ਅਮਰੀਕਾ ਤੋਂ Deport ਹੋ ਕੇ ਆਏ ਗੁਰਵਿੰਦਰ ਸਿੰਘ ਦੀ ਪਤਨੀ ਪਹੁੰਚੀ ਪੁਲਸ ਕੋਲ, ਭੱਖ ਗਿਆ ਮਾਮਲਾ
Tuesday, Feb 18, 2025 - 03:38 PM (IST)

ਲੁਧਿਆਣਾ (ਅਨਿਲ): ਬੀਤੇ ਦਿਨੀਂ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨ ਗੁਰਵਿੰਦਰ ਸਿੰਘ ਦੀ ਪਤਨੀ ਨੇ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਥਾਣਾ ਮੇਹਰਬਾਨ ਦੇ ਅਧੀਨ ਆਉਂਦੇ ਪਿੰਡ ਸਸੁਰਾਲੀ ਕਾਲੋਨੀ ਦੀ ਰਹਿਣ ਵਾਲੀ ਹਰਦੀਪ ਕੌਰ ਪਤਨੀ ਗੁਰਵਿੰਦਰ ਸਿੰਘ ਨੇ 5 ਮੁਲਜ਼ਮਾਂ ਦੇ ਖ਼ਿਲਾਫ਼ 69 ਲੱਖ 40 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਕਰਵਾਇਆ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬੁੱਧਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਹਾਂਡਾ ਨੇ ਦੱਸਿਆ ਕਿ ਪੀੜਤ ਮਹਿਲਾ ਹਰਦੀਪ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਗੁਰਵਿੰਦਰ ਸਿੰਘ ਨੇ ਅਮਰੀਕਾ ਜਾਣ ਲਈ ਚਰਨਜੀਤ ਸਿੰਘ ਵਾਸੀ ਸਸੁਰਾਲੀ ਕਾਲੋਨੀ, ਨਿਸ਼ਾਤ ਕੁਮਾਰ, ਸੰਦੀਪ ਕੁਮਾਰ, ਰਵਿੰਦਰ ਦਿਓਲ ਤੇ ਸਤਨਾਮ ਸਿੰਘ ਨੂੰ 69 ਲੱਖ 40 ਹਜ਼ਾਰ ਰੁਪਏ ਦੀ ਰਕਮ ਦਿੱਤੀ ਸੀ। ਪਰ ਉਕਤ ਲੋਕਾਂ ਨੇ ਉਸ ਦੇ ਪਤੀ ਗੁਰਵਿੰਦਰ ਸਿੰਘ ਨੂੰ ਅਮਰੀਕਾ ਡੰਕੀ ਲਗਾ ਕੇ ਭੇਜਿਆ। ਹੁਣ ਉਸ ਦਾ ਪਤੀ ਗੁਰਵਿੰਦਰ ਅਮਰੀਕਾ ਤੋਂ ਡਿਪੋਰਟ ਹੋ ਕੇ ਘਰ ਵਾਪਸ ਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਹੱਦ ਹੋ ਗਈ! ਡਿਪੋਰਟ ਹੋ ਕੇ ਵੀ ਨਾ ਟਲ਼ਿਆ ਪੰਜਾਬੀ ਮੁੰਡਾ, ਜੁਗਾੜ ਲਗਾ ਕੇ ਮੁੜ ਪੁੱਜਿਆ ਅਮਰੀਕਾ
ਥਾਣਾ ਮੁਖੀ ਇੰਸਪੈਕਟਰ ਗੁਰਪ੍ਰੀਤ ਸਿੰਘ ਹਾਂਡਾ ਨੇ ਕਿਹਾ ਕਿ ਪੁਲਸ ਨੇ ਗੁਰਵਿੰਦਰ ਸਿੰਘ ਦੀ ਪਤਨੀ ਹਰਦੀਪ ਕੌਰ ਦੇ ਬਿਆਨਾਂ ਦੇ ਅਧਾਰ 'ਤੇ 5 ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿਚ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8