ਅਮਰੀਕਾ 'ਚ ਪੰਜਾਬੀ ਨੌਜਵਾਨ ਨੂੰ ਰਿਸ਼ਤੇਦਾਰ ਨੇ ਹੀ ਗੋਲ਼ੀਆਂ ਨਾਲ ਭੁੰਨਿਆ
Friday, Jan 03, 2025 - 06:44 PM (IST)
 
            
            ਖਮਾਣੋਂ (ਅਰੋੜਾ, ਜਗਜੀਤ) : ਇਥੋਂ ਨੇੜਲੇ ਪਿੰਡ ਰਿਆ ਦੇ ਇਕ ਨੌਜਵਾਨ ਨੂੰ ਅਮਰੀਕਾ ਦੇ ਸ਼ਹਿਰ ਵੇਕਰਫੀਲਡ ਵਿਖੇ ਇਕ ਰਿਸ਼ਤੇਦਾਰ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਸਬੰਧੀ ਅੱਜ ਮ੍ਰਿਤਕ ਦੇ ਭਰਾ ਸੰਦੀਪ ਸਿੰਘ ਨੇ ਦੱਸਿ ਕਿ ਉਸਦਾ ਭਰਾ ਜਤਿੰਦਰ ਸਿੰਘ ਕਰੀਬ 7 ਸਾਲ ਤੋਂ ਅਮਰੀਕਾ ’ਚ ਰਹਿ ਰਿਹਾ ਸੀ। ਜੋ ਯਾਰਡ ’ਚ ਆਪਣਾ ਟਰੱਕ ਖੜ੍ਹਾ ਕਰਕੇ ਘਰ ਵਾਪਸ ਜਾਣ ਲੱਗਿਆ ਸੀ ਤਾਂ ਵੀਰਵਾਰ ਨੂੰ ਉਸਦੇ ਕਰੀਬੀ ਰਿਸ਼ਤੇਦਾਰ ਨੇ ਕਿਸੇ ਗੱਲੋਂ ਤਕਰਾਰ ਹੋਣ ਕਰਕੇ ਗੋਲੀਆਂ ਮਾਰ ਕੇ ਮਾਰ ਦਿੱਤਾ। ਮ੍ਰਿਤਕ ਆਪਣੇ ਪਿੱਛੇ ਇਕ ਬੇਟੀ ਅਤੇ ਪਤਨੀ ਨੂੰ ਛੱਡ ਗਿਆ।
ਇਹ ਵੀ ਪੜ੍ਹੋ : ਪੰਜਾਬ ਵਾਸੀ ਦੇਣ ਧਿਆਨ, 9 ਜਨਵਰੀ ਨੂੰ ਲੈ ਕੇ ਹੋਇਆ ਵੱਡਾ ਐਲਾਨ
ਦੱਸਣਯੋਗ ਹੈ ਕਿ ਮ੍ਰਿਤਕ ਦੀ ਪਤਨੀ ਅਤੇ ਬੇਟੀ ਪਿਛਲੇ ਸਾਲ ਹੀ ਅਮਰੀਕਾ ਪੁੱਜੇ ਸਨ। ਇਸ ਘਟਨਾਂ ਦੀ ਖ਼ਬਰ ਮਿਲਦੇ ਹੀ ਇਲਾਕੇ ’ਚ ਸੋਗ ਦੀ ਲਹਿਰ ਫੈਲ ਗਈ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖਾਲਸਾ, ਆੜ੍ਹਤੀ ਐਸੋ. ਪ੍ਰਧਾਨ ਕੇਵਲ ਜੀਤ ਸਿੰਘ ਭੁੱਲਰ, ਗੁਰਦੇਵ ਸਿੰਘ, ਸੁਰਮੁੱਖ ਸਿੰਘ ਕਲੇਰ ਆੜ੍ਹਤੀ, ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜਥੇਦਾਰ ਦਰਬਾਰਾ ਸਿੰਘ ਗੁਰੂ, ਬੀਕੇਯੂ ਕਾਦੀਆਂ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਅਮਰਾਲਾ , ਮੁਨੀ ਲਾਲ ਢੋਲਾ ਅਤੇ ਇਲਾਕੇ ’ਚੋਂ ਲੋਕ ਵੱਡੀ ਗਿਣਤੀ ’ਚ ਪੁੱਜੇ।
ਇਹ ਵੀ ਪੜ੍ਹੋ : ਪੰਜਾਬ ਲਈ ਵੱਡੇ ਖ਼ਤਰੇ ਦੀ ਘੰਟੀ, ਹੈਰਾਨ ਕਰ ਦੇਣ ਵਾਲੀ ਰਿਪੋਰਟ ਆਈ ਸਾਹਮਣੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            