ਅਮਰੀਕਾ ਤੋਂ ਆਏ ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦੀ ਭਿਆਨਕ ਹਾਦਸੇ ’ਚ ਮੌਤ

Friday, Mar 10, 2023 - 06:31 PM (IST)

ਅਮਰੀਕਾ ਤੋਂ ਆਏ ਕਬੱਡੀ ਪ੍ਰਮੋਟਰ ਜਸਦੇਵ ਗੋਲਾ ਦੀ ਭਿਆਨਕ ਹਾਦਸੇ ’ਚ ਮੌਤ

ਮਾਛੀਵਾੜਾ ਸਾਹਿਬ/ਸਮਰਾਲਾ (ਟੱਕਰ, ਗਰਗ) : ਮਾਛੀਵਾੜਾ ਬਲਾਕ ਅਧੀਨ ਪੈਂਦੇ ਪਿੰਡ ਝਾੜ ਸਾਹਿਬ ਦੇ ਨਿਵਾਸੀ ਅਤੇ ਹੁਣ ਅਮਰੀਕਾ ’ਚ ਰਹਿੰਦੇ ਕਬੱਡੀ ਪ੍ਰਮੋਟਰ ਜਸਦੇਵ ਸਿੰਘ ਗੋਲਾ (50) ਦੀ ਬੀਤੀ ਰਾਤ ਸੜਕ ਹਾਦਸੇ ਵਿਚ ਮੌਤ ਹੋ ਗਈ। ਜਸਦੇਵ ਸਿੰਘ ਗੋਲਾ ਸਮਰਾਲਾ ਵਿਖੇ ਹਰ ਸਾਲ ਹੋਣ ਵਾਲੇ ਕਬੱਡੀ ਕੱਪ ਵਿਚ ਸ਼ਮੂਲੀਅਤ ਕਰਨ ਲਈ ਅਮਰੀਕਾ ਤੋਂ ਆਏ ਸਨ ਅਤੇ ਉਹ ਇਸ ਖੇਡ ਮੇਲੇ ਨੂੰ ਕਾਫ਼ੀ ਪ੍ਰਮੋਟ ਕਰਦੇ ਸਨ। ਬੀਤੀ ਰਾਤ ਉਹ ਸਰਹਿੰਦ ਨਹਿਰ ਦੇ ਗੜ੍ਹੀ ਪੁਲ਼ ਤੋਂ ਪਿੰਡ ਝਾੜ ਸਾਹਿਬ ਵੱਲ ਨੂੰ ਆਪਣੀ ਇਨੋਵਾ ਕਾਰ ਰਾਹੀਂ ਜਾ ਰਹੇ ਸਨ ਕਿ ਅਚਾਨਕ ਹਾਦਸਾ ਵਾਪਰ ਗਿਆ ਜਿਸ ਕਾਰਨ ਉਨ੍ਹਾਂ ਦੀ ਕਾਰ ਟਰੱਕ ਨਾਲ ਜਾ ਟਕਰਾਈ। ਜ਼ਖ਼ਮੀ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਉਹ ਦਮ ਤੋੜ ਗਏ। 

ਇਹ ਵੀ ਪੜ੍ਹੋ : ਸ੍ਰੀ ਅਨੰਦਪੁਰ ਸਾਹਿਬ ’ਚ ਬੇਰਹਿਮੀ ਨਾਲ ਕੀਤੇ ਗਏ ਪ੍ਰਦੀਪ ਸਿੰਘ ਦੇ ਕਤਲ ਮਾਮਲੇ ’ਚ ਨਵਾਂ ਮੋੜ

ਹਾਦਸਾ ਕਿਸ ਤਰ੍ਹਾਂ ਵਾਪਰਿਆ ਇਸ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਪੁਲਸ ਵਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਭਿੱਜਵਾ ਦਿੱਤਾ ਹੈ। ਜਸਦੇਵ ਸਿੰਘ ਗੋਲਾ ਰਾਸ਼ਟਰੀ ਪੱਧਰ ’ਤੇ ਕਬੱਡੀ ਅਤੇ ਫੁੱਟਬਾਲ ਖਿਡਾਰੀ ਵੀ ਰਹੇ ਹਨ ਜਿਨ੍ਹਾਂ ਦਾ ਖੇਡ ਜਗਤ ਵਿਚ ਚੰਗਾ ਨਾਮ ਰਿਹਾ। ਹੁਣ ਉਹ ਕਬੱਡੀ ਪ੍ਰਮੋਟਰ ਵਜੋਂ ਖੇਡਾਂ ਨੂੰ ਪ੍ਰਫੁਲਿੱਤ ਕਰ ਰਹੇ ਸਨ ਅਤੇ ਅਮਰੀਕਾ ਰਹਿੰਦੇ ਹੋਏ ਵੀ ਆਪਣੀ ਪੰਜਾਬ ਦੀ ਮਿੱਟੀ ਅਤੇ ਖੇਡਾਂ ਨਾਲ ਜੁੜੇ ਹੋਏ ਸਨ। ਕਬੱਡੀ ਪ੍ਰਮੋਟਰ ਜਸਦੇਵ ਸਿੰਘ ਦੀ ਮੌਤ ਨਾਲ ਖੇਡ ਜਗਤ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਲਈ ਸੂਬਾ ਸਰਕਾਰ ਦਾ ਵੱਡਾ ਐਲਾਨ, ਬਜਟ ਦੌਰਾਨ ਲਿਆ ਇਹ ਫ਼ੈਸਲਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News