119 ਭਾਰਤੀਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਪੁੱਜੇਗਾ ਅਮਰੀਕੀ ਜਹਾਜ਼!

Saturday, Feb 15, 2025 - 12:27 AM (IST)

119 ਭਾਰਤੀਆਂ ਨੂੰ ਲੈ ਕੇ ਅੱਜ ਅੰਮ੍ਰਿਤਸਰ ਪੁੱਜੇਗਾ ਅਮਰੀਕੀ ਜਹਾਜ਼!

ਚੰਡੀਗੜ੍ਹ, (ਏਜੰਸੀ)– ਭਾਰਤ ਦੇ 119 ਗੈਰ-ਪ੍ਰਵਾਸੀਆਂ ਨੂੰ ਲੈ ਕੇ ਇਕ ਅਮਰੀਕੀ ਜਹਾਜ਼ 15 ਫਰਵਰੀ ਨੂੰ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜ ਸਕਦਾ ਹੈ। ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਵਲੋਂ ਭਾਰਤ ਡਿਪੋਰਟ ਕੀਤੇ ਜਾਣ ਵਾਲੇ ਵਿਅਕਤੀਆਂ ਦਾ ਇਹ ਦੂਜਾ ਸਮੂਹ ਹੋਵੇਗਾ।

ਅਧਿਕਾਰਤ ਸੂਤਰਾਂ ਮੁਤਾਬਕ ਜਹਾਜ਼ ਦੇ ਸ਼ਨੀਵਾਰ ਰਾਤ ਲੱਗਭਗ 10 ਵਜੇ ਹਵਾਈ ਅੱਡੇ ’ਤੇ ਪੁੱਜਣ ਦੀ ਉਮੀਦ ਹੈ। ਦੱਸਿਆਂ ਜਾ ਰਿਹਾ ਹੈ ਕਿ 119 ਗੈਰ-ਪ੍ਰਵਾਸੀਆਂ ਵਿਚ ਪੰਜਾਬ ਦੇ 67, ਹਰਿਆਂਣਾ ਦੇ 33, ਗੁਜਰਾਤ ਦੇ 8, ਉੱਤਰ ਪ੍ਰਦੇਸ਼ ਦੇ 3, ਗੋਆਂ, ਮਹਾਰਾਸ਼ਟਰ ਅਤੇ ਰਾਜਸਥਾਨ ਦੇ 2-2 ਅਤੇ ਹਿਮਾਚਲ ਪ੍ਰਦੇਸ਼ ਤੇ ਜੰਮੂ-ਕਸ਼ਮੀਰ ਦਾ ਇਕ-ਇਕ ਵਿਅਕਤੀ ਸ਼ਾਮਲ ਹੈ।

ਇਸ ਤੋਂ ਇਲਾਵਾ ਡਿਪੋਰਟ ਕੀਤੇ ਗਏ ਲੋਕਾਂ ਨੂੰ ਲੈ ਕੇ ਇਕ ਹੋਰ ਅਮਰੀਕੀ ਜਹਾਜ਼ ਦੇ ਵੀ 16 ਫਰਵਰੀ ਨੂੰ ਪੁੱਜਣ ਦੀ ਉਮੀਦ ਹੈ। ਕੁਝ ਦਿਨ ਪਹਿਲਾਂ ਇਕ ਅਮਰੀਕੀ ਫੌਜੀ ਜਹਾਜ਼ 104 ਗੈਰ-ਪ੍ਰਵਾਸੀਆਂ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜਾ ਸੀ, ਜਿਨ੍ਹਾਂ ਵਿਚੋ 33-33 ਹਰਿਆਂਣਾ ਅਤੇ ਗੁਜਰਾਤ ਤੋਂ ਅਤੇ 30 ਪੰਜਾਬ ਤੋਂ ਸਨ।


author

Rakesh

Content Editor

Related News