ਕੋਵਿਡ -19 : ਅਮਰੀਕਾ ''ਚ ਮ੍ਰਿਤਕਾਂ ਦੀ ਗਿਣਤੀ ਦਾ ਅੰਕੜਾ ਇੱਕ ਲੱਖ ਤੋਂ ਪਾਰ (ਵੀਡੀਓ)

Wednesday, May 27, 2020 - 12:23 PM (IST)

ਜਲੰਧਰ (ਬਿਊਰੋ) - ਕੋਰੋਨਾ ਵਾਇਰਸ ਨਾਮਕ ਭਿਆਨਕ ਮਹਾਮਾਰੀ ਦੇ ਨਾਲ ਅਮਰੀਕਾ ਬੁਰੀ ਤਰ੍ਹਾਂ ਜੂਝ ਰਿਹਾ ਹੈ। ਇਸ ਵਿਚਕਾਰ ਬੀਤੇ ਦਿਨੀਂ ਰਾਸ਼ਟਰਪਤੀ ਟਰੰਪ ਦੀ ਗੋਲਫ ਖੇਡਣ ਦੀ ਤਸਵੀਰ ਸਾਹਮਣੇ ਆਈ ਹੈ, ਜਿਸ ਕਾਰਨ ਸਾਬਕਾ ਉਪ ਰਾਸ਼ਟਰਪਤੀ ਜੋਅ ਬਿਡੇਨ ਅਤੇ ਕਈ ਹੋਰਾਂ ਨੇ ਉਨ੍ਹਾਂ ਦੀ ਆਲੋਚਨਾ ਕੀਤੀ ਹੈ। ਇਸ ਦਾ ਜਵਾਬ ਦਿੰਦਿਆਂ ਰਾਸ਼ਟਰਪਤੀ ਟਰੰਪ ਨੇ ਇਕ ਟਵੀਟ ਕੀਤਾ ਹਾ। ਜਾਣਕਾਰੀ ਅਨੁਸਾਰ ਟਰੰਪ ਨੇ ਗੋਲਫ ਖੇਡਣ ਨੂੰ ਲੈ ਕੇ ਮੀਡੀਆ ਕਵਰੇਜ ਖਿਲਾਫ ਟਵੀਟ ਕਰਦਿਆਂ ਕਿਹਾ ਕਿ, " ਬਾਹਰ ਨਿਕਲਣ ਲਈ ਜਾਂ ਥੋੜ੍ਹੀ ਕਸਰਤ ਕਰਨ ਲਈ ਮੈਂ ਹਰ ਹਫਤੇ ਗੋਲਫ ਖੇਡਦਾ ਹਾਂ। ਫਰਜ਼ੀ ਅਤੇ ਭ੍ਰਿਸ਼ਟਾਚਾਰੀ ਨਿਊਜ਼ ਨੇ ਇਸ ਨੂੰ ਇੰਝ ਦਿਖਾਇਆ ਜਿਵੇਂ ਮੈਂ ਕੋਈ ਪਾਪ ਕੀਤਾ ਹੋਵੇ।" 

ਪੜ੍ਹੋ ਇਹ ਵੀ  - ‘ਹੇਮ ਕੁੰਟ ਪਰਬਤ ਹੈ ਜਹਾਂ ਸਪਤ ਸ੍ਰਿੰਗ ਸੋਭਿਤ ਹੈ ਤਹਾਂ’, ਦੇਖੋ ਤਸਵੀਰਾਂ

ਜ਼ਿਕਰਯੋਗ ਹੈ ਕਿ ਅਮਰੀਕਾ 'ਚ ਜਾਨਲੇਵਾ ਕੋਰੋਨਾ ਵਾਇਰਸ ਨਾਲ ਹੋਈਆਂ ਮੌਤਾਂ ਦਾ ਅੰਕੜਾ ਲਗਭਗ 1 ਲੱਖ ਦੇ ਕਰੀਬ ਪਹੁੰਚ ਗਿਆ ਹੈ। ਹਾਲਾਂਕਿ ਬੀਮਾਰੀ ਪ੍ਰਤੀ ਲਾਪਰਵਾਹ ਅਮਰੀਕਾ ਦੇ ਸਾਰੇ 50 ਸੂਬਿਆਂ 'ਚ ਤਾਲਾਬੰਦੀ ਵਿੱਚ ਛੋਟ ਦਾ ਐਲਾਨ ਕਰ ਦਿੱਤਾ ਹੈ। ਦੂਜੇ ਪਾਸੇ ਅਮਰੀਕੀ ਖੋਜਕਰਤਾਵਾਂ ਨੇ ਚਿਤਾਵਨੀ ਦਿੱਤੀ ਹੈ ਕਿ ਜੇ ਕੋਵਿਡ-19 ਦਾ ਟੀਕਾ ਤਿਆਰ ਨਾ ਹੋਇਆ ਅਤੇ ਲਾਗ ਇਸੇ ਤਰ੍ਹਾਂ ਵੱਧਦਾ ਰਿਹਾ ਤਾਂ ਦੇਸ਼ 'ਚ 50-60 ਲੱਖ ਲੋਕ ਇਸ ਮਹਾਮਾਰੀ ਦੀ ਲਪੇਟ ਵਿੱਚ ਆ ਜਾਣਗੇ। ਇਸ ਦੇ ਨਾਲ ਹੀ ਮੌਤਾਂ ਦਾ ਅੰਕੜਾਂ 2024 ਤੱਕ 14 ਲੱਖ ਤੱਕ ਪਹੁੰਚ ਸਕਦਾ ਹੈ। 

ਪੜ੍ਹੋ ਇਹ ਵੀ  - WHO ਦੀ ਚੇਤਾਵਨੀ : ਕੋਰੋਨਾ ਮਹਾਮਾਰੀ ਤੋਂ ਉੱਭਰ ਰਹੇ ਦੇਸ਼ਾਂ 'ਚ ਮੁੜ ਆ ਸਕਦਾ ਹੈ ਵਾਇਰਸ (ਵੀਡੀਓ)

ਪੜ੍ਹੋ ਇਹ ਵੀ  - ਪਹਿਲਾਂ ਤੋਂ ਆਰਥਿਕ ਤੰਗੀਆਂ ਦੇ ''ਝੰਬੇ'' ਕਿਸਾਨਾਂ ਨੂੰ ਲੁੱਟਣ ਲਈ ਸ਼ਰਾਰਤੀ ਅਨਸਰਾਂ ਨੇ ਲੱਭਿਆ ਨਵਾਂ ਰਾਹ

ਦੱਸ ਦੇਈਏ ਕਿ ਅਮਰੀਕਾ ਵਿੱਚ ਸਭ ਤੋਂ ਵੱਧ ਤਬਾਹੀ ਨਿਊਯਾਰਕ ਵਿਚ ਦੇਖਣ ਨੂੰ ਮਿਲੀ ਹੈ, ਜਿਥੇ ਦੇਸ਼ ਦੇ ਕੁਲ 22 ਫੀਸਦੀ ਮਾਮਲੇ ਸਾਹਮਣੇ ਆਏ ਹਨ ਅਤੇ ਲਗਭਗ 30 ਹਜ਼ਾਰ ਦੇ ਲੋਕਾਂ ਦੀ ਮੌਤ ਹੋ ਚੁੱਕੀ ਹੈ। ਨਿਊਯਾਰਕ ਵਿੱਚ ਹੀ ਸਯੁਕਤ ਰਾਸ਼ਟਰ ਸਮੇਤ ਦੁਨੀਆਂ ਭਰ ਦੀਆਂ ਵੱਡੀਆਂ ਕੰਪਨੀਆਂ ਅਤੇ ਸਫਾਰਤ ਖਾਨੇ ਹਨ। ਇਸ ਮਾਮਲੇ ਦੇ ਸਬੰਧ ਵਿਚ ਹੋਰ ਜਾਣਕਾਰੀ ਹਾਸਲ ਕਰਨ ਦੇ ਲਈ ਤੁਸੀਂ ਸੁਣ ਸਕਦੇ ਹੋ ਜਗਬਾਣੀ ਪੋਡਕਾਸਟ ਦੀ ਇਹ ਰਿਪੋਰਟ...

ਪੜ੍ਹੋ ਇਹ ਵੀ  - ‘ਮੇਰੇ ਪਿੰਡ ਦੇ ਲੋਕ’ ਦੀਆਂ ਸਾਰੀਆਂ ਕਿਸ਼ਤਾਂ ਮੁੜ ਤੋਂ ਪੜ੍ਹਨ ਲਈ ਇਸ ਲਿੰਕ ’ਤੇ ਕਰੋ ਕਲਿੱਕ

ਪੜ੍ਹੋ ਇਹ ਵੀ  - ਪਿੱਤੇ ਦੀ ਪੱਥਰੀ ਤੋਂ ਪਰੇਸ਼ਾਨ ਲੋਕ ਪੀਣ ‘ਸੇਬ ਦਾ ਜੂਸ’, ਅੱਖਾਂ ਦੀ ਰੋਸ਼ਨੀ ਵਧਾਉਣ 'ਚ ਵੀ ਕਰੇ ਮਦਦ 


author

rajwinder kaur

Content Editor

Related News