ਪੰਜਾਬ 'ਚ ਹਾਈ ਅਲਰਟ ਵਿਚਾਲੇ ਭਗਵਾਨਪੁਰੀਆ ਗੈਂਗ ਦਾ ਮੈਂਬਰ ਹਥਿਆਰਾਂ ਸਣੇ ਗ੍ਰਿਫ਼ਤਾਰ
Wednesday, Nov 12, 2025 - 12:42 PM (IST)
ਬਟਾਲਾ (ਵੈੱਬ ਡੈਸਕ)- ਪੰਜਾਬ ਪੁਲਸ ਦੇ ਹੱਥ ਵੱਡੀ ਸਫ਼ਲਤਾ ਲੱਗੀ ਹੈ। ਦਰਅਸਲ ਐਂਟੀ-ਗੈਂਗਸਟਰ ਟਾਸਕ ਫੋਰਸ ਪੰਜਾਬ ਨੇ ਬਟਾਲਾ ਪੁਲਸ ਦੇ ਨਾਲ ਸਾਂਝੇ ਆਪਰੇਸ਼ਨ ਤਹਿਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਜੱਗੂ ਭਗਵਾਨਪੁਰੀਆ ਗੈਂਗ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਮੁਲਜ਼ਮ ਦੀ ਪਛਾਣ ਗੁਰਲਵ ਸਿੰਘ ਉਰਫ਼ ਲਵ ਰੰਧਾਵਾ ਵਾਸੀ ਬਟਾਲਾ ਵਜੋਂ ਹੋਈ ਹੈ। ਮੁਲਜ਼ਮ ਕੋਲੋਂ ਦੋ ਪਿਸਤੌਲਾਂ, 3 ਮੈਗਜ਼ੀਨਾਂ ਤੇ 16 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 2 ਨੌਜਵਾਨਾਂ ਸਮੇਤ ਯੂਕ੍ਰੇਨ ਦੇ ਜੰਗੀ ਖੇਤਰ ’ਚ ਫਸੇ 19 ਭਾਰਤੀ, 5 ਲਾਪਤਾ, ਵਾਇਰਲ ਵੀਡੀਓ ਨੇ ਖੋਲ੍ਹੇ ਰਾਜ਼

ਗੌਰਵ ਯਾਦਵ ਨੇ ਕਿਹਾ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਗੁਰਲਵ ਸਿੰਘ ਆਪਣੇ ਵਿਦੇਸ਼ੀ ਹੈਂਡਲਰ ਅੰਮ੍ਰਿਤ ਦਾਲਮ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਿਹਾ ਸੀ ਅਤੇ ਉਸ ਦਾ ਅਸਲਾ ਐਕਟ, ਚੋਰੀ ਅਤੇ ਘਰ ਤੋੜਨ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ ਹੋਣ ਦੇ ਨਾਲ ਅਪਰਾਧਿਕ ਪਿਛੋਕੜ ਹੈ। ਬਟਾਲਾ ਦੇ ਸਿਵਲ ਲਾਈਨਜ਼ ਪੁਲਸ ਸਟੇਸ਼ਨ ਵਿਖੇ ਅਸਲਾ ਐਕਟ ਤਹਿਤ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਭਰ ਵਿੱਚ ਕੰਮ ਕਰ ਰਹੇ ਗੈਂਗਸਟਰ ਨੈੱਟਵਰਕ ਨੂੰ ਖ਼ਤਮ ਕਰਨ ਲਈ ਪੰਜਾਬ ਪੁਲਸ ਵਚਨਬੱਧ ਹੈ।
ਇਹ ਵੀ ਪੜ੍ਹੋ: ਪਾਸਪੋਰਟ ਬਣਵਾਉਣ ਵਾਲਿਆਂ ਲਈ Good News! ਜਲਦੀ ਕਰੋ ਅਪਲਾਈ, 12 ਨਵੰਬਰ ਨੂੰ ਹੋਵੇਗਾ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
