ਅਮਰੀਕਾ ਤੋਂ ਪੰਜਾਬ ਖਿੱਚ ਲਿਆਈ ਮੌਤ, ਅਜੇ ਵਿਆਹ ਦੇ ਚਾਅ ਵੀ ਨਹੀਂ ਲੱਥੇ ਕਿ ਸਾਰਾ ਕੁੱਝ ਹੀ ਮੁੱਕ ਗਿਆ
Friday, Apr 18, 2025 - 06:19 PM (IST)

ਮਾਨਸਾ : ਮਾਨਸਾ ਜ਼ਿਲ੍ਹੇ ਦੇ ਪਿੰਡ ਚਕੇਰੀਆਂ ਵਿਚ ਇਕ ਫਾਰਚੂਨਰ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਦੋ ਨੌਜਵਾਨਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜਿਨ੍ਹਾਂ ਨੂੰ ਮਾਨਸਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕਾਂ ਵਿਚ ਗਗਨ ਸਿੰਘ ਨਾਮ ਦਾ ਨੌਜਵਾਨ ਅਮਰੀਕਾ ਤੋਂ ਪੰਜਾਬ ਵਿਆਹ ਕਰਵਾਉਣ ਆਇਆ ਸੀ ਅਤੇ ਮਹਿਜ਼ ਤਿੰਨ ਮਹੀਨੇ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ, ਜਦਕਿ ਦੂਜਾ ਨੌਜਵਾਨ ਉਸ ਦੀ ਮਾਸੀ ਦਾ ਪੁੱਤ ਅਮਨ ਸਿੰਘ ਹੈ, ਜਿਸ ਨੇ ਵਿਦੇਸ਼ ਜਾਣ ਲਈ ਫਾਈਲ ਲਗਾਈ ਹੋਈ ਸੀ। ਮ੍ਰਿਤਕ ਨੌਜਵਾਨ ਬੀਤੀ ਦੇਰ ਰਾਤ ਆਪਣੇ ਪਿੰਡ ਪਰਤ ਰਹੇ ਸਨ, ਪਰ ਗੱਡੀ ਅੱਗੇ ਕੁੱਤਾ ਆਉਣ ਕਾਰਣ ਗੱਡੀ ਬੇਕਾਬੂ ਹੋ ਗਈ ਅਤੇ ਇਹ ਮੰਦਭਾਗਾ ਹਾਦਸਾ ਵਾਪਰ ਗਿਆ।
ਇਹ ਵੀ ਪੜ੍ਹੋ : ਐਂਬੂਲੈਂਸ 'ਚ ਮੁੰਡੇ ਦੀ ਲਾਸ਼ ਲੈ ਕੇ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਹੋਰ ਦੀ ਮੌਤ
ਦੂਜੇ ਪਾਸੇ ਇਸ ਮਾਮਲੇ ਵਿਚ ਮਾਨਸਾ ਪੁਲਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਮੱਖਣ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਗੱਡੀ ਅੱਗੇ ਕੁਝ ਆਉਣ ਕਾਰਣ ਵਾਪਰਿਆ ਹੈ, ਗੱਡੀ ਵਿਚ ਚਾਰ ਨੌਜਵਾਨ ਸਵਾਰ ਸਨ, ਜਿਨ੍ਹਾਂ ਵਿਚੋਂ ਦੋ ਦੀ ਮੌਤ ਹੋ ਚੁੱਕੀ ਹੈ ਜਦਕਿ ਦੋ ਨੌਜਵਾਨਾਂ ਦੀ ਹਾਲਤ ਬੇਹੱਦ ਗੰਭੀਰ ਹੈ। ਜ਼ਖਮੀਆਂ ਨੂੰ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : ਰਜਿਸਟਰੀਆਂ ਕਰਵਾਉਣ ਵਾਲਿਆਂ ਨੂੰ ਝਟਕਾ, ਖੜੀ ਹੋਈ ਨਵੀਂ ਮੁਸੀਬਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e