ਅਮਰੀਕਾ ਤੋਂ ਆਈ ਮਾੜੀ ਖ਼ਬਰ ਨੇ ਪਰਿਵਾਰ ''ਚ ਪਵਾਏ ਕੀਰਣੇ, ਇਕੋ ਝਟਕੇ "ਚ ਉੱਜੜ ਗਈਆਂ ਖੁਸ਼ੀਆਂ
Tuesday, Jul 22, 2025 - 01:29 PM (IST)

ਫਤਹਿਗੜ੍ਹ ਸਾਹਿਬ (ਜਗਦੇਵ) : ਤਿੰਨ ਸਾਲ ਪਹਿਲਾਂ ਆਪਣੇ ਸੁਨਹਿਰੇ ਭਵਿੱਖ ਦੀ ਆਸ ਵਿਚ ਅਮਰੀਕਾ ਪੜ੍ਹਾਈ ਕਰਨ ਗਏ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਸ਼ਿਵਦਾਸਪੁਰ ਦੇ 24 ਸਾਲਾ ਨੌਜਵਾਨ ਕਰਨਵੀਰ ਸਿੰਘ ਵੜੈਚ ਦੀ ਹਾਦਸੇ ਵਿਚ ਮੌਤ ਹੋ ਗਈ। ਨੌਜਵਾਨ ਪੁੱਤ ਦੀ ਮੌਤ ਨਾਲ ਪਰਿਵਾਰ ਅਤੇ ਪਿੰਡ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਕਰਨਵੀਰ ਸਿੰਘ ਸਟੱਡੀ ਬੇਸ 'ਤੇ ਅਮਰੀਕਾ ਗਿਆ ਸੀ ਅਤੇ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਉਥੇ ਟਰਾਲਾ ਚਲਾਉਣ ਦਾ ਕੰਮ ਕਰਦਾ ਸੀ। ਅਚਾਨਕ ਰਾਤ ਸਮੇਂ ਟਰਾਲਾ ਸੜਕ ਦੀ ਰੇਲਿੰਗ ਨਾਲ ਟਕਰਾਉਣ ਕਾਰਨ ਪਲਟ ਗਿਆ ਅਤੇ ਟਰਾਲੇ ਨੂੰ ਅੱਗ ਲੱਗ ਗਈ। ਹਾਦਸੇ ਵਿਚ ਕਰਨ ਵੀਰ ਟਰਾਲੇ ਵਿਚੋਂ ਬਾਹਰ ਨਹੀਂ ਨਿਕਲ ਸਕਿਆ ਅਤੇ ਉਸ ਦੀ ਦਰਦਨਾਕ ਮੌਤ ਹੋ ਗਈ।
ਇਹ ਵੀ ਪੜ੍ਹੋ : PSPCL ਦੇ ਮੁਲਾਜ਼ਮ ਦਾ ਕਾਰਾ, ਬੱਤੀ ਕਦੋਂ ਆਵੇਗੀ ਪੁੱਛਣ 'ਤੇ ਪੇਚਕਸ ਮਾਰ ਵਿੰਨ੍ਹ 'ਤਾ ਬੰਦਾ
ਮ੍ਰਿਤਕ ਕਰਨਵੀਰ ਸਿੰਘ ਵੜੈਚ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਰਨਵੀਰ ਤਿੰਨ ਸਾਲ ਪਹਿਲਾਂ ਅਮਰੀਕਾ ਗਿਆ ਸੀ ਜਿੱਥੇ ਆਪਣੀ ਪੜ੍ਹਾਈ ਖ਼ਤਮ ਕਰਨ ਤੋਂ ਬਾਅਦ ਕੈਲੀਫੋਰਨੀਆ ਸੂਬੇ ਵਿਚ ਟਰਾਲਾ ਡਰਾਈਵਰ ਵਜੋਂ ਕੰਮ ਕਰ ਰਿਹਾ ਸੀ। ਅਮਰੀਕਨ ਸਮੇਂ ਮੁਤਾਬਿਕ ਰਾਤ ਕਰੀਬ 2 ਵਜੇ ਕਰਨਵੀਰ ਸਿੰਘ ਜਦੋਂ ਟਰੱਕ ਲੈ ਕੇ ਜਾ ਰਿਹਾ ਸੀ ਤਾਂ ਅਚਾਨਕ ਉਸਦਾ ਟਰਾਲਾ ਸੜਕ ਕਿਨਾਰੇ ਬਣੇ ਡਿਵਾਈਡਰ ਨਾਲ ਟਕਰਾ ਕੇ ਪਲਟ ਗਿਆ ਜਿਸ ਤੋਂ ਤੁਰੰਤ ਬਾਅਦ ਟਰਾਲੇ ਨੂੰ ਅੱਗ ਲੱਗ ਗਈ ਤੇ ਕਰਨਵੀਰ ਸਿੰਘ ਅੱਗ ਦੀਆਂ ਲਪਟਾਂ ਵਿਚ ਘਿਰ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਕੀਤੀਆਂ ਬਦਲੀਆਂ
ਅੱਗ ਵਿਚ ਝੁਲਸ ਜਾਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਕਰਨਵੀਰ ਸਿੰਘ ਦਾ ਕੁਝ ਦਿਨ ਪਹਿਲਾਂ ਜਨਮ ਦਿਨ ਸੀ ਅਤੇ ਉਸ ਨੇ ਆਪਣੀ ਮਿਹਨਤ ਦੀ ਕਮਾਈ ਨਾਲ ਨਵੀਂ ਕਾਰ ਖਰੀਦੀ ਸੀ ਜਿਸ ਨੂੰ ਲੈ ਕੇ ਉਹ ਬਹੁਤ ਖੁਸ਼ ਸੀ। ਮ੍ਰਿਤਕ ਦੀ ਦਾਦੀ ਨੇ ਦੱਸਿਆ ਕਿ ਕਰਨਵੀਰ ਸਿੰਘ ਮਿਲਣਸਾਰ ਸੀ ਅਤੇ ਰੋਜ਼ਾਨਾ ਘਰ ਫੋਨ ਕਰਕੇ ਸਾਰੇ ਪਰਿਵਾਰਿਕ ਦਾ ਹਾਲ ਚਾਲ ਪੁੱਛਦਾ ਰਹਿੰਦਾ ਸੀ ਪਰ ਕਿਸਮਤ ਨੇ ਉਸ ਨੂੰ ਸਾਡੇ ਤੋਂ ਖੋਹ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਲਈ ਚੰਗੀ ਖ਼ਬਰ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e