ਅਮਰੀਕਾ ’ਚ 2 ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ

Wednesday, Apr 13, 2022 - 05:08 PM (IST)

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਮਰੀਕਾ ’ਚ 2 ਸਿੱਖ ਵਿਅਕਤੀਆਂ ’ਤੇ ਹੋਏ ਹਮਲੇ ’ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਇਸ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਰਿਚਮੰਡ ਹਿਲ ਨਿਊਯਾਰਕ ਵਿਖੇ ਇਕ ਸਿੱਖ ਬਜ਼ੁਰਗ ਨੂੰ 2 ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਜ਼ਖ਼ਮੀ ਕੀਤਾ ਗਿਆ ਸੀ ਅਤੇ ਹੁਣ ਤਾਜ਼ਾ ਵਾਪਰੀ ਘਟਨਾ ਵਿਚ ਇਸੇ ਇਲਾਕੇ ਅੰਦਰ 2 ਸਿੱਖ ਵਿਅਕਤੀਆਂ ’ਤੇ ਹਮਲਾ ਕਰਕੇ ਉਨ੍ਹਾਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ ਹੈ, ਜੋ ਕਿ ਬੇਹੱਦ ਮੰਦਭਾਗਾ ਹੈ।

ਇਹ ਵੀ ਪੜ੍ਹੋ : "ਉੱਡਦਾ ਹੋਇਆ ਤਾਬੂਤ" ਹੈ ਬੋਇੰਗ 737 ਜਹਾਜ਼! 83 ਵਾਰ ਹੋ ਚੁੱਕਾ ਹਾਦਸੇ ਦਾ ਸ਼ਿਕਾਰ, ਜਾਣੋ Boeing ਦਾ ਇਤਿਹਾਸ

ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਅਤੇ ਦੁਨੀਆ 'ਚ ਕਿਤੇ ਵੀ ਆਈ ਮੁਸੀਬਤ ਸਮੇਂ ਹਮੇਸ਼ਾ ਮਨੁੱਖਤਾ ਦੀ ਭਲਾਈ ਲਈ ਮੋਹਰੀ ਭੂਮਿਕਾ ਨਿਭਾਉਂਦੀ ਹੈ। ਵਿਦੇਸ਼ ਦੀ ਧਰਤੀ ’ਤੇ ਵੱਸਦਿਆਂ ਸਿੱਖ ਭਾਈਚਾਰੇ ਨੇ ਉਥੋਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਪਾਇਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਸਿੱਖਾਂ ’ਤੇ ਲਗਾਤਾਰ ਨਸਲੀ ਹਮਲੇ ਹੋ ਰਹੇ ਹਨ। ਉਨ੍ਹਾਂ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤਾਂ ਨੂੰ ਖ਼ਾਲਸਾ ਸਾਜਨਾ ਦਿਵਸ ਦੀ ਦਿੱਤੀ ਵਧਾਈ


Harnek Seechewal

Content Editor

Related News