ਅਮਰੀਕਾ 'ਚ ਨੌਜਵਾਨ ਪੁੱਤ ਦੀ ਮੌਤ ਨੇ ਤੋੜ ਕੇ ਰੱਖ 'ਤਾ ਪਰਿਵਾਰ, ਪਿਤਾ ਬੋਲਿਆ ਅਜੇ ਪਰਸੋਂ ਹੀ ਹੋਈ ਸੀ ਗੱਲ

Wednesday, Jul 10, 2024 - 09:24 AM (IST)

ਅਮਰੀਕਾ 'ਚ ਨੌਜਵਾਨ ਪੁੱਤ ਦੀ ਮੌਤ ਨੇ ਤੋੜ ਕੇ ਰੱਖ 'ਤਾ ਪਰਿਵਾਰ, ਪਿਤਾ ਬੋਲਿਆ ਅਜੇ ਪਰਸੋਂ ਹੀ ਹੋਈ ਸੀ ਗੱਲ

ਮੁਕੇਰੀਆਂ (ਨਾਗਲਾ) : ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ ਅਮਰੀਕਾ ਵਿਚ ਮੌਤ ਹੋ ਗਈ। ਗੁਰਭੇਜ ਦੀ ਮੌਤ ਦੀ ਖ਼ਬਰ ਜਿਵੇਂ ਹੀ ਪਿੰਡ ਪਹੁੰਚੀ ਤਾਂ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਦੌੜ ਗਈ। ਜਾਣਕਾਰੀ ਦਿੰਦੇ ਹੋਏ ਗੁਰਭੇਜ ਦੇ ਪਿਤਾ ਰਘੁਵੀਰ ਸਿੰਘ ਨੇ ਦੱਸਿਆ ਕਿ ਉਸ ਦਾ ਲੜਕਾ ਗੁਰਭੇਜ 2015 ’ਚ ਵਰਕ ਪਰਮਿਟ ’ਤੇ ਅਮਰੀਕਾ ਗਿਆ ਸੀ ਅਤੇ ਕੈਲੀਫੋਰਨੀਆ ਸ਼ਹਿਰ ’ਚ ਰਹਿੰਦਾ ਸੀ। ਉਸ ਨੇ ਦੱਸਿਆ ਕਿ 3 ਦਿਨ ਪਹਿਲਾਂ ਹੀ ਉਸਦਾ ਫੋਨ ਆਇਆ ਸੀ ਅਤੇ ਉਹ ਬਹੁਤ ਖੁਸ਼ ਸੀ। ਮੈਂ ਆਪਣੇ ਛੋਟੇ ਬੇਟੇ ਦਾ ਵਿਆਹ ਤੈਅ ਕਰ ਲਿਆ ਸੀ ਅਤੇ ਗੁਰਭੇਜ ਕਹਿ ਰਿਹਾ ਸੀ ਕਿ ਪਾਪਾ ਮੈਂ ਵਿਆਹ ਵਿਚ ਜ਼ਰੂਰ ਆਵਾਂਗਾ ਅਤੇ ਸਾਰੇ ਪਰਿਵਾਰ ਵਾਲੇ ਉਸ ਦੇ ਆਉਣ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਸਨ।

ਇਹ ਵੀ ਪੜ੍ਹੋ : ਸ਼ਿਵ ਸੈਨਾ ਆਗੂ 'ਤੇ ਹੋਏ ਹਮਲੇ ਦੇ ਮਾਮਲੇ 'ਚ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਆਇਆ ਸਾਹਮਣੇ

ਮ੍ਰਿਤਕ ਗੁਰਭੇਜ ਦੇ ਪਿਤਾ ਨੇ ਦੱਸਿਆ ਕਿ ਉਸ ਦਾ ਛੋਟਾ ਲੜਕਾ ਕੈਨੇਡਾ ਰਹਿੰਦਾ ਹੈ। ਆਪਣੇ ਭਰਾ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਉਹ ਅਮਰੀਕਾ ਚਲਾ ਗਿਆ ਹੈ। ਉੱਥੇ ਜਾਣ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿ ਗੁਰਭੇਜ ਦੀ ਮ੍ਰਿਤਕ ਦੇਹ ਭਾਰਤ ਲਿਆਂਦੀ ਜਾਵੇਗੀ ਜਾਂ ਉਸ ਦਾ ਅੰਤਿਮ ਸੰਸਕਾਰ ਅਮਰੀਕਾ ਵਿਚ ਹੀ ਕੀਤਾ ਜਾਵੇਗਾ। 

ਇਹ ਵੀ ਪੜ੍ਹੋ : ਐਕਸ਼ਨ 'ਚ ਪੰਜਾਬ ਪੁਲਸ, ਪ੍ਰਾਈਵੇਟ ਸਕੂਲਾਂ 'ਤੇ ਵੱਡੀ ਕਾਰਵਾਈ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News