America's Got Talent ਫੇਮ ਤੇ ਪੰਜਾਬ ਪੁਲਸ ਦਾ 7.6 ਫੁੱਟ ਲੰਬਾ ਸਾਬਕਾ ਕਾਂਸਟੇਬਲ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

Friday, Dec 15, 2023 - 09:40 PM (IST)

America's Got Talent ਫੇਮ ਤੇ ਪੰਜਾਬ ਪੁਲਸ ਦਾ 7.6 ਫੁੱਟ ਲੰਬਾ ਸਾਬਕਾ ਕਾਂਸਟੇਬਲ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ

ਤਰਨਤਾਰਨ : ਪੰਜਾਬ ਪੁਲਸ ਦੇ 7.6 ਫੁੱਟ ਲੰਬੇ ਫੇਮਸ ਰਹੇ ਕਾਂਸਟੇਬਲ ਜਗਦੀਪ ਸਿੰਘ ਉਰਫ਼ ਦੀਪ ਸਿੰਘ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦੀਪ ਸਿੰਘ ਨੂੰ ਤਰਨਤਾਰਨ ਪੁਲਸ ਨੇ ਹੈਰੋਇਨ ਸਮੇਤ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ : ਸੰਮਨ ਦੇਣ ਗਏ ਥਾਣੇਦਾਰ ਦੀ ਕੀਤੀ ਕੁੱਟਮਾਰ ਤੇ ਪਾੜੀ ਵਰਦੀ, 3 ਖ਼ਿਲਾਫ਼ ਮਾਮਲਾ ਦਰਜ

ਦੱਸਿਆ ਜਾ ਰਿਹਾ ਹੈ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਨੂੰ ਸਰਹੱਦ ਪਾਰ ਤੋਂ 500 ਗ੍ਰਾਮ ਹੈਰੋਇਨ ਆਉਣ ਦੀ ਸੂਚਨਾ ਮਿਲੀ ਸੀ। ਤਰਨਤਾਰਨ ਪੁਲਸ ਵੱਲੋਂ ਗੁਪਤ ਕਾਰਵਾਈ ਦੌਰਾਨ ਜਦੋਂ ਦੀਪ ਸਿੰਘ ਦੀ ਬੋਲੈਰੋ ਕਾਰ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ 500 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਦੌਰਾਨ ਦੀਪ ਸਿੰਘ ਦੇ ਨਾਲ ਉਸ ਦੇ 2 ਸਾਥੀਆਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।

PunjabKesari

ਸਾਬਕਾ ਪੁਲਸ ਮੁਲਾਜ਼ਮ ਅਤੇ ਇਕ ਮਸ਼ਹੂਰ ਚਿਹਰਾ ਹੋਣ ਕਾਰਨ ਉਸ ਨੂੰ ਪੁਲਸ ਨਾਕੇ ਦੌਰਾਨ ਕਦੇ ਨਹੀਂ ਰੋਕਿਆ ਗਿਆ। ਇਸ ਦੌਰਾਨ ਉਹ ਹੈਰੋਇਨ ਦੀ ਤਸਕਰੀ ਕਰਦਾ ਰਿਹਾ ਅਤੇ ਕਿਸੇ ਨੂੰ ਇਸ ਬਾਰੇ ਪਤਾ ਨਹੀਂ ਲੱਗਾ। ਪੁਲਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ ਤਾਂ ਜੋ ਪਤਾ ਲਗਾਇਆ ਜਾ ਸਕੇ ਕਿ ਉਹ ਨਸ਼ਾ ਕਿੱਥੇ ਪਹੁੰਚਾਉਂਦਾ ਸੀ। ਪੁਲਸ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।

ਇਹ ਵੀ ਪੜ੍ਹੋ : ਢੀਂਡਸਾ, ਧਾਮੀ ਤੇ ਚੰਦੂਮਾਜਰਾ ਵਿਚਾਲੇ ਬੰਦ ਕਮਰਾ ਗੁਫ਼ਤਗੂ!, ਜਾਣੋ ਕਿਸ ਮਸਲੇ ਨੂੰ ਲੈ ਕੇ ਹੋਈ ਵਿਚਾਰ-ਚਰਚਾ

PunjabKesari

ਵਰਣਨਯੋਗ ਹੈ ਕਿ ਦੀਪ ਸਿੰਘ ਪੰਜਾਬ ਪੁਲਸ ਵਿੱਚ ਕਾਂਸਟੇਬਲ ਦੀ ਨੌਕਰੀ ਛੱਡ ਕੇ ਅਮਰੀਕਾ ਗਾਟ ਟੈਲੇਂਟ ਵਿੱਚ ਵੀ ਜਾ ਚੁੱਕਾ ਹੈ, ਜਿੱਥੇ ਉਸ ਨੇ ਗੱਤਕੇ ਦਾ ਪ੍ਰਦਰਸ਼ਨ ਕੀਤਾ ਸੀ। ਉਹ ਆਪਣੇ ਕੱਦ (7.6) ਕਾਰਨ ਕਾਫੀ ਚਰਚਾ ਵਿੱਚ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨਾਂ ਬਾਅਦ ਉਹ ਦੁਬਾਰਾ ਅਮਰੀਕਾ ਜਾਣ ਵਾਲਾ ਸੀ ਪਰ ਇਸ ਤੋਂ ਪਹਿਲਾਂ ਹੀ ਉਹ ਹੈਰੋਇਨ ਸਮੇਤ ਫੜਿਆ ਗਿਆ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News