ਇਸ ਹਮਲੇ ਵਿਚ ਐੱਨ. ਆਰ. ਆਈ. ਨੌਜਵਾਨ ਦੇ ਕਾਫ਼ੀ ਸੱਟਾਂ ਲੱਗੀਆਂ ਸਨ, ਜਿਸ ਨੂੰ ਇਲਾਜ ਲਈ ਮੈਡੀਕਲ ਹਸਪਤਾਲ ਦਾਖਲ ਕਰਵਾਇਆ ਗਿਆ ਸੀ। ਪਰਿਵਾਰ ਦੀ ਸ਼ਿਕਾਇਤ 'ਤੇ ਨਾਮਾਲੂਮ ਲੋਕਾਂ ਖ਼ਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ ਸੀ ਅਤੇ ਨਜ਼ਦੀਕੀ ਘਰ ਤੋਂ ਇਕ ਸੀ. ਸੀ. ਟੀ. ਵੀ. ਫੁਟੇਜ 'ਚ ਇਨ੍ਹਾਂ ਹਮਲਾਵਰਾਂ ਦੀ ਵੀਡੀਓ ਰਿਕਾਰਡਿੰਗ ਵੀ ਪੁਲਸ ਨੂੰ ਮਿਲੀ ਸੀ, ਜਿਸ ਤੋਂ ਬਾਅਦ ਜਾਂਚ ਦੌਰਾਨ ਚਾਰ ਨੌਜਵਾਨਾਂ ਜੋ ਗੁਰਦਾਸਪੁਰ ਅਤੇ ਬਟਾਲਾ ਦੇ ਰਹਿਣ ਵਾਲੇ ਸਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹਾਲਾਂਕਿ ਇਸ ਮਾਮਲੇ 'ਚ ਐੱਨ. ਆਰ. ਆਈ. ਪਰਿਵਾਰ ਵੱਲੋਂ ਮੀਡੀਆ ਨਾਲ ਕੋਈ ਗੱਲਬਾਤ ਕਰਨ ਤੋਂ ਇਨਕਾਰ ਕਰ ਦਿੱਤਾ ।

ਇਹ ਵੀ ਪੜ੍ਹੋ : ਪੰਜਾਬ 'ਚ ਖ਼ਤਰਨਾਕ ਗੈਂਗ ਦਾ ਪਰਦਾਫਾਸ਼, ਸੁੱਖਾ ਪਿਸਤੌਲ ਅੰਬਰਸਰੀਆ ਗ੍ਰਿਫ਼ਤਾਰ

ਦੂਜੇ ਪਾਸੇ ਇਸ ਸਬੰਧੀ ਪੁਲਸ ਨੇ ਖੁਲਾਸੇ ਕਰਦਿਆਂ ਦੱਸਿਆ ਕਿ ਅਮਰੀਕਾ ਰਹਿਣ ਵਾਲਾ ਇਕ ਨੌਜਵਾਨ ਜੋ ਭਾਰਤ ਆਇਆ ਸੀ ਅਤੇ ਫਰੀਦਕੋਟ ਆਪਣੇ ਨਾਨਕੇ ਮਿਲਣ ਆਇਆ ਸੀ। 5 ਜੁਲਾਈ ਨੂੰ ਐੱਨ. ਆਰ. ਆਈ. ਲੜਕਾ ਆਪਣੇ ਨਾਨਕਿਆਂ ਨਾਲ ਧਾਰਮਿਕ ਥਾਵਾਂ ਦੀ ਯਾਤਰਾ ਕਰਕੇ ਵਾਪਸ ਆਇਆ ਤਾਂ ਸਵੇਰੇ ਕਰੀਬ 5 ਵਜੇ ਉਸ 'ਤੇ ਕੁਝ ਨੌਜਵਾਨਾਂ  ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ। ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਤਾਂ ਸਾਹਮਣੇ ਆਇਆ ਕੇ ਉਕਤ ਐੱਨ. ਆਰ. ਆਈ. ਲੜਕੇ ਦੀ ਮਾਤਾ ਦਾ ਅਮਰੀਕਾ 'ਚ ਗੈਸ ਸਟੇਸ਼ਨ ਹੈ ਜਿਥੇ ਬਣੇ ਸਟੋਰ 'ਤੇ ਅਮਨ ਨਾਮਕ ਇਕ ਪੰਜਾਬੀ ਨੌਜਵਾਨ ਕੰਮ ਕਰਦਾ ਸੀ ਜਿਸ ਨੂੰ ਚੋਰੀ ਕਰਦਾ ਫੜੇ ਜਾਣ ਤੋਂ ਬਾਅਦ ਸਟੋਰ ਤੋਂ ਨੌਕਰੀ ਤੋਂ ਹਟਾ ਦਿੱਤਾ ਗਿਆ।

ਇਹ ਵੀ ਪੜ੍ਹੋ : ਐਕਸ਼ਨ 'ਚ ਪੰਜਾਬ ਪੁਲਸ, ਪ੍ਰਾਈਵੇਟ ਸਕੂਲਾਂ 'ਤੇ ਵੱਡੀ ਕਾਰਵਾਈ

ਇਸ ਬੇਇਜ਼ਤੀ ਦਾ ਬਦਲਾ ਲੈਣ ਲਈ ਉਸ ਵੱਲੋਂ ਪੰਜਾਬ ਬੈਠੇ ਆਪਣੇ ਸਾਥੀਆਂ ਤੋਂ ਹਮਲਾ ਕਰਵਾਇਆ ਗਿਆ ਅਤੇ ਆਪਣੇ ਸਾਥੀਆਂ ਨੂੰ ਇਸ ਲਈ ਕੁਝ ਪੈਸੇ ਵੀ ਵਿਦੇਸ਼ ਤੋਂ ਭੇਜੇ ਗਏ। ਉਨ੍ਹਾਂ ਦੱਸਿਆ ਕਿ ਇਨ੍ਹਾਂ ਹਮਲਾਵਰਾਂ ਵੱਲੋਂ ਇਕ ਦਿਨ ਪਹਿਲਾਂ ਰੇਕੀ ਵੀ ਕੀਤੀ ਗਈ। ਹਮਲਾਵਰ ਸੋਸ਼ਲ ਮੀਡੀਆ ਰਾਹੀਂ ਉਸਦੀ ਲੋਕੇਸ਼ਨ ਵੀ ਟਰੇਸ ਕਰਦੇ ਰਹੇ ਜਿਸ ਤੋਂ ਬਾਅਦ ਉਨ੍ਹਾਂ ਵੱਲੋਂ ਹਮਲਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਪੜਤਾਲ ਦੌਰਾਨ ਚਾਰ ਹਮਲਾਵਰਾਂ ਦੀ ਪਛਾਣ ਹੋਈ ਹੈ, ਜੋ ਗੁਰਦਾਸਪੁਰ ਅਤੇ ਬਟਾਲਾ ਦੇ ਰਹਿਣ ਵਾਲੇ ਹਨ, ਜਿਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਵੱਖ ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਬਠਿੰਡਾ 'ਚ ਸ਼ਰੇਆਮ ਸੜਕ ਵਿਚਾਲੇ ਗੰਡਾਸਿਆਂ ਨਾਲ ਵੱਢਿਆ ਮੁੰਡਾ, ਵੀਡੀਓ ਵੀ ਆਈ ਸਾਹਮਣੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News