ਚਾਵਾਂ ਨਾਲ ਅਮਰੀਕਾ ਤੋਂ 5 ਸਾਲਾ ਪੁੱਤ ਸਣੇ ਸਹੁਰੇ ਘਰ ਆਈ ਸੀ ਔਰਤ, ਹੁਣ ਕਮਰੇ 'ਚੋਂ ਮਿਲੀ ਲਾਸ਼

Thursday, Jan 25, 2024 - 02:19 PM (IST)

ਚਾਵਾਂ ਨਾਲ ਅਮਰੀਕਾ ਤੋਂ 5 ਸਾਲਾ ਪੁੱਤ ਸਣੇ ਸਹੁਰੇ ਘਰ ਆਈ ਸੀ ਔਰਤ, ਹੁਣ ਕਮਰੇ 'ਚੋਂ ਮਿਲੀ ਲਾਸ਼

ਸੁਲਤਾਨਪੁਰ ਲੋਧੀ (ਧੀਰ)- ਸੁਲਤਾਨਪੁਰ ਲੋਧੀ ’ਚ ਲੋਹੜੀ ਤੋਂ ਇਕ ਦਿਨ ਪਹਿਲਾਂ ਆਪਣੇ ਸਹੁਰੇ ਘਰ ਪਹੁੰਚੀ ਵਿਦੇਸ਼ੀ ਔਰਤ (ਅਮਰੀਕੀ ਨਾਗਰਿਕ) ਦੀ ਸ਼ੱਕੀ ਹਾਲਾਤ ’ਚ ਮੌਤ ਹੋ ਗਈ। ਉਧਰ, ਉਕਤ ਵਿਦੇਸ਼ੀ ਔਰਤ ਦੀ ਮੌਤ ਹੋਣ ਦੀ ਸੂਚਨਾ ਮਿਲਦੇ ਹੀ ਥਾਣਾ ਸੁਲਤਾਨਪੁਰ ਲੋਧੀ ਅਧੀਨ ਪੈਂਦੇ ਮੋਠਾਂਵਾਲ ਚੌਂਕੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਚੌਂਕੀ ਮੋਠਾਂਵਾਲ ਦੇ ਇੰਚਾਰਜ ਏ. ਐੱਸ. ਆਈ. ਦਵਿੰਦਰ ਪਾਲ ਅਨੁਸਾਰ 30 ਸਾਲਾ ਰਾਜਦੀਪ ਕੌਰ ਸਿਟੀਜ਼ਨ ਅਮਰੀਕਾ 12 ਜਨਵਰੀ ਦੀ ਰਾਤ ਨੂੰ ਆਪਣੇ 5 ਸਾਲਾ ਪੁੱਤਰ ਨਾਲ ਅਮਰੀਕਾ ਤੋਂ ਆਪਣੇ ਸਹੁਰੇ ਘਰ ਪਿੰਡ ਨਾਨੋ ਮੱਲ੍ਹੀਆਂ ਆਈ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਔਰਤ 19 ਜਨਵਰੀ ਨੂੰ ਰਾਤ ਨੂੰ ਸੌਂ ਗਈ ਸੀ ਪਰ ਅਗਲੇ ਦਿਨ 20 ਜਨਵਰੀ ਨੂੰ ਸਵੇਰੇ 4 ਵਜੇ ਜਦੋਂ ਉਸ ਦੇ ਸੱਸ-ਸਹੁਰਾ ਉਸ ਨੂੰ ਗੁਰਦੁਆਰਾ ਸਾਹਿਬ ਜਾਣ ਲਈ ਲੈਣ ਗਏ ਤਾਂ ਉਸ ਨੇ ਦਰਵਾਜ਼ਾ ਨਹੀਂ ਖੋਲ੍ਹਿਆ, ਜਦੋਂ ਉਸ ਨੇ ਜਾ ਕੇ ਵੇਖਿਆ ਤਾਂ ਉਹ ਮਰੀ ਹੋਈ ਪਈ ਸੀ, ਜਿਸ ਤੋਂ ਬਾਅਦ ਆਸ-ਪਾਸ ਦੇ ਲੋਕਾਂ ਨੂੰ ਵੀ ਬੁਲਾਇਆ ਗਿਆ ਅਤੇ ਉਸ ਦੇ ਮਾਤਾ-ਪਿਤਾ ਨੂੰ ਵੀ ਸੂਚਿਤ ਕੀਤਾ ਗਿਆ, ਇਸ ਦੌਰਾਨ ਭਾਰਤ ’ਚ ਰਹਿੰਦੇ ਉਸ ਦੇ ਦੇ ਕੁਝ ਰਿਸ਼ਤੇਦਾਰ ਵੀ ਦੁੱਖ ਪ੍ਰਗਟ ਕਰਨ ਪਹੁੰਚੇ।

ਇਹ ਵੀ ਪੜ੍ਹੋ : ਸਿੱਧੂ ਨੂੰ ਲੈ ਕੇ ਕਾਟੋ-ਕਲੇਸ਼ ਜਾਰੀ, ਬਾਜਵਾ ਬੋਲੇ, ਅੰਗੂਠਾ ਜ਼ਹਿਰ ਨਾਲ ਭਰ ਜਾਵੇ ਤਾਂ ਕੱਟ ਦੇਣਾ ਚਾਹੀਦੈ

ਏ. ਐੱਸ. ਆਈ. ਦਵਿੰਦਰ ਪਾਲ ਮੁਤਾਬਕ ਮ੍ਰਿਤਕ ਦੀ ਸੱਸ ਅਤੇ ਸਹੁਰੇ ਨੇ ਕਿਹਾ ਕਿ ਉਹ ਰਾਤ ਨੂੰ ਵੱਖ-ਵੱਖ ਕਮਰਿਆਂ ਵਿਚ ਸੌਂਦੇ ਸਨ। ਔਰਤ ਦਾ ਪਤੀ ਅਮਰੀਕਾ ਵਿਚ ਅਸਥਾਈ ਹੈ, ਇਸੇ ਲਈ ਉਹ ਨਾਲ ਨਹੀਂ ਆਇਆ, ਜਦਕਿ ਔਰਤ ਅਮਰੀਕੀ ਨਾਗਰਿਕ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਦੇ ਮਾਤਾ-ਪਿਤਾ ਵੀ ਇੰਗਲੈਂਡ ਤੋਂ ਆਏ ਹੋਏ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ : ਜਲੰਧਰ 'ਚ ਸ਼ਰਮਸਾਰ ਘਟਨਾ, ਕਿੰਨਰ ਨੂੰ ਨਗਨ ਕਰਕੇ ਕੀਤੀ ਕੁੱਟਮਾਰ, ਫਿਰ ਵੀਡੀਓ ਬਣਾ ਕੀਤੀ ਵਾਇਰਲ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News