ਅਮਰੀਕੀ ਸਿਟੀਜ਼ਨ ਨੇ ਜਲੰਧਰ ਹਾਈਟਸ ''ਚ 11ਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

Thursday, Apr 27, 2023 - 06:44 PM (IST)

ਅਮਰੀਕੀ ਸਿਟੀਜ਼ਨ ਨੇ ਜਲੰਧਰ ਹਾਈਟਸ ''ਚ 11ਵੀਂ ਮੰਜ਼ਿਲ ਤੋਂ ਛਾਲ ਮਾਰ ਕੀਤੀ ਖ਼ੁਦਕੁਸ਼ੀ, 3 ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਜਲੰਧਰ (ਸੁਧੀਰ)- ਜਲੰਧਰ ਹਾਈਟਸ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇਥੇ 66 ਫੁੱਟ ਰੋਡ 'ਤੇ ਸਥਿਤ ਜਲੰਧਰ ਹਾਈਟਸ-2 ਦੀ 11ਵੀਂ ਮੰਜ਼ਿਲ ਤੋਂ ਇਕ ਨੌਜਵਾਨ ਨੇ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਦਾ ਕਾਰਨ ਘਰੇਲੂ ਵਿਵਾਦ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਅਮਰੀਕਾ ਦਾ ਸਿਟੀਜ਼ਨ ਹੈ, ਜਿਸ ਦਾ 3 ਮਹੀਨੇ ਪਹਿਲਾਂ ਹੀ ਵਿਆਹ ਹੋਇਆ ਸੀ। ਉਥੇ ਹੀ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਕਤ ਨੌਜਵਾਨ ਨੇ ਜਲੰਧਰ ਹਾਈਟਸ ਟੂ ਦੇ ਸੀ ਬਲਾਕ ਵਿਚ ਫਲੈਟ ਲੈ ਕੇ ਰੱਖਿਆ ਸੀ, ਜਿਸ ਦੀ ਬਾਲਕਾਨੀ ਤੋਂ ਛਾਲ ਮਾਰ ਕੇ ਉਸ ਨੇ ਜਾਨ ਦੇ ਦਿੱਤੀ। 

PunjabKesari

ਇਹ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੰਤੇਵਾੜਾ ਵਿਖੇ ਹੋਏ ਨਕਸਲੀ ਹਮਲੇ ਦੀ ਸਖ਼ਤ ਨਿਖੇਧੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

shivani attri

Content Editor

Related News